ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ 84 ਕਰੋੜ ਦੇ ਇਤਿਹਾਸਕ ਮੀਲਪੱਥਰ ਨੂੰ ਪਾਰ ਕਰ ਲਿਆ ਹੈ


ਪਿਛਲੇ 24 ਘੰਟਿਆਂ ਵਿੱਚ 72 ਲੱਖ ਤੋਂ ਵੱਧ ਲੋਕਾਂ ਦਾ ਟੀਕਾਕਰਣ ਕੀਤਾ ਗਿਆ ਹੈ

ਰਿਕਵਰੀ ਦਰ ਇਸ ਸਮੇਂ 97.78 ਫੀਸਦ ਹੈ

ਪਿਛਲੇ 24 ਘੰਟਿਆਂ ਦੌਰਾਨ 31,382 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,00,162 ਹੋਈ; ਕੁੱਲ ਮਾਮਲਿਆਂ ਦਾ 0.89 ਫੀਸਦ

ਹਫ਼ਤਾਵਰੀ ਪੌਜ਼ੀਟਿਵਿਟੀ ਦਰ 2.07 ਫੀਸਦ ਹੋਈ; ਪਿਛਲੇ 91 ਦਿਨਾਂ ਤੋਂ 3 ਫੀਸਦ ਤੋਂ ਘੱਟ ਰਹਿ ਰਹੀ ਹੈ

Posted On: 24 SEP 2021 9:32AM by PIB Chandigarh

ਪਿਛਲੇ 24 ਘੰਟਿਆਂ ਵਿੱਚ 72,20,642 ਟੀਕੇ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,

ਭਾਰਤ ਦੀ ਕੋਵਿਡ -19 ਟੀਕਾਕਰਣ ਦੀ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ

ਰਿਪੋਰਟਾਂ ਦੇ ਅਨੁਸਾਰ 84 ਕਰੋੜ (84,15,18,026) ਦੇ ਇਤਿਹਾਸਕ ਮੀਲਪੱਥਰ ਨੂੰ

ਪਾਰ ਕਰ ਲਿਆ ਹੈ। ਇਹ 82,33,242 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ ।

 

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,70,563

ਦੂਜੀ ਖੁਰਾਕ

88,01,251

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,48,120

ਦੂਜੀ ਖੁਰਾਕ

1,47,20,755

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

34,09,34,722

ਦੂਜੀ ਖੁਰਾਕ

6,89,23,655

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

15,45,17,383

ਦੂਜੀ ਖੁਰਾਕ

7,22,23,600

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,87,31,605

ਦੂਜੀ ਖੁਰਾਕ

5,39,46,372

ਕੁੱਲ

84,15,18,026

 

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,28,48,273 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 32,542

ਮਰੀਜ਼ ਠੀਕ ਹੋਏ ਹਨ।

 

 

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.78 ਫੀਸਦ ਹੋ ਗਈ ਹੈ । ਰਿਕਵਰੀ ਦਰ ,ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ ।

 

 https://static.pib.gov.in/WriteReadData/userfiles/image/image002XHX2.jpg

ਦੇਸ਼ ਵਿੱਚ ਪਿਛਲੇ 89 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 31,382 ਨਵੇਂ ਕੇਸ ਸਾਹਮਣੇ ਆਏ ਹਨ।

 https://static.pib.gov.in/WriteReadData/userfiles/image/image003RV1N.jpg

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,00,162 ਹੈ I ਮੌਜੂਦਾ ਐਕਟਿਵ ਕੇਸ

ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 0.89  ਫੀਸਦ ਬਣਦੇ ਹਨ I ਇਹ ਮਾਰਚ 2020

ਤੋਂ ਬਾਅਦ ਭਾਰਤ ਵਿੱਚ ਐਕਟਿਵ ਮਾਮਲਿਆਂ ਵਿੱਚ ਸਭ ਤੋਂ ਘੱਟ ਅੰਕੜਾ ਹੈ।

 https://static.pib.gov.in/WriteReadData/userfiles/image/image004HHY4.jpg

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 15,65,696 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

55.99 ਕਰੋੜ ਤੋਂ ਵੱਧ  (55,99,32,709)  ਟੈਸਟ ਕੀਤੇ ਗਏ ਹਨ।

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, 

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 91 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ

ਇਸ ਸਮੇਂ 2.07 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.00 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 108 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ 

25 ਦਿਨਾਂ ਤੋਂ 3 ਫੀਸਦ ਤੋਂ ਹੇਠਾਂ ਰਹਿ ਰਹੀ ਹੈ  ।

 

 

 https://static.pib.gov.in/WriteReadData/userfiles/image/image005V0UO.jpg

****

ਐੱਮ ਵੀ



(Release ID: 1757731) Visitor Counter : 193