ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨਿਰਮਾਣ ਸਥਲ ਦਾ ਦੌਰਾ ਕੀਤਾ ਅਤੇ ਨਵੇਂ ਸੰਸਦ ਭਵਨ ਦੇ ਨਿਰਮਾਣ ਕਾਰਜ ਦੀ ਸਮੀਖਿਆ ਕੀਤੀ


ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਵਿੱਚ ਲਗੇ ਮਜ਼ਦੂਰਾਂ ਦਾ ਕੋਵਿਡ ਟੀਕਾਕਰਣ ਅਤੇ ਮਾਸਿਕ ਸਿਹਤ ਜਾਂਚ ਸੁਨਿਸ਼ਚਿਤ ਕਰਨ ਦਾ ਨਿਰਦੇਸ਼ ਦਿੱਤਾ



ਨਵੇਂ ਸੰਸਦ ਭਵਨ ਦੇ ਨਿਰਮਾਣ ਵਿੱਚ ਮਜ਼ਦੂਰਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਦੇ ਲਈ ਡਿਜੀਟਲ ਆਰਕਾਈਵ ਸਥਾਪਿਤ ਕੀਤਾ ਜਾਣਾ ਚਾਹੀਦਾ ਹੈ : ਪ੍ਰਧਾਨ ਮੰਤਰੀ

Posted On: 27 SEP 2021 3:25PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 26 ਸਤੰਬਰ, 2021 ਦੀ ਸ਼ਾਮ ਨੂੰ ਨਵੇਂ ਸੰਸਦ ਭਵਨ ਦੇ ਚਲ ਰਹੇ ਨਿਰਮਾਣ ਕਾਰਜ ਦਾ ਮੌਕੇ ’ਤੇ ਪਹੁੰਚ ਕੇ ਨਿਰੀਖਣ ਕੀਤਾ ਅਤੇ ਸਮੀਖਿਆ ਕੀਤੀ।

https://static.pib.gov.in/WriteReadData/userfiles/image/WhatsAppImage2021-09-27at15.19.27(2)EDEB.jpeg

ਪ੍ਰਧਾਨ ਮੰਤਰੀ ਨੇ ਸਥਲ ’ਤੇ ਕੀਤੇ ਜਾ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ ਅਤੇ ਪ੍ਰੋਜੈਕਟ ਨੂੰ ਸਮੇਂ ’ਤੇ ਪੂਰਾ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਾਰਜ ਸਥਲ ’ਤੇ ਨਿਰਮਾਣ ਕਾਰਜ ਵਿੱਚ ਲਗੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲਚਾਲ ਵੀ ਪੁੱਛਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਇੱਕ ਪਵਿੱਤਰ ਅਤੇ ਇਤਿਹਾਸਿਕ ਕਾਰਜ ਕਰ ਰਹੇ ਹਨ। 

 

https://static.pib.gov.in/WriteReadData/userfiles/image/WhatsAppImage2021-09-27at15.19.27(1)UUD4.jpeg

 

ਪ੍ਰਧਾਨ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਨਿਰਮਾਣ ਸਥਲ ’ਤੇ ਕਾਰਜ ਵਿੱਚ ਲਗੇ ਸਾਰੇ ਵਰਕਰਾਂ ਨੂੰ ਪੂਰੀ ਤਰ੍ਹਾਂ ਨਾਲ ਕੋਵਿਡ ਰੋਧੀ ਟੀਕੇ ਲਗਾਏ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਾਰੇ ਮਜ਼ਦੂਰਾਂ ਦੀ ਮਾਸਿਕ ਸਿਹਤ ਜਾਂਚ ਕਰਵਾਉਣ ਦਾ ਵੀ ਨਿਰਦੇਸ਼ ਦਿੱਤਾ।  ਉਨ੍ਹਾਂ ਨੇ ਇਹ ਵੀ ਕਿਹਾ ਕਿ ਇੱਕ ਵਾਰ ਨਿਰਮਾਣ ਕਾਰਜ ਪੂਰਾ ਹੋ ਜਾਣ ਦੇ ਬਾਅਦ, ਨਿਰਮਾਣ ਸਥਲ ’ਤੇ ਕੰਮ ਵਿੱਚ ਲਗੇ ਸਾਰੇ ਨਿਰਮਾਣ ਮਜ਼ਦੂਰਾਂ ਲਈ ਇੱਕ ਡਿਜੀਟਲ ਆਰਕਾਈਵ ਸਥਾਪਿਤ ਕੀਤਾ ਜਾਣਾ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਦਾ ਨਾਮ, ਉਨ੍ਹਾਂ ਦੇ  ਸਥਾਨ ਦਾ ਨਾਮ, ਉਨ੍ਹਾਂ ਦੀ ਤਸਵੀਰ ਅਤੇ ਉਨ੍ਹਾਂ ਦੇ ਵਿਅਕਤੀਗਤ ਵੇਰਵੇ ਸ਼ਾਮਲ ਹੋਣ। ਉਨ੍ਹਾਂ ਨੇ ਕਿਹਾ ਕਿ ਨਿਰਮਾਣ ਕਾਰਜ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਪਹਿਚਾਣ ਮਿਲਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸਾਰੇ ਮਜ਼ਦੂਰਾਂ ਨੂੰ ਉਨ੍ਹਾਂ ਦੀ ਭੂਮਿਕਾ ਅਤੇ ਇਸ ਪ੍ਰਯਤਨ ਵਿੱਚ ਭਾਗੀਦਾਰੀ ਬਾਰੇ ਇੱਕ ਸਰਟੀਫਿਕੇਟ ਵੀ ਦਿੱਤਾ ਜਾਣਾ ਚਾਹੀਦਾ ਹੈ।

 

https://static.pib.gov.in/WriteReadData/userfiles/image/WhatsAppImage2021-09-27at15.19.27O5TG.jpeg

 

ਪ੍ਰਧਾਨ ਮੰਤਰੀ ਦੁਆਰਾ ਅਚਾਨਕ ਨਿਰੀਖਣ ਨਿਊਨਤਮ ਸੁਰੱਖਿਆ ਪ੍ਰਬੰਧ ਦੇ ਨਾਲ ਕੀਤਾ ਗਿਆ ਸੀ।  ਉਨ੍ਹਾਂ ਨੇ ਨਿਰਮਾਣ ਸਥਲ ’ਤੇ ਇੱਕ ਘੰਟੇ ਤੋਂ ਅਧਿਕ ਸਮਾਂ ਬਿਤਾਇਆ।

https://static.pib.gov.in/WriteReadData/userfiles/image/WhatsAppImage2021-09-27at15.19.26QKXZ.jpeg

******


ਡੀਐੱਸ


(Release ID: 1758772) Visitor Counter : 172