ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਿਹ ਮੰਤਰੀ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ 'ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ' (ਏਬੀਡੀਐਮ) ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਪ੍ਰਗਟ ਕੀਤਾ
"ਮੋਦੀ ਸਰਕਾਰ ਨਾਗਰਿਕਾਂ ਨੂੰ ਸਿਹਤਮੰਦ, ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਵਚਨਬੱਧ ਹੈ"
"ਮੈਂ ਅੱਜ 'ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ' (ਏਬੀਡੀਐਮ) ਦੀ ਸ਼ੁਰੂਆਤ ਕਰਨ ਲਈ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ"
ਪੀਐਮ-ਜੇਏਵਾਈ ਦੀ ਸਫਲਤਾ ਤੋਂ ਬਾਅਦ, ਹੁਣ 'ਏਬੀਡੀਐਮ' ਇੱਕ ਸਿਹਤਮੰਦ ਭਾਰਤ ਪ੍ਰਤੀ ਵਚਨਬੱਧਤਾ ਲਈ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਸੰਵੇਦਨਸ਼ੀਲਤਾ ਦਰਸਾਉਂਦਾ ਹੈ
ਡਿਜੀਟਲ ਸਵਾਸਥਯ ਈਕੋ ਪ੍ਰਣਾਲੀ ਦੇ ਅਧੀਨ 'ਏਬੀਡੀਐਮ' ਜਾਣਕਾਰੀ ਸਾਂਝੀ ਕਰਨ ਲਈ ਇੱਕ ਸਧਾਰਨ ਆਨਲਾਈਨ ਪਲੇਟਫਾਰਮ ਸਥਾਪਤ ਕਰੇਗਾ, ਤਾਂ ਜੋ ਸਿਹਤ ਸਹੂਲਤਾਂ ਇੱਕ ਸਿੰਗਲ ਕਲਿਕ ਨਾਲ ਨਾਗਰਿਕਾਂ ਤੱਕ ਪਹੁੰਚ ਸਕਣ
Posted On:
27 SEP 2021 3:28PM by PIB Chandigarh
ਕੇਂਦਰੀ ਗ੍ਰਿਹ ਮੰਤਰੀ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ 'ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ' (ਏਬੀਡੀਐਮ) ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਪ੍ਰਗਟ ਕੀਤਾ। ਆਪਣੇ ਟਵੀਟਾਂ ਵਿੱਚ, ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ “ਮੋਦੀ ਸਰਕਾਰ ਨਾਗਰਿਕਾਂ ਨੂੰ ਇੱਕ ਸਿਹਤਮੰਦ, ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਵਚਨਬੱਧ ਹੈ। ਮੈਂ ਅੱਜ 'ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ' (ਏਬੀਡੀਐਮ) ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। "
ਕੇਂਦਰੀ ਗ੍ਰਿਹ ਮੰਤਰੀ ਅਤੇ ਸਹਿਕਾਰਤਾ ਮੰਤਰੀ ਨੇ ਅੱਗੇ ਕਿਹਾ ਕਿ ਪੀਐਮ-ਜੇਏਵਾਈ ਦੀ ਸਫਲਤਾ ਤੋਂ ਬਾਅਦ, ਹੁਣ 'ਏਬੀਡੀਐਮ' ਇੱਕ ਸਿਹਤਮੰਦ ਭਾਰਤ ਦੀ ਵਚਨਬੱਧਤਾ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ। ਡਿਜੀਟਲ ਸਵਾਸਥਯ ਈਕੋ ਪ੍ਰਣਾਲੀ ਦੇ ਅਧੀਨ 'ਏਬੀਡੀਐਮ' ਜਾਣਕਾਰੀ ਸਾਂਝੀ ਕਰਨ ਲਈ ਇੱਕ ਸਧਾਰਨ ਆਨਲਾਈਨ ਪਲੇਟਫਾਰਮ ਸਥਾਪਤ ਕਰੇਗਾ ਤਾਂ ਜੋ ਸਿਹਤ ਸਹੂਲਤਾਂ ਨਾਗਰਿਕਾਂ ਤੱਕ ਇੱਕ ਸਿੰਗਲ ਕਲਿਕ ਨਾਲ ਪਹੁੰਚ ਸਕਣ।
----------------
ਐੱਨ ਡਬਲਯੂ /ਆਰ ਕੇ/ਏ ਵਾਈ/ਆਰ ਆਰ
(Release ID: 1758725)
Visitor Counter : 169