ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ
ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਨੇ ਭਾਰੀ ਬਾਰਸ਼ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ਮੁਲਤਵੀ ਕੀਤੀ
ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ 11 ਅਕਤੂਬਰ, 2021 ਤੋਂ ਸ਼ੁਰੂ ਹੋਵੇਗੀ
प्रविष्टि तिथि:
30 SEP 2021 8:25PM by PIB Chandigarh
ਇਹ ਦੱਸਿਆ ਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਰਾਜਾਂ ਵਿੱਚ ਹਾਲ ਹੀ ਵਿੱਚ ਪਏ ਭਾਰੀ ਮੀਂਹ ਕਾਰਨ ਝੋਨੇ ਦੇ ਪੱਕਣ ਵਿੱਚ ਦੇਰੀ ਹੋਈ ਹੈ।
ਉਪਭੋਕਤਾ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਅਧੀਨ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਰਾਜਾਂ ਵਿੱਚ ਝੋਨੇ ਦੀ ਖਰੀਦ 11 ਅਕਤੂਬਰ 2021 ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਪੰਜਾਬ ਵਿੱਚ ਕੇਐੱਮਐੱਸ 2021-22 ਦੀ ਖਰੀਦ ਅਤੇ ਮਿਲਿੰਗ ਦੀ ਸ਼ੁਰੂਆਤ 1 ਅਕਤੂਬਰ, 2021 ਅਤੇ ਹਰਿਆਣਾ ਵਿੱਚ 25 ਸਤੰਬਰ, 2021 ਤੋਂ ਹੋਣੀ ਸੀ।
ਸਾਰੀਆਂ ਏਜੰਸੀਆਂ ਨੂੰ ਪੰਜਾਬ ਅਤੇ ਹਰਿਆਣਾ ਰਾਜਾਂ ਵਿੱਚ 11 ਅਕਤੂਬਰ 2021 ਤੋਂ ਝੋਨੇ ਦੀ ਖਰੀਦ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ।
****
ਡੀਜੇਐੱਨ/ਐੱਨਐੱਸ
(रिलीज़ आईडी: 1759794)
आगंतुक पटल : 216