ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ 92 ਕਰੋੜ ਦੇ ਇਤਿਹਾਸਕ ਮੀਲਪੱਥਰ ਨੂੰ ਪਾਰ ਕਰ ਲਿਆ ਹੈ
ਪਿਛਲੇ 24 ਘੰਟਿਆਂ ਦੌਰਾਨ 59.48 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ
ਰਿਕਵਰੀ ਦਰ ਇਸ ਸਮੇਂ 97.94 ਫੀਸਦ ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ
ਪਿਛਲੇ 24 ਘੰਟਿਆਂ ਦੌਰਾਨ 18,833 ਨਵੇਂ ਕੇਸਾਂ ਦੀ ਪੁਸ਼ਟੀ ਹੋਈ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,46,687 ਹੋਈ; ਕੁੱਲ ਮਾਮਲਿਆਂ ਦਾ 0.73 ਫੀਸਦ
ਹਫਤਾਵਾਰੀ ਪੌਜ਼ੀਟਿਵਿਟੀ ਦਰ 1.68 ਫੀਸਦ ਹੋਈ; ਪਿਛਲੇ 103 ਦਿਨਾਂ ਤੋਂ 3 ਫੀਸਦ ਤੋਂ ਘੱਟ ਰਹਿ ਰਹੀ ਹੈ
Posted On:
06 OCT 2021 9:34AM by PIB Chandigarh
ਪਿਛਲੇ 24 ਘੰਟਿਆਂ ਵਿੱਚ 59,48,360 ਟੀਕੇ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,
ਭਾਰਤ ਦੀ ਕੋਵਿਡ -19 ਟੀਕਾਕਰਣ ਦੀ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ
ਰਿਪੋਰਟਾਂ ਦੇ ਅਨੁਸਾਰ 92 ਕਰੋੜ (92,17,65,405) ਨੂੰ ਪਾਰ ਕਰ ਲਿਆ ਹੈ।
ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਇਹ
89,35,354 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ ।
ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ
ਹੇਠਾਂ ਦਿੱਤੇ ਗਏ ਹਨ:
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,03,74,287
|
ਦੂਜੀ ਖੁਰਾਕ
|
89,58,559
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,83,56,341
|
ਦੂਜੀ ਖੁਰਾਕ
|
1,51,75,327
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
37,28,82,633
|
ਦੂਜੀ ਖੁਰਾਕ
|
9,25,66,106
|
45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
16,26,25,090
|
ਦੂਜੀ ਖੁਰਾਕ
|
7,99,44,079
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
10,30,08,128
|
ਦੂਜੀ ਖੁਰਾਕ
|
5,78,74,855
|
ਕੁੱਲ
|
92,17,65,405
|
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,31,75,656 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ
ਦੌਰਾਨ 24,770 ਮਰੀਜ਼ ਠੀਕ ਹੋਏ ਹਨ।
ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.94 ਫੀਸਦ ਹੋ ਗਈ ਹੈ । ਰਿਕਵਰੀ ਦਰ ,
ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ ।
ਦੇਸ਼ ਵਿੱਚ ਪਿਛਲੇ 101 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ
ਦਾ ਹੀ ਨਤੀਜਾ ਹੈ।
ਪਿਛਲੇ 24 ਘੰਟਿਆਂ ਦੌਰਾਨ 18,833 ਨਵੇਂ ਮਾਮਲੇ ਸਾਹਮਣੇ ਆਏ ਹਨ ।
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 2,46,687 ਹੋਈ;
203 ਦਿਨਾਂ ਵਿੱਚ ਸਭ ਤੋਂ ਘੱਟ ਹੈ I ਮੌਜੂਦਾ ਐਕਟਿਵ ਕੇਸ
ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 0.73 ਫੀਸਦ ਬਣਦੇ ਹਨ I
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 14,09,825 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
57.68 ਕਰੋੜ ਤੋਂ ਵੱਧ (57,68,03,867) ਟੈਸਟ ਕੀਤੇ ਗਏ ਹਨ।
ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ,
ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 103 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਰਹਿ ਰਹੀ ਹੈ
ਇਸ ਸਮੇਂ 1.68 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ 1.34 ਫੀਸਦ ‘ਤੇ ਹੈ।
ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ ਪਿਛਲੇ 120 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ
37 ਦਿਨਾਂ ਤੋਂ 3 ਫੀਸਦ ਤੋਂ ਹੇਠਾਂ ਰਹਿ ਰਹੀ ਹੈ ।
********************
ਐੱਮ ਵੀ
(Release ID: 1761424)
Visitor Counter : 183