PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 28 SEP 2021 7:00PM by PIB Chandigarh

 

A picture containing text

Description automatically generatedhttps://static.pib.gov.in/WriteReadData/userfiles/image/image001BPSF.jpg

 

• ਪਿਛਲੇ 24 ਘੰਟਿਆਂ ਵਿੱਚ 1 ਕਰੋੜ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 87.07 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਭਾਰਤ 201 ਦਿਨਾਂ ਬਾਅਦ 20,000 ਤੋਂ ਘੱਟ ਰੋਜ਼ਾਨਾ ਨਵੇਂ ਕੇਸਾਂ ਦੀ ਰਿਪੋਰਟ ਕਰਦਾ ਹੈ; ਪਿਛਲੇ 24 ਘੰਟਿਆਂ ਵਿੱਚ 18,795 ਨਵੇਂ ਮਾਮਲੇ

• ਐਕਟਿਵ ਕੇਸ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹੁੰਦੇ ਹਨ, ਵਰਤਮਾਨ ਵਿੱਚ 0.87%; ਮਾਰਚ 2020 ਤੋਂ ਸਭ ਤੋਂ ਘੱਟ 

• ਭਾਰਤ ਵਿੱਚ ਐਕਟਿਵ ਕੇਸਲੋਡ 2,92,206 ‘ਤੇ ਹੈ; 192 ਦਿਨਾਂ ਵਿੱਚ ਸਭ ਤੋਂ ਘੱਟ

• ਵਰਤਮਾਨ ਵਿੱਚ ਰਿਕਵਰੀ ਦਰ 97.81%; ਮਾਰਚ 2020 ਤੋਂ ਸਭ ਤੋਂ ਵੱਧ

• ਪਿਛਲੇ 24 ਘੰਟਿਆਂ ਦੌਰਾਨ 26,030 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,29,58,002 ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 1.88% ਹੈ; ਪਿਛਲੇ 95ਦਿਨਾਂ ਲਈ 3% ਤੋਂ ਹੇਠਾਂ, 

• 1.42% ਦੀ ਰੋਜ਼ਾਨਾ ਸਕਾਰਾਤਮਕਤਾ ਦਰ;ਪਿਛਲੇ 29 ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 56.57 ਕਰੋੜ ਟੈਸਟ ਕੀਤੇ ਗਏ (ਕੁੱਲ)

 

#Unite2FightCorona

#IndiaFightsCorona 

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

Image

 

Image

 

Image

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 87 ਕਰੋੜ ਨੂੰ ਪਾਰ ਕਰ ਲਿਆ ਹੈ

 

ਪਿਛਲੇ 24 ਘੰਟਿਆਂ ਵਿੱਚ 1.02 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

 

ਰਿਕਵਰੀ ਦਰ ਇਸ ਸਮੇਂ 97.81ਫੀਸਦੀ ਹੈ; ਮਾਰਚ 2020 ਤੋਂ ਸਭ ਤੋਂ ਵੱਧ

 

ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੇਸ ਸਾਹਮਣੇ ਆਏ; 201 ਦਿਨਾਂ ਬਾਅਦ 20,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,92,206 ਹੋਈ; ਕੁੱਲ ਮਾਮਲਿਆਂ ਦਾ 0.87 ਫੀਸਦੀ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 1.88 ਫੀਸਦੀ ਹੋਈ; ਪਿਛਲੇ 95 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

ਪਿਛਲੇ 24 ਘੰਟਿਆਂ ਵਿੱਚ 1,02,22,525 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 87 ਕਰੋੜ (87,07,08,636) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 84,62,957 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ: 

 

 ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,72,006

ਦੂਜੀ ਖੁਰਾਕ

88,53,567

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,50,151

ਦੂਜੀ ਖੁਰਾਕ

1,48,83,125

 18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

35,28,56,642

ਦੂਜੀ ਖੁਰਾਕ

7,71,77,130

45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

15,76,57,008

ਦੂਜੀ ਖੁਰਾਕ

7,49,24,270

 60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

10,03,78,855

ਦੂਜੀ ਖੁਰਾਕ

5,52,55,882

ਕੁੱਲ

87,07,08,636

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,29,58,002 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 26,030 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.81 ਫੀਸਦੀ ਹੋ ਗਈ ਹੈ। ਰਿਕਵਰੀ ਰੇਟ ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ।

 

https://static.pib.gov.in/WriteReadData/userfiles/image/image002TX6L.jpg

ਦੇਸ਼ ਵਿੱਚ ਪਿਛਲੇ 93 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ 201 ਦਿਨਾਂ ਬਾਅਦ 20,000 ਤੋਂ ਘੱਟ ਰੋਜ਼ਾਨਾ ਨਵੇਂ ਕੇਸਾਂ ਦੀ ਰਿਪੋਰਟ ਕਰਦਾ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image00347AU.jpg

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 2,92,206 ਹੈ, ਜੋ ਕਿ 192 ਦਿਨਾਂ ਵਿੱਚ ਸਭ ਤੋਂ ਘੱਟ ਹੈI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.87ਫੀਸਦੀ ਬਣਦੇ ਹਨI

 

https://static.pib.gov.in/WriteReadData/userfiles/image/image004CJ98.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 13,21,780 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 56.57 ਕਰੋੜ ਤੋਂ ਵੱਧ  (56,57,30,031)ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 95 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ, ਇਸ ਸਮੇਂ 1.88 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.42 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 112ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ। 

https://pib.gov.in/PressReleasePage.aspx?PRID=1758765

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 84.70 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

4.75 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ ਅਤੇ 42.83 ਲੱਖ ਤੋਂ ਵੱਧ ਖੁਰਾਕਾਂ ਪਾਈਪਲਾਈਨ ਵਿੱਚ ਹਨ     

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

 ਟੀਕਿਆਂ ਦੀਆਂ ਖੁਰਾਕਾਂ

  (28 ਸਤੰਬਰ 2021 ਤੱਕ)

 ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

84,70,41,325

 ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

42,83,200

 

ਬੈਲੰਸ ਉਪਲਬਧ    

 

4,75,43,650

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 84.70 ਕਰੋੜ ਤੋਂ ਵੀ ਜ਼ਿਆਦਾ (84,70,41,325) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।ਇਸ ਤੋਂ ਇਲਾਵਾ, 42.83 ਲੱਖ ਖੁਰਾਕਾਂ (42,83,200) ਪਾਈਪਲਾਈਨ ਵਿੱਚ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 4.75 ਕਰੋੜ (4,75,43,650) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।  

https://pib.gov.in/PressReleasePage.aspx?PRID=1758760

 

ਮਹੱਤਵਪੂਰਨ ਟਵੀਟ

 

*********

ਏਐੱਸ



(Release ID: 1759148) Visitor Counter : 121