PIB Headquarters
ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ
Posted On:
04 OCT 2021 6:17PM by PIB Chandigarh


• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 90.79 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
• ਪਿਛਲੇ 24 ਘੰਟਿਆਂ ਵਿੱਚ 20,799 ਨਵੇਂ ਮਾਮਲੇ
• ਐਕਟਿਵ ਕੇਸ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹੁੰਦੇ ਹਨ, ਜੋ ਵਰਤਮਾਨ ਵਿੱਚ 0.78% ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ
• ਭਾਰਤ ਵਿੱਚ ਐਕਟਿਵ ਕੇਸਲੋਡ 2,64,458 ‘ਤੇ ਹੈ; 200ਦਿਨਾਂ ਵਿੱਚ ਸਭ ਤੋਂ ਘੱਟ
• ਵਰਤਮਾਨ ਵਿੱਚ ਰਿਕਵਰੀ ਦਰ 97.89%; ਮਾਰਚ 2020 ਤੋਂ ਸਭ ਤੋਂ ਵੱਧ
• ਪਿਛਲੇ 24 ਘੰਟਿਆਂ ਦੌਰਾਨ 26,718 ਰਿਕਵਰੀ ਹੋਈ, ਕੁੱਲ ਰਿਕਵਰੀਆਂ3,31,21,247 ਹਨ
• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 1.63% ਹੈ; ਪਿਛਲੇ 101ਦਿਨਾਂ ਲਈ 3% ਤੋਂ ਹੇਠਾਂ,
• 2.10% ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 35 ਦਿਨਾਂ ਲਈ 3% ਤੋਂ ਹੇਠਾਂ
• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 57.42 ਕਰੋੜ ਟੈਸਟ ਕੀਤੇ ਗਏ (ਕੁੱਲ)
#Unite2FightCorona
#IndiaFightsCorona
ਪੱਤਰ ਸੂਚਨਾ ਦਫ਼ਤਰ
ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਭਾਰਤ ਸਰਕਾਰ



ਕੋਵਿਡ-19 ਅੱਪਡੇਟ
ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 90.79 ਕਰੋੜ ਨੂੰ ਪਾਰ ਕਰ ਲਿਆ ਹੈ
ਰਿਕਵਰੀ ਦਰ ਇਸ ਸਮੇਂ 97.89 ਫੀਸਦੀ ਹੈ; ਮਾਰਚ 2020 ਤੋਂ ਸਭ ਤੋਂ ਵੱਧ
ਪਿਛਲੇ 24 ਘੰਟਿਆਂ ਦੌਰਾਨ 20,799 ਨਵੇਂ ਕੇਸ ਸਾਹਮਣੇ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,64,458 ਹੋਈ; ਕੁੱਲ ਮਾਮਲਿਆਂ ਦਾ 0.78 ਫੀਸਦੀ
ਹਫ਼ਤਾਵਰੀ ਪਾਜ਼ਿਟਿਵਿਟੀ ਦਰ 1.63 ਫੀਸਦੀ ਹੋਈ; ਪਿਛਲੇ 101 ਦਿਨਾਂ ਤੋਂ 3 ਫੀਸਦੀ ਤੋਂ ਘੱਟ
ਪਿਛਲੇ 24 ਘੰਟਿਆਂ ਵਿੱਚ 23,46,176 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 90.79 ਕਰੋੜ (90,79,32,861) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 88,05,668 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।
ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:
|
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,03,73,789
|
|
ਦੂਜੀ ਖੁਰਾਕ
|
89,34,169
|
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,83,55,327
|
|
ਦੂਜੀ ਖੁਰਾਕ
|
1,51,09,293
|
|
18 ਤੋਂ 44 ਉਮਰ ਵਰਗ
|
ਪਹਿਲੀ ਖੁਰਾਕ
|
36,74,65,954
|
|
ਦੂਜੀ ਖੁਰਾਕ
|
8,83,14,532
|
|
45 ਤੋਂ 59 ਸਾਲ ਤਕ ਉਮਰ ਵਰਗ
|
ਪਹਿਲੀ ਖੁਰਾਕ
|
16,12,96,306
|
|
ਦੂਜੀ ਖੁਰਾਕ
|
7,85,84,116
|
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
10,23,23,752
|
|
ਦੂਜੀ ਖੁਰਾਕ
|
5,71,75,623
|
|
ਕੁੱਲ
|
90,79,32,861
|
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,31,21,247 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 26,718 ਮਰੀਜ਼ ਠੀਕ ਹੋਏ ਹਨ।
ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.89ਫੀਸਦੀ ਹੈ ਗਈ ਹੈ।ਰਿਕਵਰੀ ਰੇਟ ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ।

ਦੇਸ਼ ਵਿੱਚ ਪਿਛਲੇ 99ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 20,799 ਨਵੇਂ ਕੇਸ ਸਾਹਮਣੇ ਆਏ ਹਨ।

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 2,64,458 ਹੈ, ਜੋ ਕਿ 200 ਦਿਨਾਂ ਵਿੱਚ ਸਭ ਤੋਂ ਘੱਟ ਹਨI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.78 ਫੀਸਦੀ ਬਣਦੇ ਹਨI

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 9,91,676 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 57.42 ਕਰੋੜ ਤੋਂ ਵੱਧ (57,42,52,400) ਟੈਸਟ ਕੀਤੇ ਗਏ ਹਨ।
ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 101 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 1.63 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.10 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ ਪਿਛਲੇ 118ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।
https://pib.gov.in/PressReleasePage.aspx?PRID=1760681
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 89.89ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ
5.67 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ
ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।
|
ਟੀਕਿਆਂ ਦੀਆਂ ਖੁਰਾਕਾਂ
|
(04ਅਕਤੂਬਰ 2021 ਤੱਕ)
|
|
ਸਪਲਾਈ ਕੀਤੀਆਂ ਗਈਆਂ ਖੁਰਾਕਾਂ
|
89,89,83,265
|
|
ਬੈਲੰਸ ਉਪਲਬਧ
|
5,67,37,905
|
ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 89.89 ਕਰੋੜ ਤੋਂ ਵੀ ਜ਼ਿਆਦਾ (89,89,83,265) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ5.67ਕਰੋੜ (5,67,37,905) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।
https://pib.gov.in/PressReleasePage.aspx?PRID=1760685
ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਮਨਸੁੱਖ ਮਾਂਡਵੀਯਾ ਨੇ ਆਈ — ਡਰੋਨ , ਆਈ ਸੀ ਐੱਮ ਆਰ ਦੇ ਡ੍ਰੋਨ ਅਧਾਰਤ ਟੀਕਾ ਸਪੁਰਦਗੀ ਮਾਡਲ ਨੂੰ ਲਾਂਚ ਕੀਤਾ
ਦੱਖਣ ਏਸ਼ੀਆ ਵਿੱਚ ਪਹਿਲੀ ਵਾਰ ਇੱਕ “ਮੇਕ ਇਨ ਇੰਡੀਆ ਡਰੋਨ” ਕੋਵਿਡ ਇੰਡੀਆ ਟੀਕਿਆਂ ਦੀ ਢੋਆ ਢੁਆਈ ਲਈ ਵਰਤਿਆ ਗਿਆ
“ਡਰੋਨਜ਼ ਨੂੰ ਮੁਸ਼ਕਲ ਭੂਗੋਲਿਕ ਖੇਤਰਾਂ ਵਿੱਚ ਅਤੇ ਨਾਜ਼ੁਕ ਸਥਿਤੀਆਂ ਵਿੱਚ ਖੂਨ ਦੇ ਨਮੂਨੇ ਇਕੱਤਰ ਕਰਨ, ਮੁੱਖ ਜਿ਼ੰਦਗੀ ਬਚਾਊ ਦਵਾਈਆਂ ਦੀ ਸਪੁਰਦਗੀ ਲਈ ਵਰਤਿਆ ਜਾ ਸਕਦਾ ਹੈ”: ਸ਼੍ਰੀ ਮਨਸੁੱਖ ਮਾਂਡਵੀਯਾ
ਇੱਕ ਮਹੱਤਵਪੂਰਨ ਈਵੈਂਟ ਜੋ ਸਿਹਤ ਵਿੱਚ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ , ਦੇਸ਼ ਭਰ ਵਿੱਚ ਆਖ਼ਰੀ ਨਾਗਰਿਕ ਤੱਕ ਸਿਹਤ ਸੰਭਾਲ ਪਹੁੰਚਯੋਗ ਬਣਾ ਰਹੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਮਨਸੁੱਖ ਮਾਂਡਵੀਯਾ ਨੇ ਆਈ ਸੀ ਐੱਮ ਆਰ ਡਰੋਨ ਰਿਸਪਾਂਸ ਅਤੇ ਉੱਤਰ ਪੂਰਬ (ਆਈ ਡਰੋਨ) ਲਾਂਚ ਕੀਤਾ। ਆਈ—ਡ੍ਰੋਨ ਇਕ ਸਪੁਰਦਗੀ ਮਾਡਲ ਹੈ , ਜੋ ਇਹ ਯਕੀਨੀ ਬਣਾਉਂਦਾ ਹੈ ਕਿ ਜੀਵਨ ਬਚਾਊ ਟੀਕੇ ਹਰੇਕ ਤੱਕ ਪਹੁੰਚਣ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਦੂਰਦ੍ਰਿਸ਼ਟੀ ਅਗਵਾਈ ਦਾ ਧੰਨਵਾਦ ਕਰਦਿਆਂ ਕੇਂਦਰੀ ਸਿਹਤ ਮੰਤਰੀ ਨੇ ਕਿਹਾ , “ਉਨ੍ਹਾਂ ਦੀ ਅਗਵਾਈ ਤਹਿਤ ਰਾਸ਼ਟਰ ਤੇਜ਼ ਰਫ਼ਤਾਰ ਨਾਲ ਉੱਨਤੀ ਕਰ ਰਿਹਾ ਹੈ। ਅੱਜ ਦਾ ਦਿਨ ਇਤਿਹਾਸਕ ਹੈ , ਜੋ ਇਹ ਦਰਸਾਉਂਦਾ ਹੈ ਕਿ ਤਕਨਾਲੋਜੀ ਜਿ਼ੰਦਗੀ ਨੂੰ ਸੁਖਾਲਾ ਅਤੇ ਸਮਾਜਿਕ ਪਰਿਵਰਤਨ ਕਿਵੇਂ ਲਿਆ ਸਕਦੀ ਹੈ”।
ਇਸ ਨਵਾਚਾਰ ਕਦਮ ਬਾਰੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਸ਼੍ਰੀ ਮਨਸੁੱਖ ਮਾਂਡਵੀਯਾ ਨੇ ਕਿਹਾ , “ਇਹ ਪਹਿਲੀ ਵਾਰ ਹੋਇਆ ਹੈ ਕਿ ਇੱਕ ਮੇਕ ਇਨ ਇੰਡੀਆ ਡਰੋਨ ਦੱਖਣ ਏਸ਼ੀਆ ਵਿੱਚ 15 ਕਿਲੋਮੀਟਰ ਵਿਸ਼ਨੂੰਪੁਰ ਜਿ਼ਲ੍ਹੇ ਦੇ ਹਸਪਤਾਲ ਤੋਂ ਮਨੀਪੁਰ ਵਿੱਚ ਕਰੰਗ ਦੀਪ , ਲੋਕਤਕ ਝੀਲ ਲਈ ਪੀ ਐੱਚ ਸੀ ਵਿਖੇ ਪ੍ਰਸ਼ਾਸਨ ਲਈ 12 ਤੋਂ 15 ਮਿੰਟਾਂ ਵਿੱਚ ਹਵਾਈ ਸਫ਼ਰ ਤੈਅ ਕਰਕੇ ਕੋਵਿਡ ਟੀਕੇ ਦੀ ਢੋਆ ਢੁਆਈ ਕੀਤੀ ਗਈ ਹੈ। ਦੋਨਾਂ ਜਗ੍ਹਾਂ ਵਿਚਾਲੇ ਅਸਲ ਵਿੱਚ ਸੜਕੀ ਫਾਸਲਾ 26 ਕਿਲੋਮੀਟਰ ਦਾ ਹੈ। ਅੱਜ 10 ਲਾਭਪਾਤਰੀਆਂ ਨੂੰ ਪਹਿਲੀ ਖ਼ੁਰਾਕ ਪ੍ਰਾਪਤ ਹੋਵੇਗੀ ਅਤੇ 8 ਪੀ ਐੱਸ ਸੀਜ਼ ਵਿਖੇ ਦੂਜੀ ਖ਼ੁਰਾਕ ਪ੍ਰਾਪਤ ਕਰਨਗੇ”।
https://pib.gov.in/PressReleasePage.aspx?PRID=1760806
ਮਹੱਤਵਪੂਰਨ ਟਵੀਟ
*********
ਏਐੱਸ
(Release ID: 1761020)
ਵਿਜ਼ੀਟਰ ਕਾਊਂਟਰ : 149