ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 04 OCT 2021 10:36AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਪ੍ਰਧਾਨ ਮੰਤਰੀ ਨੇ ਯਾਦ ਕਰਦੇ ਹੋਏ ਕਿਹਾ ਕਿ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ ਦੀਆਂ ਅਸਥੀਆਂ 2003 ਵਿੱਚ ਸਵਿਟਜ਼ਰਲੈਂਡ ਤੋਂ ਭਾਰਤ ਲਿਆਂਦੀਆਂ ਗਈਆਂ ਸਨ ਅਤੇ 2015 ਵਿੱਚ ਇੰਗਲੈਂਡ ਤੋਂ ਉਨ੍ਹਾਂ ਦੀ ਮਰਨ ਉਪਰੰਤ ਬਹਾਲੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ ਸੀ।

 

ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

ਮਹਾਨ ਕ੍ਰਾਂਤੀਕਾਰੀ ਅਤੇ ਸੁਤੰਤਰਤਾ ਸੈਨਾਨੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀ। ਦੇਸ਼ ਨੂੰ ਗ਼ੁਲਾਮੀ ਤੋਂ ਮੁਕਤ ਕਰਵਾਉਣ ਦੇ ਲਈ ਉਨ੍ਹਾਂ ਨੇ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਕ੍ਰਿਤੱਗ ਰਾਸ਼ਟਰ ਆਜ਼ਾਦੀ ਦੀ ਲੜਾਈ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਭੁਲਾ ਨਹੀਂ ਸਕੇਗਾ।

 

ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀ।

 

ਸ਼ਿਆਮਜੀ ਕ੍ਰਿਸ਼ਨ ਵਰਮਾ ਦੀਆਂ ਅਸਥੀਆਂ 2003 ਵਿੱਚ ਸਵਿਜ਼ਰਲੈਂਡ ਤੋਂ ਵਾਪਸ ਲਿਆਉਣ ਦਾ ਅਤੇ 2015 ਵਿੱਚ ਇੰਗਲੈਂਡ ਦੀ ਯਾਤਰਾ ਦੌਰਾਨ ਉਨ੍ਹਾਂ ਦਾ ਮਰਨ ਉਪਰੰਤ ਬਹਾਲੀ ਸਰਟੀਫਿਕੇਟ ਪ੍ਰਾਪਤ ਕਰਨ ਦਾ ਅਵਸਰ ਮੈਨੂੰ ਮਿਲਿਆ, ਜਿਸ ਨੂੰ ਮੈਂ ਆਪਣੇ ਲਈ ਅਸ਼ੀਰਵਾਦ ਮੰਨਦਾ ਹਾਂ। ਇਹ ਜ਼ਰੂਰੀ ਹੈ ਕਿ ਭਾਰਤ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਾਹਸ ਅਤੇ ਮਹਾਨਤਾ ਬਾਰੇ ਵਧੇਰੇ ਜਾਣਕਾਰੀ ਹੋਵੇ।

 

 

***

 

ਡੀਐੱਸ/ਐੱਸਐੱਚ



(Release ID: 1760779) Visitor Counter : 175