ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ 90 ਕਰੋੜ ਦੇ ਇਤਿਹਾਸਕ ਮੀਲਪੱਥਰ ਨੂੰ ਪਾਰ ਕਰ ਲਿਆ ਹੈ


ਪਿਛਲੇ 24 ਘੰਟਿਆਂ ਵਿੱਚ 73.76 ਲੱਖ ਤੋਂ ਵੱਧ ਲੋਕਾਂ ਦਾ ਟੀਕਾਕਰਣ ਕੀਤਾ ਗਿਆ ਹੈ

ਰਿਕਵਰੀ ਦਰ ਇਸ ਸਮੇਂ 97.87 ਫੀਸਦ ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ

ਪਿਛਲੇ 24 ਘੰਟਿਆਂ ਦੌਰਾਨ 22,842 ਨਵੇਂ ਕੇਸਾਂ ਦੀ ਪੁਸ਼ਟੀ ਹੋਈ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,70,557 ਹੋਈ; ਕੁੱਲ ਮਾਮਲਿਆਂ ਦਾ 0.80 ਫੀਸਦ

ਹਫ਼ਤਾਵਾਰੀ ਪੌਜ਼ੀਟਿਵਿਟੀ ਦਰ 1.66 ਫੀਸਦ ਹੋਈ; ਪਿਛਲੇ 100 ਦਿਨਾਂ ਤੋਂ 3 ਫੀਸਦ ਤੋਂ ਘੱਟ ਰਹਿ ਰਹੀ ਹੈ

Posted On: 03 OCT 2021 9:25AM by PIB Chandigarh

ਪਿਛਲੇ 24 ਘੰਟਿਆਂ ਵਿੱਚ 73,76,846 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,

ਭਾਰਤ ਦੀ ਕੋਵਿਡ -19 ਟੀਕਾਕਰਣ ਦੀ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ

ਰਿਪੋਰਟਾਂ ਦੇ ਅਨੁਸਾਰ 90 ਕਰੋੜ  (90,51,75,348) ਦੇ ਇਤਿਹਾਸਕ ਮੀਲਪੱਥਰ

ਨੂੰ ਪਾਰ ਕਰ ਲਿਆ ਹੈ। ਇਹ 87,84,333 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ ।

 

 

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,73,728

ਦੂਜੀ ਖੁਰਾਕ

89,27,894

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,55,078

ਦੂਜੀ ਖੁਰਾਕ

1,50,96,107

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

36,64,19,042

ਦੂਜੀ ਖੁਰਾਕ

8,75,36,699

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

16,09,82,138

ਦੂਜੀ ਖੁਰਾਕ

7,83,06,698

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

10,21,47,774

ਦੂਜੀ ਖੁਰਾਕ

5,70,30,190

ਕੁੱਲ

90,51,75,348

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,30,94,529 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ 

ਦੌਰਾਨ 25,930 ਮਰੀਜ਼ ਠੀਕ ਹੋਏ ਹਨ।

 

 

 

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.87 ਫੀਸਦ ਹੋ ਗਈ ਹੈ । ਰਿਕਵਰੀ ਦਰ ,

ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ ।

 

 

ਦੇਸ਼ ਵਿੱਚ ਪਿਛਲੇ 98 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 

 

ਪਿਛਲੇ 24 ਘੰਟਿਆਂ ਦੌਰਾਨ 22,842 ਨਵੇਂ ਮਾਮਲੇ ਸਾਹਮਣੇ ਆਏ ਹਨ ।

 

 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 2,70,557 ਹੋਈ;

199 ਦਿਨਾਂ ਵਿੱਚ ਸਭ ਤੋਂ ਘੱਟ ਹੈ I ਮੌਜੂਦਾ ਐਕਟਿਵ ਕੇਸ

ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 0.80  ਫੀਸਦ ਬਣਦੇ ਹਨ I

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 12,65,734 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

57.32 ਕਰੋੜ ਤੋਂ ਵੱਧ  (57,32,60,724)  ਟੈਸਟ ਕੀਤੇ ਗਏ ਹਨ।

 

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, 

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 100 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ

ਇਸ ਸਮੇਂ 1.66 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ  1.80 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 117 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ 

34 ਦਿਨਾਂ ਤੋਂ 3 ਫੀਸਦ ਤੋਂ ਹੇਠਾਂ ਰਹਿ ਰਹੀ ਹੈ  ।

 

 

************

ਐੱਮ ਵੀ



(Release ID: 1760661) Visitor Counter : 165