ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 90.79 ਕਰੋੜ ਨੂੰ ਪਾਰ ਕਰ ਗਈ ਹੈ


ਰਿਕਵਰੀ ਦਰ ਇਸ ਸਮੇਂ 97.89 ਫੀਸਦ ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ


ਪਿਛਲੇ 24 ਘੰਟਿਆਂ ਦੌਰਾਨ 20,799 ਨਵੇਂ ਕੇਸਾਂ ਦੀ ਪੁਸ਼ਟੀ ਹੋਈ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,64,458 ਹੋਈ; ਕੁੱਲ ਮਾਮਲਿਆਂ ਦਾ 0.78 ਫੀਸਦ

ਹਫ਼ਤਾਵਾਰੀ ਪੌਜ਼ੀਟਿਵਿਟੀ ਦਰ 1.63 ਫੀਸਦ ਹੋਈ; ਪਿਛਲੇ 101 ਦਿਨਾਂ ਤੋਂ 3 ਫੀਸਦ ਤੋਂ ਘੱਟ ਰਹਿ ਰਹੀ ਹੈ

Posted On: 04 OCT 2021 9:31AM by PIB Chandigarh

ਪਿਛਲੇ 24 ਘੰਟਿਆਂ ਵਿੱਚ 23,46,176 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ, 

ਭਾਰਤ ਦੀ ਕੋਵਿਡ -19 ਟੀਕਾਕਰਣ ਦੀ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ

ਰਿਪੋਰਟਾਂ ਦੇ ਅਨੁਸਾਰ 90.79 ਕਰੋੜ  (90,79,32,861)

ਨੂੰ ਪਾਰ ਕਰ ਲਿਆ ਹੈ। ਇਹ 88,05,668 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ ।

 

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,73,789

ਦੂਜੀ ਖੁਰਾਕ

89,34,169

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,55,327

ਦੂਜੀ ਖੁਰਾਕ

1,51,09,293

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

36,74,65,954

ਦੂਜੀ ਖੁਰਾਕ

8,83,14,532

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

16,12,96,306

ਦੂਜੀ ਖੁਰਾਕ

7,85,84,116

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

10,23,23,752

ਦੂਜੀ ਖੁਰਾਕ

5,71,75,623

ਕੁੱਲ

90,79,32,861

 

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,31,21,247 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ 

ਦੌਰਾਨ 26,718 ਮਰੀਜ਼ ਠੀਕ ਹੋਏ ਹਨ।

 

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.89 ਫੀਸਦ ਹੋ ਗਈ ਹੈ । ਰਿਕਵਰੀ ਦਰ ,

ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ ।

 

 

ਦੇਸ਼ ਵਿੱਚ ਪਿਛਲੇ 99 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 

ਪਿਛਲੇ 24 ਘੰਟਿਆਂ ਦੌਰਾਨ 20,799 ਨਵੇਂ ਮਾਮਲੇ ਸਾਹਮਣੇ ਆਏ ਹਨ ।

 

 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 2,64,458 ਹੋਈ;

200 ਦਿਨਾਂ ਵਿੱਚ ਸਭ ਤੋਂ ਘੱਟ ਹੈ I ਮੌਜੂਦਾ ਐਕਟਿਵ ਕੇਸ

ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 0.78  ਫੀਸਦ ਬਣਦੇ ਹਨ I

 

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 9,91,676 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

57.42 ਕਰੋੜ ਤੋਂ ਵੱਧ  (57,42,52,400)  ਟੈਸਟ ਕੀਤੇ ਗਏ ਹਨ।

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, 

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 101 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ

ਇਸ ਸਮੇਂ 1.63 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ  2.10 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 118 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ 

35 ਦਿਨਾਂ ਤੋਂ 3 ਫੀਸਦ ਤੋਂ ਹੇਠਾਂ ਰਹਿ ਰਹੀ ਹੈ  ।

 

****

ਐੱਮ ਵੀ

 


(Release ID: 1760803) Visitor Counter : 239