ਯੁਵਾ ਮਾਮਲੇ ਤੇ ਖੇਡ ਮੰਤਰਾਲਾ
azadi ka amrit mahotsav

ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਨੇ ਨੌਜਵਾਨਾਂ ਨੂੰ 'ਸਵੱਛ ਭਾਰਤ ਪ੍ਰੋਗਰਾਮ' ਲਈ ਪ੍ਰੇਰਿਤ ਕੀਤਾ



ਨਹਿਰੂ ਯੁਵਾ ਕੇਂਦਰ ਸੰਗਠਨ ਨੇ ਚੰਡੀਗੜ੍ਹ ਵਿੱਚ ਸਵੱਛਤਾ ਮੁਹਿੰਮ ਆਯੋਜਿਤ ਕੀਤੀ

प्रविष्टि तिथि: 08 OCT 2021 8:09PM by PIB Chandigarh

 

 

ਭਾਰਤ ਸਰਕਾਰ ਦੇ ਚਲ ਰਹੇ 'ਸਵੱਛ ਭਾਰਤ ਪ੍ਰੋਗਰਾਮ' ਦੇ ਹਿੱਸੇ ਵਜੋਂ, ਨਹਿਰੂ ਯੁਵਾ ਕੇਂਦਰ ਸੰਗਠਨ (ਐੱਨਵਾਈਕੇਐੱਸ), ਪੰਜਾਬ ਅਤੇ ਚੰਡੀਗੜ੍ਹ ਨੇ ਅੱਜ ਚੰਡੀਗੜ੍ਹ ਵਿੱਚ ਇੱਕ ਸਵੱਛਤਾ ਮੁਹਿੰਮ ਆਯੋਜਿਤ ਕੀਤੀ। ਕੇਂਦਰੀ ਯੁਵਾ ਮਾਮਲੇ ਤੇ ਖੇਡ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਠਾਕੁਰ, ਨਹਿਰੂ ਯੁਵਾ ਕੇਂਦਰ ਸੰਗਠਨ (ਐੱਨਵਾਈਕੇਐੱਸ) ਅਤੇ ਨੈਸ਼ਨਲ ਸਰਵਿਸ ਸਕੀਮ (ਐੱਨਐੱਸਐੱਸ) ਦੇ ਵਲੰਟੀਅਰਾਂ ਨਾਲ ਸ਼ਹਿਰ ਦੇ ਐੱਸਡੀ ਕਾਲਜ, ਸੈਕਟਰ-32 ਨੇੜੇ ਚਲਾਈ ਗਈ ਇਸ ਮੁਹਿੰਮ ਵਿੱਚ ਸ਼ਾਮਲ ਹੋਏ।

 

1.jpg

 

ਕੇਂਦਰੀ ਯੁਵਾ ਮਾਮਲੇ ਤੇ ਖੇਡ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਸਵੱਛਤਾ ਮੁਹਿੰਮ ਦੌਰਾਨ ਐੱਨਵਾਈਕੇਐੱਸ ਅਤੇ ਐੱਨਐੱਸਐੱਸ ਦੇ ਵਲੰਟੀਅਰਾਂ ਨਾਲ

 

ਇਸ ਮੌਕੇ, ਮੰਤਰੀ ਨੇ ਕਿਹਾ ਕਿ 'ਸਵੱਛ ਭਾਰਤ ਪ੍ਰੋਗਰਾਮ' ਦਾ ਉਦੇਸ਼ ਜਾਗਰੂਕਤਾ ਪੈਦਾ ਕਰਨਾ, ਲੋਕਾਂ ਨੂੰ ਸੰਗਠਿਤ ਕਰਨਾ ਅਤੇ ਦੇਸ਼ ਭਰ ਵਿੱਚ ਮੁੱਖ ਤੌਰ 'ਤੇ ਸਿੰਗਲ ਯੂਜ਼ ਪਲਾਸਟਿਕ ਕਚਰੇ ਨੂੰ ਸਾਫ਼ ਕਰਨ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਸੁਨਿਸ਼ਚਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਵੱਡੀ ਪਹਿਲ ਦੇ ਜ਼ਰੀਏ, 75 ਲੱਖ ਕਿਲੋਗ੍ਰਾਮ ਕਚਰਾ, ਮੁੱਖ ਤੌਰ 'ਤੇ ਪਲਾਸਟਿਕ ਦਾ ਕਚਰਾ ਇਕੱਠਾ ਕੀਤਾ ਜਾਵੇਗਾ ਅਤੇ ਨਾਗਰਿਕਾਂ ਦੇ ਸਹਿਯੋਗ ਅਤੇ ਸਵੈ-ਇੱਛੁਕ ਭਾਗੀਦਾਰੀ ਨਾਲ ਇਸ ਦਾ ਨਿਪਟਾਰਾ ਕੀਤਾ ਜਾਵੇਗਾ।

 

2.jpg

 

ਕੇਂਦਰੀ ਯੁਵਾ ਮਾਮਲੇ ਤੇ ਖੇਡ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਚੰਡੀਗੜ੍ਹ ਵਿੱਚ ਸਵੱਛਤਾ ਅਭਿਯਾਨ ਵਿੱਚ ਹਿੱਸਾ ਲੈਂਦੇ ਹੋਏ

 

 

ਯੁਵਾ ਮਾਮਲੇ ਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਦਾ ਯੁਵਾ ਮਾਮਲੇ ਵਿਭਾਗ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੀ ਯਾਦ ਵਿੱਚ 1 ਅਕਤੂਬਰ 2021 ਤੋਂ 31 ਅਕਤੂਬਰ 2021 ਤੱਕ ਦੇਸ਼ ਵਿਆਪੀ ਸਵੱਛ ਭਾਰਤ ਪ੍ਰੋਗਰਾਮ ਦਾ ਆਯੋਜਨ ਕਰ ਰਿਹਾ ਹੈ। ਇਹ ਪ੍ਰੋਗਰਾਮ ਨਹਿਰੂ ਯੁਵਾ ਕੇਂਦਰ ਸੰਗਠਨ (ਐੱਨਵਾਈਕੇਐੱਸ) ਨਾਲ ਜੁੜੇ ਯੂਥ ਕਲੱਬਾਂ ਅਤੇ ਨੈਸ਼ਨਲ ਸਰਵਿਸ ਸਕੀਮ ਨਾਲ ਸਬੰਧਿਤ ਸੰਸਥਾਵਾਂ ਦੇ ਨੈੱਟਵਰਕ ਦੁਆਰਾ ਦੇਸ਼ ਦੇ 744 ਜ਼ਿਲ੍ਹਿਆਂ ਦੇ 6 ਲੱਖ ਪਿੰਡਾਂ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।

 

 

**********

 

 

ਡੀਐੱਸ/ਪੀਐੱਸ/ਐੱਚਆਰ


(रिलीज़ आईडी: 1762298) आगंतुक पटल : 179
इस विज्ञप्ति को इन भाषाओं में पढ़ें: Kannada , English , Urdu , हिन्दी