PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 22 SEP 2021 4:45PM by PIB Chandigarh

 

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 82.65 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਐਕਟਿਵ ਕੇਸ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹੁੰਦੇ ਹਨ, ਵਰਤਮਾਨ ਵਿੱਚ 0.90%; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

• ਭਾਰਤ ਵਿੱਚ ਐਕਟਿਵ ਕੇਸਲੋਡ 3,01,989 ‘ਤੇ ਹੈ; 186 ਦਿਨਾਂ ਵਿੱਚ ਸਭ ਤੋਂ ਘੱਟ

• ਪਿਛਲੇ 24 ਘੰਟਿਆਂ ਵਿੱਚ 26,964 ਨਵੇਂ ਮਾਮਲੇ ਸਾਹਮਣੇ ਆਏ

• ਵਰਤਮਾਨ ਵਿੱਚ ਰਿਕਵਰੀ ਦਰ97.77%; ਮਾਰਚ 2020 ਤੋਂ ਸਭ ਤੋਂ ਵੱਧ

• ਪਿਛਲੇ 24 ਘੰਟਿਆਂ ਦੌਰਾਨ 34,167 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,27,83,741 ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 2.08% ਹੈ; ਪਿਛਲੇ 89 ਦਿਨਾਂ ਲਈ 3% ਤੋਂ ਹੇਠਾਂ, 

• 1.69% ਦੀ ਰੋਜ਼ਾਨਾ ਸਕਾਰਾਤਮਕਤਾ ਦਰ;ਪਿਛਲੇ 23 ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 55.67 ਕਰੋੜ ਟੈਸਟ ਕੀਤੇ ਗਏ (ਕੁੱਲ)

 

#Unite2FightCorona

#IndiaFightsCorona 

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

 

Image

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 82.65 ਕਰੋੜ ਨੂੰ ਪਾਰ ਕਰ ਲਿਆ ਹੈ

 

ਰਿਕਵਰੀ ਦਰ ਇਸ ਸਮੇਂ 97.77 ਫੀਸਦੀ ਹੈ

 

ਪਿਛਲੇ 24 ਘੰਟਿਆਂ ਦੌਰਾਨ 26,964 ਨਵੇਂ ਕੇਸ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,01,989 ਹੋਈ; ਕੁੱਲ ਮਾਮਲਿਆਂ ਦਾ 0.90 ਫੀਸਦੀ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 2.08 ਫੀਸਦੀ ਹੋਈ; ਪਿਛਲੇ 89 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

ਪਿਛਲੇ 24 ਘੰਟਿਆਂ ਵਿੱਚ 75,57,529 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 82.65ਕਰੋੜ (82,65,15,754) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 81,05,030 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ: 

 

 ਸਿਹਤ ਸੰਭਾਲ਼ ਵਰਕਰ

ਪਹਿਲੀ ਖੁਰਾਕ

1,03,69,831

ਦੂਜੀ ਖੁਰਾਕ

87,67,189

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,46,681

ਦੂਜੀ ਖੁਰਾਕ

1,46,16,924

18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

33,47,62,522

ਦੂਜੀ ਖੁਰਾਕ

6,47,24,317

 45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

15,29,73,905

ਦੂਜੀ ਖੁਰਾਕ

7,07,83,297

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,79,37,287

ਦੂਜੀ ਖੁਰਾਕ

5,32,33,801

ਕੁੱਲ

82,65,15,754

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,27,83,741 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 34,167 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.77 ਫੀਸਦੀ ਹੈ ਗਈ ਹੈ।

 

https://static.pib.gov.in/WriteReadData/userfiles/image/image002BDY4.jpg

 

ਦੇਸ਼ ਵਿੱਚ ਪਿਛਲੇ 87 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 26,964 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image003D658.jpg

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,01,989 ਹੈI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.90 ਫੀਸਦੀ ਬਣਦੇ ਹਨIਇਹ ਮਾਰਚ 2020 ਤੋਂ ਬਾਅਦ ਭਾਰਤ ਵਿੱਚ ਐਕਟਿਵ ਮਾਮਲਿਆਂ ਵਿੱਚ ਸਭ ਤੋਂ ਘੱਟ ਅੰਕੜਾ ਹੈ।

 

https://static.pib.gov.in/WriteReadData/userfiles/image/image004PPQ4.jpg

 

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 15,92,395 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 55.67 ਕਰੋੜ ਤੋਂ ਵੱਧ  (55,67,54,282) ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 89 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ, ਇਸ ਸਮੇਂ 2.08 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.69 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 106ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

 

https://pib.gov.in/PressReleseDetail.aspx?PRID=1756881

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 80.13 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

4.52 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ ਅਤੇ 48 ਲੱਖ ਤੋਂ ਵੱਧ ਖੁਰਾਕਾਂ ਪਾਈਪਲਾਈਨ ਵਿੱਚ ਹਨ   

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

 ਟੀਕਿਆਂ ਦੀਆਂ ਖੁਰਾਕਾਂ

  (22 ਸਤੰਬਰ 2021 ਤੱਕ)

ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

80,13,26,335

 

ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

48,00,000

 ਬੈਲੰਸ ਉਪਲਬਧ  

 

 4,52,07,660

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 80.13ਕਰੋੜ ਤੋਂ ਵੀ ਜ਼ਿਆਦਾ (80,13,26,335) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।ਇਸ ਤੋਂ ਇਲਾਵਾ, 48 ਲੱਖ ਖੁਰਾਕਾਂ (15,51,940) ਪਾਈਪਲਾਈਨ ਵਿੱਚ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 5.43 ਕਰੋੜ (48,00,000) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।  

 

https://pib.gov.in/PressReleseDetail.aspx?PRID=1756880

 

ਮਹੱਤਵਪੂਰਨ ਟਵੀਟ

 

 

*********

ਏਐੱਸ



(Release ID: 1757248) Visitor Counter : 124