PIB Headquarters
ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ
Posted On:
20 SEP 2021 5:12PM by PIB Chandigarh
• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 81ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
• ਐਕਟਿਵ ਕੇਸ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹੁੰਦੇ ਹਨ, ਵਰਤਮਾਨ ਵਿੱਚ 0.95%; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ
• ਭਾਰਤ ਵਿੱਚ ਐਕਟਿਵ ਕੇਸਲੋਡ 3,18,181‘ਤੇ ਹੈ; 183 ਦਿਨਾਂ ਵਿੱਚ ਸਭ ਤੋਂ ਘੱਟ
• ਪਿਛਲੇ 24 ਘੰਟਿਆਂ ਵਿੱਚ 30,256 ਨਵੇਂ ਮਾਮਲੇ ਸਾਹਮਣੇ ਆਏ
• ਵਰਤਮਾਨ ਵਿੱਚ ਰਿਕਵਰੀ ਦਰ97.72%
• ਪਿਛਲੇ 24 ਘੰਟਿਆਂ ਦੌਰਾਨ 343,938 ਰਿਕਵਰੀ ਹੋਈ, ਕੁੱਲ ਰਿਕਵਰੀਆਂ3,27,15,105ਹਨ
• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 2.07% ਹੈ; ਪਿਛਲੇ 87ਦਿਨਾਂ ਲਈ 3% ਤੋਂ ਹੇਠਾਂ,
• 2.57% ਦੀ ਰੋਜ਼ਾਨਾ ਸਕਾਰਾਤਮਕਤਾ ਦਰ;ਪਿਛਲੇ 21ਦਿਨਾਂ ਲਈ 3% ਤੋਂ ਹੇਠਾਂ
• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 55.36 ਕਰੋੜ ਟੈਸਟ ਕੀਤੇ ਗਏ (ਕੁੱਲ)
#Unite2FightCorona#IndiaFightsCorona
ਪੱਤਰ ਸੂਚਨਾ ਦਫ਼ਤਰ
ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਭਾਰਤ ਸਰਕਾਰ
ਕੋਵਿਡ-19 ਅੱਪਡੇਟ
ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 81 ਕਰੋੜ ਨੂੰ ਪਾਰ ਕਰ ਲਿਆ ਹੈ
ਰਿਕਵਰੀ ਦਰ ਇਸ ਸਮੇਂ 97.72 ਫੀਸਦੀ ਹੈ
ਪਿਛਲੇ 24 ਘੰਟਿਆਂ ਦੌਰਾਨ 30,256 ਨਵੇਂ ਕੇਸ ਸਾਹਮਣੇ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,18,181 ਹੋਈ; ਕੁੱਲ ਮਾਮਲਿਆਂ ਦਾ 0.95 ਫੀਸਦੀ
ਹਫ਼ਤਾਵਰੀ ਪਾਜ਼ਿਟਿਵਿਟੀ ਦਰ 2.07 ਫੀਸਦੀ ਹੋਈ; ਪਿਛਲੇ 87 ਦਿਨਾਂ ਤੋਂ 3 ਫੀਸਦੀ ਤੋਂ ਘੱਟ
ਭਾਰਤ ਦੀ ਸੰਚਤ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਦੁਪਹਿਰ ਤੱਕ 81 ਕਰੋੜ ਖੁਰਾਕਾਂ ਦੀ ਸੀਮਾ ਨੂੰ ਪਾਰ ਕਰ ਲਿਆ ਹੈ। ਪਿਛਲੇ 24 ਘੰਟਿਆਂ ਵਿੱਚ 37,78,296 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 80ਕਰੋੜ (80,85,68,144) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 79,78,302 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।
ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,03,68,967
|
ਦੂਜੀ ਖੁਰਾਕ
|
87,29,932
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,83,45,002
|
ਦੂਜੀ ਖੁਰਾਕ
|
1,45,04,111
|
18 ਤੋਂ 44 ਉਮਰ ਵਰਗ
|
ਪਹਿਲੀ ਖੁਰਾਕ
|
32,70,72,826
|
ਦੂਜੀ ਖੁਰਾਕ
|
6,01,11,629
|
45 ਤੋਂ 59 ਸਾਲ ਤਕ ਉਮਰ ਵਰਗ
|
ਪਹਿਲੀ ਖੁਰਾਕ
|
15,09,55,764
|
ਦੂਜੀ ਖੁਰਾਕ
|
6,91,16,028
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
9,69,24,214
|
ਦੂਜੀ ਖੁਰਾਕ
|
5,24,39,671
|
ਕੁੱਲ
|
80,85,68,144
|
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,27,15,105 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 43,938 ਮਰੀਜ਼ ਠੀਕ ਹੋਏ ਹਨ।
ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.72 ਫੀਸਦੀ ਹੈ ਗਈ ਹੈ।
ਦੇਸ਼ ਵਿੱਚ ਪਿਛਲੇ 85ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 30,256 ਨਵੇਂ ਕੇਸ ਸਾਹਮਣੇ ਆਏ ਹਨ।
ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,18,181ਹੈI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.95 ਫੀਸਦੀ ਬਣਦੇ ਹਨI
ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 11,77,607 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 55.36 ਕਰੋੜ ਤੋਂ ਵੱਧ (55,36,21,766) ਟੈਸਟ ਕੀਤੇ ਗਏ ਹਨ।
ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 87 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 2.07 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.57 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ ਪਿਛਲੇ 104ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।
https://pib.gov.in/PressReleseDetail.aspx?PRID=1756344
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 79.58 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ
5.43 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ ਅਤੇ 15 ਲੱਖ ਤੋਂ ਵੱਧ ਖੁਰਾਕਾਂ ਪਾਈਪਲਾਈਨ ਵਿੱਚ ਹਨ
ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।
ਟੀਕਿਆਂ ਦੀਆਂ ਖੁਰਾਕਾਂ
|
(20 ਸਤੰਬਰ 2021 ਤੱਕ)
|
ਸਪਲਾਈ ਕੀਤੀਆਂ ਗਈਆਂ ਖੁਰਾਕਾਂ
|
79,58,74,395
|
ਖੁਰਾਕਾਂ ਪਾਈਪ ਲਾਈਨ ਵਿੱਚ
|
15,51,940
|
ਬੈਲੰਸ ਉਪਲਬਧ
|
5,43,43,490
|
ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 79.58ਕਰੋੜ ਤੋਂ ਵੀ ਜ਼ਿਆਦਾ (79,58,74,395) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।ਇਸ ਤੋਂ ਇਲਾਵਾ, 15 ਲੱਖ ਖੁਰਾਕਾਂ (15,51,940) ਪਾਈਪਲਾਈਨ ਵਿੱਚ ਹਨ।
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 5.43 ਕਰੋੜ (5,43,43,490) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।
https://pib.gov.in/PressReleseDetail.aspx?PRID=1756340
ਮਹੱਤਵਪੂਰਨ ਟਵੀਟ
*********
ਏਐੱਸ
(Release ID: 1756866)
Visitor Counter : 188