ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਭਾਰਤ ਦੀ ਕੁੱਲ ਕੋਵਿਡ - 19 ਟੀਕਾਕਰਣ ਕਵਰੇਜ ਨੇ 88 ਕਰੋੜ ਦੇ ਇਤਿਹਾਸਕ ਮੀਲਪੱਥਰ ਨੂੰ ਪਾਰ ਕਰ ਲਿਆ ਹੈ


ਪਿਛਲੇ 24 ਘੰਟਿਆਂ ਵਿੱਚ 65.34 ਲੱਖ ਤੋਂ ਵੱਧ ਲੋਕਾਂ ਦਾ ਟੀਕਾਕਰਣ ਕੀਤਾ ਗਿਆ ਹੈ

ਰਿਕਵਰੀ ਦਰ ਇਸ ਸਮੇਂ 97.85 ਫੀਸਦ ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ

ਪਿਛਲੇ 24 ਘੰਟਿਆਂ ਦੌਰਾਨ 23,529 ਨਵੇਂ ਕੇਸਾਂ ਦੀ ਪੁਸ਼ਟੀ ਹੋਈ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,77,020 ਹੋਈ; ਕੁੱਲ ਮਾਮਲਿਆਂ ਦਾ 0.82 ਫੀਸਦ

ਹਫ਼ਤਾਵਰੀ ਪੌਜ਼ੀਟਿਵਿਟੀ ਦਰ 1.74 ਫੀਸਦ ਹੋਈ; ਪਿਛਲੇ 97 ਦਿਨਾਂ ਤੋਂ 3 ਫੀਸਦ ਤੋਂ ਘੱਟ ਰਹਿ ਰਹੀ ਹੈ

प्रविष्टि तिथि: 30 SEP 2021 9:42AM by PIB Chandigarh

ਪਿਛਲੇ 24 ਘੰਟਿਆਂ ਵਿੱਚ 65,34,306 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,

ਭਾਰਤ ਦੀ ਕੋਵਿਡ -19 ਟੀਕਾਕਰਣ ਦੀ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ

ਰਿਪੋਰਟਾਂ ਦੇ ਅਨੁਸਾਰ 88 ਕਰੋੜ ਦੇ ਇਤਿਹਾਸਕ ਮੀਲਪੱਥਰ (88,34,70,578)

ਨੂੰ ਪਾਰ ਕਰ ਲਿਆ ਹੈ। ਇਹ 85,92,824 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ ।

 

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,72,470

ਦੂਜੀ ਖੁਰਾਕ

88,82,131

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,52,116

ਦੂਜੀ ਖੁਰਾਕ

1,49,71,767

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

35,78,56,886

ਦੂਜੀ ਖੁਰਾਕ

8,10,29,611

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

15,88,81,646

ਦੂਜੀ ਖੁਰਾਕ

7,62,14,993

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

10,10,10,623

ਦੂਜੀ ਖੁਰਾਕ

5,58,98,335

ਕੁੱਲ

88,34,70,578

 

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,30,14,898 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ 

ਦੌਰਾਨ 28,718 ਮਰੀਜ਼ ਠੀਕ ਹੋਏ ਹਨ।

 

 

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.85 ਫੀਸਦ ਹੋ ਗਈ ਹੈ । ਰਿਕਵਰੀ ਦਰ ,

ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ ।

 

 

ਦੇਸ਼ ਵਿੱਚ ਪਿਛਲੇ 95 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 

ਪਿਛਲੇ 24 ਘੰਟਿਆਂ ਦੌਰਾਨ 23,529 ਨਵੇਂ ਮਾਮਲੇ ਸਾਹਮਣੇ ਆਏ ਹਨ ।

 

 

 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 2,77,020 ਹੋਈ;

195 ਦਿਨਾਂ ਵਿੱਚ ਸਭ ਤੋਂ ਘੱਟ ਹੈ I ਮੌਜੂਦਾ ਐਕਟਿਵ ਕੇਸ

ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 0.82  ਫੀਸਦ ਬਣਦੇ ਹਨ I

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 15,06,254 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

56.89 ਕਰੋੜ ਤੋਂ ਵੱਧ  (56,89,56,439)  ਟੈਸਟ ਕੀਤੇ ਗਏ ਹਨ।

 

 

 

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, 

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 97 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ

ਇਸ ਸਮੇਂ 1.74 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 1.56 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 114 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ 

31 ਦਿਨਾਂ ਤੋਂ 3 ਫੀਸਦ ਤੋਂ ਹੇਠਾਂ ਰਹਿ ਰਹੀ ਹੈ  ।

 

************

ਐੱਮ ਵੀ


(रिलीज़ आईडी: 1759705) आगंतुक पटल : 258
इस विज्ञप्ति को इन भाषाओं में पढ़ें: Telugu , English , Urdu , हिन्दी , Marathi , Manipuri , Bengali , Gujarati , Tamil , Malayalam