ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ 91 ਕਰੋੜ ਦੇ ਇਤਿਹਾਸਕ ਮੀਲਪੱਥਰ ਨੂੰ ਪਾਰ ਕਰ ਲਿਆ ਹੈ
ਪਿਛਲੇ 24 ਘੰਟਿਆਂ ਦੌਰਾਨ 72.51 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ
ਰਿਕਵਰੀ ਦਰ ਇਸ ਸਮੇਂ 97.93 ਫੀਸਦ ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ
ਪਿਛਲੇ 24 ਘੰਟਿਆਂ ਦੌਰਾਨ 18,346 ਨਵੇਂ ਕੇਸਾਂ ਦੀ ਪੁਸ਼ਟੀ ਹੋਈ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,52,902 ਹੋਈ; ਕੁੱਲ ਮਾਮਲਿਆਂ ਦਾ 0.75 ਫੀਸਦ
ਹਫ਼ਤਾਵਾਰੀ ਪੌਜ਼ੀਟਿਵਿਟੀ ਦਰ 1.66 ਫੀਸਦ ਹੋਈ; ਪਿਛਲੇ 102 ਦਿਨਾਂ ਤੋਂ 3 ਫੀਸਦ ਤੋਂ ਘੱਟ ਰਹਿ ਰਹੀ ਹੈ
Posted On:
05 OCT 2021 10:04AM by PIB Chandigarh
ਪਿਛਲੇ 24 ਘੰਟਿਆਂ ਵਿੱਚ 72,51,419 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,
ਭਾਰਤ ਦੀ ਕੋਵਿਡ -19 ਟੀਕਾਕਰਣ ਦੀ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ
ਰਿਪੋਰਟਾਂ ਦੇ ਅਨੁਸਾਰ 91 ਕਰੋੜ (91,54,65,826) ਦੇ ਇਤਿਹਾਸਕ ਮੀਲਪੱਥਰ
ਨੂੰ ਪਾਰ ਕਰ ਲਿਆ ਹੈ। ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਇਹ
88,75,020 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ ।
ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ
ਹੇਠਾਂ ਦਿੱਤੇ ਗਏ ਹਨ:
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,03,74,089
|
ਦੂਜੀ ਖੁਰਾਕ
|
89,46,803
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,83,55,901
|
ਦੂਜੀ ਖੁਰਾਕ
|
1,51,44,069
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
37,03,90,293
|
ਦੂਜੀ ਖੁਰਾਕ
|
9,06,64,628
|
45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
16,19,93,955
|
ਦੂਜੀ ਖੁਰਾਕ
|
7,93,41,865
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
10,26,93,150
|
ਦੂਜੀ ਖੁਰਾਕ
|
5,75,61,073
|
ਕੁੱਲ
|
91,54,65,826
|
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,31,50,886 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ
ਦੌਰਾਨ 29,639 ਮਰੀਜ਼ ਠੀਕ ਹੋਏ ਹਨ।
ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.93 ਫੀਸਦ ਹੋ ਗਈ ਹੈ । ਰਿਕਵਰੀ ਦਰ ,
ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ ।
ਦੇਸ਼ ਵਿੱਚ ਪਿਛਲੇ 100 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ
ਦਾ ਹੀ ਨਤੀਜਾ ਹੈ।
ਪਿਛਲੇ 24 ਘੰਟਿਆਂ ਦੌਰਾਨ 18,346 ਨਵੇਂ ਮਾਮਲੇ ਸਾਹਮਣੇ ਆਏ ਹਨ ।
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 2,52,902 ਹੋਈ;
201 ਦਿਨਾਂ ਵਿੱਚ ਸਭ ਤੋਂ ਘੱਟ ਹੈ I ਮੌਜੂਦਾ ਐਕਟਿਵ ਕੇਸ
ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 0.75 ਫੀਸਦ ਬਣਦੇ ਹਨ I
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 11,41,642 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
57.53 ਕਰੋੜ ਤੋਂ ਵੱਧ (57,53,94,042) ਟੈਸਟ ਕੀਤੇ ਗਏ ਹਨ।
ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ,
ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 102 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਰਹਿ ਰਹੀ ਹੈ
ਇਸ ਸਮੇਂ 1.66 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ 1.61 ਫੀਸਦ ‘ਤੇ ਹੈ।
ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ ਪਿਛਲੇ 119 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ
36 ਦਿਨਾਂ ਤੋਂ 3 ਫੀਸਦ ਤੋਂ ਹੇਠਾਂ ਰਹਿ ਰਹੀ ਹੈ ।
********************
ਐੱਮ ਵੀ
(Release ID: 1761055)
Visitor Counter : 233