PIB Headquarters
ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ
Posted On:
03 OCT 2021 5:16PM by PIB Chandigarh
• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 90.51 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
• ਪਿਛਲੇ 24 ਘੰਟਿਆਂ ਵਿੱਚ 22,842 ਨਵੇਂ ਮਾਮਲੇ
• ਐਕਟਿਵ ਕੇਸ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹੁੰਦੇ ਹਨ, ਜੋ ਵਰਤਮਾਨ ਵਿੱਚ 0.80% ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ
• ਭਾਰਤ ਵਿੱਚ ਐਕਟਿਵ ਕੇਸਲੋਡ 2,70,557 ‘ਤੇ ਹੈ; 199ਦਿਨਾਂ ਵਿੱਚ ਸਭ ਤੋਂ ਘੱਟ
• ਵਰਤਮਾਨ ਵਿੱਚ ਰਿਕਵਰੀ ਦਰ 97.87%; ਮਾਰਚ 2020 ਤੋਂ ਸਭ ਤੋਂ ਵੱਧ
• ਪਿਛਲੇ 24 ਘੰਟਿਆਂ ਦੌਰਾਨ 25,930 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,30,94,529 ਹਨ
• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 1.66% ਹੈ; ਪਿਛਲੇ 100 ਦਿਨਾਂ ਲਈ 3% ਤੋਂ ਹੇਠਾਂ,
• 1.80% ਦੀ ਰੋਜ਼ਾਨਾ ਸਕਾਰਾਤਮਕਤਾ ਦਰ;ਪਿਛਲੇ 34 ਦਿਨਾਂ ਲਈ 3% ਤੋਂ ਹੇਠਾਂ
• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 57.32 ਕਰੋੜ ਟੈਸਟ ਕੀਤੇ ਗਏ (ਕੁੱਲ)
#Unite2FightCorona
#IndiaFightsCorona
ਪੱਤਰ ਸੂਚਨਾ ਦਫ਼ਤਰ
ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਭਾਰਤ ਸਰਕਾਰ
ਕੋਵਿਡ-19 ਅੱਪਡੇਟ
ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 90 ਕਰੋੜ ਨੂੰ ਪਾਰ ਕਰ ਲਿਆ ਹੈ
ਪਿਛਲੇ 24 ਘੰਟਿਆਂ ਵਿੱਚ 73.76 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ
ਰਿਕਵਰੀ ਦਰ ਇਸ ਸਮੇਂ 97.87 ਫੀਸਦੀ ਹੈ; ਮਾਰਚ 2020 ਤੋਂ ਸਭ ਤੋਂ ਵੱਧ
ਪਿਛਲੇ 24 ਘੰਟਿਆਂ ਦੌਰਾਨ 22,842 ਨਵੇਂ ਕੇਸ ਸਾਹਮਣੇ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,70,557 ਹੋਈ; ਕੁੱਲ ਮਾਮਲਿਆਂ ਦਾ 0.80 ਫੀਸਦੀ
ਹਫ਼ਤਾਵਰੀ ਪਾਜ਼ਿਟਿਵਿਟੀ ਦਰ 1.66 ਫੀਸਦੀ ਹੋਈ; ਪਿਛਲੇ 100 ਦਿਨਾਂ ਤੋਂ 3 ਫੀਸਦੀ ਤੋਂ ਘੱਟ
ਪਿਛਲੇ 24 ਘੰਟਿਆਂ ਵਿੱਚ 73,76,846 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ90ਕਰੋੜ (90,51,75,348) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 87,84,333 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।
ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,03,73,728
|
ਦੂਜੀ ਖੁਰਾਕ
|
89,27,894
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,83,55,078
|
ਦੂਜੀ ਖੁਰਾਕ
|
1,50,96,107
|
18 ਤੋਂ 44 ਉਮਰ ਵਰਗ
|
ਪਹਿਲੀ ਖੁਰਾਕ
|
36,64,19,042
|
ਦੂਜੀ ਖੁਰਾਕ
|
8,75,36,699
|
45 ਤੋਂ 59 ਸਾਲ ਤਕ ਉਮਰ ਵਰਗ
|
ਪਹਿਲੀ ਖੁਰਾਕ
|
16,09,82,138
|
ਦੂਜੀ ਖੁਰਾਕ
|
7,83,06,698
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
10,21,47,774
|
ਦੂਜੀ ਖੁਰਾਕ
|
5,70,30,190
|
ਕੁੱਲ
|
90,51,75,348
|
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,30,94,529 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 25,930 ਮਰੀਜ਼ ਠੀਕ ਹੋਏ ਹਨ।
ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.87ਫੀਸਦੀ ਹੈ ਗਈ ਹੈ।ਰਿਕਵਰੀ ਰੇਟ ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ।
ਦੇਸ਼ ਵਿੱਚ ਪਿਛਲੇ 98 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 22,842 ਨਵੇਂ ਕੇਸ ਸਾਹਮਣੇ ਆਏ ਹਨ।
ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 2,70,557 ਹੈ, ਜੋ ਕਿ 199 ਦਿਨਾਂ ਵਿੱਚ ਸਭ ਤੋਂ ਘੱਟ ਹਨI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.80 ਫੀਸਦੀ ਬਣਦੇ ਹਨI
ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 12,65,734 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 57.32 ਕਰੋੜ ਤੋਂ ਵੱਧ (57,32,60,724) ਟੈਸਟ ਕੀਤੇ ਗਏ ਹਨ।
ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 100 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 1.66 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.80 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ ਪਿਛਲੇ 117 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।
https://pib.gov.in/PressReleseDetail.aspx?PRID=1760524
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 88.94 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ
5.38 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ
ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।
ਟੀਕਿਆਂ ਦੀਆਂ ਖੁਰਾਕਾਂ
|
(03ਅਕਤੂਬਰ 2021 ਤੱਕ)
|
ਸਪਲਾਈ ਕੀਤੀਆਂ ਗਈਆਂ ਖੁਰਾਕਾਂ
|
88,94,17,855
|
ਬੈਲੰਸ ਉਪਲਬਧ
|
5,38,59,455
|
ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 88.94 ਕਰੋੜ ਤੋਂ ਵੀ ਜ਼ਿਆਦਾ (88,94,17,855) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ5.38 ਕਰੋੜ (5,38,59,455) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।
https://pib.gov.in/PressReleseDetail.aspx?PRID=1760547
ਮਹੱਤਵਪੂਰਨ ਟਵੀਟ
*********
ਏਐੱਸ
(Release ID: 1760674)
Visitor Counter : 209