PIB Headquarters
azadi ka amrit mahotsav

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 23 SEP 2021 4:34PM by PIB Chandigarh

 

A picture containing text

Description automatically generatedA picture containing text

Description automatically generated

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 83.39 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਐਕਟਿਵ ਕੇਸ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹੁੰਦੇ ਹਨ, ਵਰਤਮਾਨ ਵਿੱਚ 0.90%; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

• ਭਾਰਤ ਵਿੱਚ ਐਕਟਿਵ ਕੇਸਲੋਡ 3,01,640 ‘ਤੇ ਹੈ; 187 ਦਿਨਾਂ ਵਿੱਚ ਸਭ ਤੋਂ ਘੱਟ

• ਪਿਛਲੇ 24 ਘੰਟਿਆਂ ਵਿੱਚ 31,923 ਨਵੇਂ ਮਾਮਲੇ ਸਾਹਮਣੇ ਆਏ

• ਵਰਤਮਾਨ ਵਿੱਚ ਰਿਕਵਰੀ ਦਰ 97.77%; ਮਾਰਚ 2020 ਤੋਂ ਸਭ ਤੋਂ ਵੱਧ

• ਪਿਛਲੇ 24 ਘੰਟਿਆਂ ਦੌਰਾਨ 31,990 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,28,15,731 ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 2.11% ਹੈ; ਪਿਛਲੇ 90 ਦਿਨਾਂ ਲਈ 3% ਤੋਂ ਹੇਠਾਂ, 

• 2.09% ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 24 ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 55.83 ਕਰੋੜ ਟੈਸਟ ਕੀਤੇ ਗਏ (ਕੁੱਲ)

 

#Unite2FightCorona

#IndiaFightsCorona 

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

 

Image

 

Image

 

Image

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 83 ਕਰੋੜ ਨੂੰ ਪਾਰ ਕਰ ਲਿਆ ਹੈ

 

ਪਿਛਲੇ 24 ਘੰਟਿਆਂ ਵਿੱਚ 71 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

 

ਰਿਕਵਰੀ ਦਰ ਇਸ ਸਮੇਂ 97.77 ਫੀਸਦੀ ਹੈ

 

ਪਿਛਲੇ 24 ਘੰਟਿਆਂ ਦੌਰਾਨ 31,923 ਨਵੇਂ ਕੇਸ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,01,640 ਹੋਈ; ਕੁੱਲ ਮਾਮਲਿਆਂ ਦਾ 0.90 ਫੀਸਦੀ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 2.11 ਫੀਸਦੀ ਹੋਈ; ਪਿਛਲੇ 90 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

ਪਿਛਲੇ 24 ਘੰਟਿਆਂ ਵਿੱਚ 71,38,205 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 83 ਕਰੋੜ (83,39,90,049) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 81,69,260 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ: 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,70,205

ਦੂਜੀ ਖੁਰਾਕ

87,85,834

 ਫ੍ਰੰਟਲਾਈਨ ਵਰਕਰ

 

ਪਹਿਲੀ ਖੁਰਾਕ

1,83,47,309

ਦੂਜੀ ਖੁਰਾਕ

1,46,71,244

 18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

33,77,76,289

ਦੂਜੀ ਖੁਰਾਕ

6,69,10,347

 45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

15,37,13,610

ਦੂਜੀ ਖੁਰਾਕ

7,15,16,250

 60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,83,05,587

ਦੂਜੀ ਖੁਰਾਕ

5,35,93,374

ਕੁੱਲ

83,39,90,049

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,28,15,731 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 31,990 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.77 ਫੀਸਦੀ ਹੈ ਗਈ ਹੈ।ਰਿਕਵਰੀ ਰੇਟ ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ।

 

https://static.pib.gov.in/WriteReadData/userfiles/image/image002GVU7.jpg

 

ਦੇਸ਼ ਵਿੱਚ ਪਿਛਲੇ 88 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 31,923 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image003USBD.jpg

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,01,640 ਹੈI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.90 ਫੀਸਦੀ ਬਣਦੇ ਹਨI ਇਹ ਮਾਰਚ 2020 ਤੋਂ ਬਾਅਦ ਭਾਰਤ ਵਿੱਚ ਐਕਟਿਵ ਮਾਮਲਿਆਂ ਵਿੱਚ ਸਭ ਤੋਂ ਘੱਟ ਅੰਕੜਾ ਹੈ।

 

https://static.pib.gov.in/WriteReadData/userfiles/image/image00406W6.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 15,27,443ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 55.83 ਕਰੋੜ ਤੋਂ ਵੱਧ  (55,83,67,013) ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 90 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 2.11 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.09 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 107ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

https://pib.gov.in/PressReleseDetail.aspx?PRID=1757137

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 80.67ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

4.29 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ ਅਤੇ 64 ਲੱਖ ਤੋਂ ਵੱਧ ਖੁਰਾਕਾਂ ਪਾਈਪਲਾਈਨ ਵਿੱਚ ਹਨ

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

 ਟੀਕਿਆਂ ਦੀਆਂ ਖੁਰਾਕਾਂ

  (23 ਸਤੰਬਰ 2021 ਤੱਕ)

 ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

80,67,26,335

 ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

64,00,000

 

ਬੈਲੰਸ ਉਪਲਬਧ  

 

 

4,29,03,090

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 80.67 ਕਰੋੜ ਤੋਂ ਵੀ ਜ਼ਿਆਦਾ (80,67,26,335) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, 64 ਲੱਖ ਖੁਰਾਕਾਂ (64,00,000) ਪਾਈਪਲਾਈਨ ਵਿੱਚ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 4.29 ਕਰੋੜ (4,29,03,090) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।  

https://pib.gov.in/PressReleseDetail.aspx?PRID=1757136

 

ਗਲੋਬਲ ਕੋਵਿਡ–19 ਸਮਿਟ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ: ਮਹਾਮਾਰੀ ਦਾ ਅੰਤ ਅਤੇ ਅਗਲੀ ਦੀ ਤਿਆਰੀ ਲਈ ਬਿਹਤਰ ਸਿਹਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ

 

ਮਹਾਮਹਿਮਜਨ,

ਕੋਵਿਡ–19 ਮਹਾਮਾਰੀ ਨੇ ਬਹੁਤ ਜ਼ਿਆਦਾ ਵਿਘਨ ਪਾਇਆ ਹੈ। ਅਤੇ ਇਹ ਹਾਲੇ ਵੀ ਖ਼ਤਮ ਨਹੀਂ ਹੋਈ ਹੈ। ਹਾਲੇ ਵੀ ਵਿਸ਼ਵ ਦੇ ਬਹੁਤ ਵੱਡੇ ਹਿੱਸੇ ਦੇ ਵੈਕਸੀਨ ਲੱਗਣੀ ਹੈ। ਇਹੋ ਕਾਰਣ ਹੈ ਕਿ ਰਾਸ਼ਟਰਪਤੀ ਬਾਇਡੇਨ ਵੱਲੋਂ ਇਹ ਪਹਿਲ ਸਮੇਂ–ਸਿਰ ਕੀਤੀ ਗਈ ਹੈ ਤੇ ਇਸ ਦਾ ਸੁਆਗਤ ਹੈ।

ਮਹਾਮਹਿਮਜਨ,

ਭਾਰਤ ਨੇ ਮਨੁੱਖਤਾ ਨੂੰ ਸਦਾ ਇੱਕ ਪਰਿਵਾਰ ਵਜੋਂ ਵੇਖਿਆ ਹੈ। ਭਾਰਤ ਦੇ ਫਾਰਮਾਸਿਊਟੀਕਲ ਉਦਯੋਗ ਨੇ ਕਿਫ਼ਾਇਤੀ ਡਾਇਓਗਨੌਸਟਿਕ ਕਿਟਸ, ਦਵਾਈਆਂ, ਮੈਡੀਕਲ ਉਪਕਰਣ ਤੇ ਪੀਪੀਈ ਕਿਟਸ ਦਾ ਉਤਪਾਦਨ ਕੀਤਾ ਹੈ। ਇਹ ਬਹੁਤ ਸਾਰੇ ਵਿਕਾਸਸ਼ੀਲ ਦੇਸ਼ਾਂ ਨੂੰ ਕਿਫ਼ਾਹਿਤੀ ਵਿਕਲਪ ਮੁਹੱਈਆ ਕਰਵਾ ਰਹੇ ਹਨ। ਅਤੇ ਅਸੀਂ 150 ਤੋਂ ਵੱਧ ਦੇਸ਼ਾਂ ਨਾਲ ਦਵਾਈਆਂ ਤੇ ਮੈਡੀਕਲ ਸਪਲਾਈਜ਼ ਸਾਂਝੀਆਂ ਕੀਤੀਆਂ ਹਨ। ਵਿਸ਼ਵ ਦੀ ਪਹਿਲੀ ਡੀਐੱਨਏ–ਅਧਾਰਿਤ ਵੈਕਸੀਨ ਸਮੇਤ ਭਾਰਤ ’ਚ ਹੀ ਵਿਕਸਿਤ ਕੀਤੀਆਂ ਵੈਕਸੀਨਾਂ ਦੀ ਦੇਸ਼ ਵਿੱਚ ‘ਐਮਰਜੈਂਸੀ ਵਰਤੋਂ ਦਾ ਅਧਿਕਾਰ’ ਮਿਲਿਆ ਹੈ।

ਕਈ ਭਾਰਤੀ ਕੰਪਨੀਆਂ ਵੀ ਵਿਭਿੰਨ ਵੈਕਸੀਨਾਂ ਦਾ ਲਾਇਸੈਂਸ–ਪ੍ਰਾਪਤ ਉਤਪਾਦਨ ਕਰ ਰਹੀਆਂ ਹਨ।

ਇਸ ਤੋਂ ਪਹਿਲਾਂ, ਅਸੀਂ ਆਪਣਾ ਵੈਕਸੀਨ ਉਤਪਾਦਨ 95 ਹੋਰ ਦੇਸ਼ਾਂ ਅਤੇ ਸੰਯੁਕਤ ਰਾਸ਼ਟਰ ਦੇ ਸ਼ਾਂਤੀ–ਸੈਨਿਕਾਂ ਨਾਲ ਸਾਂਝਾ ਕੀਤਾ ਸੀ। ਅਤੇ ਇੱਕ ਪਰਿਵਾਰ ਵਾਂਗ, ਇਹ ਵਿਸ਼ਵ ਵੀ ਭਾਰਤ ਨਾਲ ਖੜ੍ਹਾ ਸੀ, ਜਦੋਂ ਅਸੀਂ ਦੂਸਰੀ ਲਹਿਰ ’ਚੋਂ ਲੰਘ ਰਹੇ ਸਾਂ।

ਭਾਰਤ ਨਾਲ ਪ੍ਰਗਟਾਈ ਗਈ ਇੱਕਸੁਰਤਾ ਤੇ ਮਿਲੀ ਸਹਾਇਤਾ ਲਈ, ਮੈਂ ਤੁਹਾਡਾ ਸਾਰਿਆਂ ਦਾ ਧੰਨਵਾਦ ਕਰਦਾ ਹਾਂ।

 

ਗਲੋਬਲ ਕੋਵਿਡ-19 ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਪੜ੍ਹਨ ਲਈ ਇੱਥੇ ਕਲਿਕ ਕਰੋ:

https://pib.gov.in/PressReleasePage.aspx?PRID=1757392

 

ਕੇਂਦਰੀ ਸਿਹਤ ਮੰਤਰੀ ਸ਼੍ਰੀ ਮਨਸੁਖ ਮੰਡਾਵੀਆ ਨੇ ਪੋਸਟ ਕੋਵਿਡ ਸੀਕਲੇਅ ਮੋਡਿਊਲਸ ਜਾਰੀ ਕੀਤੇ

 

“ਇਹ ਮੋਡਿਊਲਸ ਡਾਕਟਰਾਂ ਅਤੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਕੋਵਿਡ ਦੇ ਲੰਬੇ ਸਮੇਂ ਦੇ ਪ੍ਰਭਾਵਾਂ ਦੇ ਮੁੱਦੇ ਨਾਲ ਨਜਿੱਠਣ ਲਈ ਮਾਰਗਦਰਸ਼ਨ ਪ੍ਰਦਾਨ ਕਰਨਗੇ”: ਸ਼੍ਰੀ ਮੰਡਾਵੀਆ

 

"ਜੇ ਫ੍ਰੰਟਲਾਈਨ ਕਰਮਚਾਰੀ ਸਹੀ ਗਿਆਨ ਅਤੇ ਸਿਖਲਾਈ ਨਾਲ ਲੈਸ ਹਨ, ਤਾਂ ਉਹ ਕੋਵਿਡ ਤੋਂ ਬਾਅਦ ਦੀਆਂ ਚੁਣੌਤੀਆਂ ਦੇ ਵਿਰੁੱਧ ਇਸ ਲੜਾਈ ਵਿੱਚ ਇੱਕ ਕੀਮਤੀ ਸਰੋਤ ਬਣ ਸਕਦੇ ਹਨ": ਡਾ: ਭਾਰਤੀ ਪ੍ਰਵੀਨ ਪਵਾਰ

 

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਮਨਸੁਖ ਮੰਡਵੀਆ ਨੇ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਡਾ.ਭਾਰਤੀ ਪ੍ਰਵੀਨ ਪਵਾਰ ਦੀ ਹਾਜ਼ਰੀ ਵਿੱਚ ਪੋਸਟ ਕੋਵਿਡ ਸੀਕੁਲੇ ਮੋਡਿਊਲਸ ਜਾਰੀ ਕੀਤੇ। ਇਹ ਮੋਡੀਊਲ ਕੋਵਿਡ ਦੇ ਲੰਮੇ ਸਮੇਂ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਭਾਰਤ ਭਰ ਦੇ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਅਤੇ ਕਮਿਊਨਿਟੀ ਹੈਲਥ ਵਰਕਰਾਂ ਦੀ ਸਮਰੱਥਾ ਨੂੰ ਵਧਾਉਣ ਵਿੱਚ ਸਹਾਇਤਾ ਕਰਨਗੇ।

ਦਿਸ਼ਾ ਨਿਰਦੇਸ਼ ਜਾਰੀ ਹੋਣ 'ਤੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ, ਕੇਂਦਰੀ ਸਿਹਤ ਮੰਤਰੀ ਨੇ ਕਿਹਾ ਕਿ ਇਹ ਡਾਕਟਰਾਂ ਅਤੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਕੋਵਿਡ ਦੇ ਲੰਮੇ ਸਮੇਂ ਦੇ ਪ੍ਰਭਾਵਾਂ ਦੇ ਮੁੱਦੇ ਨਾਲ ਨਜਿੱਠਣ ਲਈ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਘੱਟੋ -ਘੱਟ ਮਾੜੇ ਪ੍ਰਭਾਵਾਂ ਅਤੇ ਇਲਾਜ ਦੇ ਕੋਈ ਨਕਾਰਾਤਮਕ ਪ੍ਰਭਾਵ ਨੂੰ ਯਕੀਨੀ ਬਣਾਉਣ ਲਈ ਕੋਵਿਡ ਦੇ ਕਿਰਿਆਸ਼ੀਲ ਅਤੇ ਵਿਆਪਕ ਇਲਾਜ ਦੀ ਲੋੜ ਹੈ।

https://pib.gov.in/PressReleseDetail.aspx?PRID=1757110

 

ਮਹੱਤਵਪੂਰਨ ਟਵੀਟ

 

*********


ਏਐੱਸ


(Release ID: 1757578) Visitor Counter : 195