ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕਵਾਲਕੌਮ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ), ਸ਼੍ਰੀ ਕ੍ਰਿਸਟੀਆਨੋ ਅਮੋਨ ਦੇ ਦਰਮਿਆਨ ਬੈਠਕ
Posted On:
23 SEP 2021 8:07PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਵਾਲਕੌਮ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ), ਸ਼੍ਰੀ ਕ੍ਰਿਸਟੀਆਨੋ ਅਮੋਨ ਦੇ ਨਾਲ ਬੈਠਕ ਕੀਤੀ।
ਉਨ੍ਹਾਂ ਨੇ ਇਸ ਬੈਠਕ ਦੇ ਦੌਰਾਨ ਭਾਰਤ ਦੇ ਦੂਰਸੰਚਾਰ ਅਤੇ ਇਲੈਕਟ੍ਰੌਨਿਕਸ ਖੇਤਰ ਵਿੱਚ ਉਪਲਬਧ ਵਿਆਪਕ ਨਿਵੇਸ਼ ਅਵਸਰਾਂ ਬਾਰੇ ਚਰਚਾ ਕੀਤੀ। ਇਸ ਦੌਰਾਨ ਇਲੈਕਟ੍ਰੌਨਿਕਸ ਸਿਸਟਮ ਡਿਜ਼ਾਈਨ ਅਤੇ ਮੈਨੂਫੈਕਚਰਿੰਗ (ਈਐੱਸਡੀਐੱਮ) ਦੇ ਲਈ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਪ੍ਰੋਡਕਸ਼ਨ ਲਿੰਕਡ ਇਨਸੈਂਟਿਵ (ਪੀਐੱਲਆਈ) ਸਕੀਮ ਦੇ ਨਾਲ-ਨਾਲ ਭਾਰਤ ਵਿੱਚ ਸੈਮੀਕੰਡਕਟਰ ਸਪਲਾਈ ਚੇਨ ਨਾਲ ਜੁੜੇ ਘਟਨਾਕ੍ਰਮਾਂ ਬਾਰੇ ਵੀ ਚਰਚਾ ਹੋਈ। ਇਸ ਦੇ ਨਾਲ ਹੀ ਭਾਰਤ ਵਿੱਚ ਲੋਕਲ ਇਨੋਵੇਸ਼ਨ ਈਕੋਸਿਸਟਮ ਦਾ ਨਿਰਮਾਣ ਕਰਨ ਦੇ ਲਈ ਜ਼ਰੂਰੀ ਰਣਨੀਤੀਆਂ ਬਣਾਉਣ ਬਾਰੇ ਵੀ ਚਰਚਾ ਹੋਈ।
**********
ਡੀਐੱਸ/ਏਕੇ
(Release ID: 1757604)
Visitor Counter : 189
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam