ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 30 ਸਤੰਬਰ ਨੂੰ ਸਿਪੈੱਟ (CIPET) - ਇੰਸਟੀਟਿਊਟ ਆਵ੍ ਪੈਟ੍ਰੋਕੈਮੀਕਲਸ ਟੈਕਨੋਲੋਜੀ, ਜੈਪੁਰ ਦਾ ਉਦਘਾਟਨ ਕਰਨਗੇ
ਪ੍ਰਧਾਨ ਮੰਤਰੀ ਰਾਜਸਥਾਨ ਵਿੱਚ ਚਾਰ ਨਵੇਂ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਵੀ ਰੱਖਣਗੇ
Posted On:
29 SEP 2021 12:50PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਸਤੰਬਰ, 2021 ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਿਪੈੱਟ (CIPET): ਇੰਸਟੀਟਿਊਟ ਆਵ੍ ਪੈਟ੍ਰੋਕੈਮੀਕਲਸ ਟੈਕਨੋਲੋਜੀ, ਜੈਪੁਰ ਦਾ ਉਦਘਾਟਨ ਕਰਨਗੇ ਅਤੇ ਰਾਜਸਥਾਨ ਦੇ ਬਾਂਸਵਾੜਾ, ਸਿਰੋਹੀ, ਹਨੂਮਾਨਗੜ੍ਹ ਅਤੇ ਦੌਸਾ ਜ਼ਿਲ੍ਹਿਆਂ ਵਿੱਚ ਚਾਰ ਨਵੇਂ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਵੀ ਰੱਖਣਗੇ।
ਇਨ੍ਹਾਂ ਮੈਡਕੀਲ ਕਾਲਜਾਂ ਨੂੰ “ਜ਼ਿਲ੍ਹਾ/ਰੈਫਰਲ ਹਸਪਤਾਲਾਂ ਨਾਲ ਜੁੜੇ ਨਵੇਂ ਮੈਡਕੀਲ ਕਾਲਜਾਂ ਦੀ ਸਥਾਪਨਾ” ਦੇ ਲਈ ਕੇਂਦਰ-ਪ੍ਰਾਯੋਜਿਤ ਯੋਜਨਾ ਦੇ ਤਹਿਤ ਸਵੀਕ੍ਰਿਤ ਕੀਤਾ ਗਿਆ ਹੈ। ਮੈਡੀਕਲ ਕਾਲਜਾਂ ਦੀ ਸਥਾਪਨਾ ਵਿੱਚ ਪਿਛੜੇ ਤੇ ਵੰਚਿਤ ਜ਼ਿਲ੍ਹਿਆਂ ਨੂੰ ਪ੍ਰਾਥਮਿਕਤਾ ਦਿੱਤੀ ਜਾਂਦੀ ਹੈ। ਯੋਜਨਾ ਦੇ ਤਿੰਨ ਪੜਾਵਾਂ ਦੇ ਤਹਿਤ, ਦੇਸ਼ ਭਰ ਵਿੱਚ 157 ਨਵੇਂ ਮੈਡੀਕਲ ਕਾਲਜਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਸਿਪੈੱਟ (CIPET) ਬਾਰੇ
ਰਾਜਸਥਾਨ ਸਰਕਾਰ ਦੇ ਨਾਲ, ਭਾਰਤ ਸਰਕਾਰ ਨੇ ਸਿਪੈੱਟ: ਇੰਸਟੀਟਿਊਟ ਆਵ੍ ਪੈਟ੍ਰੋਕੈਮੀਕਲਸ ਟੈਕਨੋਲੋਜੀ, ਜੈਪੁਰ ਦੀ ਸਥਾਪਨਾ ਕੀਤੀ ਹੈ। ਇਹ ਆਤਮਨਿਰਭਰ ਹੈ ਅਤੇ ਪੈਟ੍ਰੋਕੈਮੀਕਲਸ ਤੇ ਸਬੰਧਿਤ ਉਦਯੋਗਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਲਈ ਸਮਰਪਿਤ ਹੈ। ਇਹ ਨੌਜਵਾਨਾਂ ਨੂੰ ਕੁਸ਼ਲ ਤਕਨੀਕੀ ਪੇਸ਼ੇਵਰ ਬਣਨ ਦੇ ਲਈ ਸਿੱਖਿਆ ਪ੍ਰਦਾਨ ਕਰੇਗਾ।
ਇਸ ਅਵਸਰ ‘ਤੇ ਕੇਂਦਰੀ ਮੰਤਰੀ ਸ਼੍ਰੀ ਮਨਸੁਖ ਮਾਂਡਵੀਯਾ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਅਸ਼ੋਕ ਗਹਿਲੋਤ ਵੀ ਮੌਜੂਦ ਰਹਿਣਗੇ।
********
ਡੀਐੱਸ/ਵੀਜੇ
(Release ID: 1759485)
Visitor Counter : 203
Read this release in:
English
,
Urdu
,
Marathi
,
Hindi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam