ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 38ਵੀਂ ਪ੍ਰਗਤੀ (PRAGATI) ਮੀਟਿੰਗ ਦੀ ਪ੍ਰਧਾਨਗੀ ਕੀਤੀ
Posted On:
29 SEP 2021 6:25PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 38ਵੀਂ ਪ੍ਰਗਤੀ (PRAGATI) ਮੀਟਿੰਗ ਦੀ ਪ੍ਰਧਾਨਗੀ ਕੀਤੀ। ਪ੍ਰੋ-ਐਕਟਿਵ ਗਵਰਨੈਂਸ ਐਂਡ ਟਾਈਮਲੀ ਇੰਪਲੀਮੈਂਟੇਸ਼ਨ ਲਈ ਆਈਸੀਟੀ (ICT) ਅਧਾਰਿਤ ਮਲਟੀ–ਮੋਡਲ ਪਲੈਟਫਾਰਮ ‘ਪ੍ਰਗਤੀ’ (PRAGATI) ਹੈ। ਇਸ ਪਲੈਟਫਾਰਮ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਮੀਟਿੰਗ ਵਿੱਚ ਅੱਠ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ। ਇਨ੍ਹਾਂ ਵਿੱਚੋਂ ਚਾਰ ਪ੍ਰੋਜੈਕਟ ਰੇਲ ਮੰਤਰਾਲੇ ਦੇ, ਦੋ ਬਿਜਲੀ ਮੰਤਰਾਲੇ ਦੇ ਅਤੇ ਇੱਕ-ਇੱਕ ਕ੍ਰਮਵਾਰ ਰੋਡ ਟਰਾਂਸਪੋਰਟ ਤੇ ਰਾਜਮਾਰਗ ਮੰਤਰਾਲੇ ਅਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਨ। ਲਗਭਗ 50,000 ਕਰੋੜ ਰੁਪਏ ਦੀ ਲਾਗਤ ਵਾਲੇ ਇਹ ਪ੍ਰੋਜੈਕਟ ਸੱਤ ਰਾਜਾਂ- ਓਡੀਸ਼ਾ, ਆਂਧਰ ਪ੍ਰਦੇਸ਼, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਹਰਿਆਣਾ ਨਾਲ ਸਬੰਧਿਤ ਹਨ।
ਪਿਛਲੀਆਂ 37 ਪ੍ਰਗਤੀ ਮੀਟਿੰਗਾਂ ਵਿੱਚ, ਲਗਭਗ 14.39 ਲੱਖ ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ 297 ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਸੀ।
*****
ਡੀਐੱਸ/ਏਕੇਜੇ
(Release ID: 1759484)
Visitor Counter : 241
Read this release in:
Tamil
,
Assamese
,
English
,
Urdu
,
Marathi
,
Hindi
,
Bengali
,
Manipuri
,
Gujarati
,
Odia
,
Telugu
,
Kannada
,
Malayalam