ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ 85 ਕਰੋੜ ਦੇ ਇਤਿਹਾਸਕ ਮੀਲਪੱਥਰ ਨੂੰ ਪਾਰ ਕਰ ਲਿਆ ਹੈ


ਪਿਛਲੇ 24 ਘੰਟਿਆਂ ਵਿੱਚ 68 ਲੱਖ ਤੋਂ ਵੱਧ ਲੋਕਾਂ ਦਾ ਟੀਕਾਕਰਣ ਕੀਤਾ ਗਿਆ ਹੈ

ਰਿਕਵਰੀ ਦਰ ਇਸ ਸਮੇਂ 97.77 ਫੀਸਦ ਹੈ

ਪਿਛਲੇ 24 ਘੰਟਿਆਂ ਦੌਰਾਨ 28,326 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,03,476 ਹੋਈ; ਕੁੱਲ ਮਾਮਲਿਆਂ ਦਾ 0.90 ਫੀਸਦ

ਹਫ਼ਤਾਵਾਰੀ ਪੌਜ਼ੀਟਿਵਿਟੀ ਦਰ 1.98 ਫੀਸਦ ਹੋਈ; ਪਿਛਲੇ 93 ਦਿਨਾਂ ਤੋਂ 3 ਫੀਸਦ ਤੋਂ ਘੱਟ ਰਹਿ ਰਹੀ ਹੈ

Posted On: 26 SEP 2021 9:43AM by PIB Chandigarh

ਪਿਛਲੇ 24 ਘੰਟਿਆਂ ਵਿੱਚ 68,42,786 ਟੀਕੇ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,

ਭਾਰਤ ਦੀ ਕੋਵਿਡ -19 ਟੀਕਾਕਰਣ ਦੀ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ

ਰਿਪੋਰਟਾਂ ਦੇ ਅਨੁਸਾਰ 85 ਕਰੋੜ (85,60,81,527) ਦੇ ਇਤਿਹਾਸਕ ਮੀਲਪੱਥਰ ਨੂੰ

ਪਾਰ ਕਰ ਲਿਆ ਹੈ। ਇਹ 83,64,110 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ ।

 

 

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,71,245

ਦੂਜੀ ਖੁਰਾਕ

88,28,268

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,48,990

ਦੂਜੀ ਖੁਰਾਕ

1,48,10,221

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

34,66,84,035

ਦੂਜੀ ਖੁਰਾਕ

7,34,36,483

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

15,59,65,608

ਦੂਜੀ ਖੁਰਾਕ

7,35,71,780

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,94,61,207

ਦੂਜੀ ਖੁਰਾਕ

5,46,03,690

ਕੁੱਲ

85,60,81,527

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,29,02,351 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 26,032

ਮਰੀਜ਼ ਠੀਕ ਹੋਏ ਹਨ।

 

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.77 ਫੀਸਦ ਹੋ ਗਈ ਹੈ । ਰਿਕਵਰੀ ਦਰ ,ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ ।

 

 

ਦੇਸ਼ ਵਿੱਚ ਪਿਛਲੇ 91 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 28,326 ਨਵੇਂ ਕੇਸ ਸਾਹਮਣੇ ਆਏ ਹਨ।

 

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,03,476 ਹੈ I ਮੌਜੂਦਾ ਐਕਟਿਵ ਕੇਸ

ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 0.90  ਫੀਸਦ ਬਣਦੇ ਹਨ I

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 14,88,945 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

56.32 ਕਰੋੜ ਤੋਂ ਵੱਧ  (56,32,43,245)  ਟੈਸਟ ਕੀਤੇ ਗਏ ਹਨ।

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, 

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 93 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ   ਹੈ

ਇਸ ਸਮੇਂ 1.98 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 1.90 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 110 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ 

27 ਦਿਨਾਂ ਤੋਂ 3 ਫੀਸਦ ਤੋਂ ਹੇਠਾਂ ਰਹਿ ਰਹੀ ਹੈ  ।

****************

ਐੱਮ ਵੀ



(Release ID: 1758449) Visitor Counter : 194