ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਮਹਿਮ ਫੁਮੀਓ ਕਿਸ਼ੀਦਾ ਨੂੰ ਜਪਾਨ ਦੇ ਪ੍ਰਧਾਨ ਮੰਤਰੀ ਦੇ ਤੌਰ ‘ਤੇ ਕਾਰਜਭਾਰ ਸੰਭਾਲਣ ਲਈ ਵਧਾਈਆਂ ਦਿੱਤੀਆਂ
Posted On:
08 OCT 2021 5:42PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਫੁਮੀਓ ਕਿਸ਼ੀਦਾ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਜਪਾਨ ਦੇ ਪ੍ਰਧਾਨ ਮੰਤਰੀ ਦੇ ਤੌਰ ‘ਤੇ ਕਾਰਜਭਾਰ ਸੰਭਾਲਣ ਲਈ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਜਪਾਨ ਦੇ ਪ੍ਰਧਾਨ ਮੰਤਰੀ ਦੇ ਤੌਰ ‘ਤੇ ਕਾਰਜਭਾਰ ਸੰਭਾਲਣ ਦੇ ਲਈ ਮਹਾਮਹਿਮ ਫੁਮੀਓ ਕਿਸ਼ੀਦਾ ਨੂੰ ਵਧਾਈਆਂ ਦੇਣ ਵਾਸਤੇ ਉਨ੍ਹਾਂ ਨਾਲ ਗੱਲ ਕੀਤੀ। ਮੈਂ ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਤੇ ਆਲਮੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸਹਿਯੋਗ ਵਧਾਉਣ ਦੇ ਲਈ ਉਨ੍ਹਾਂ ਦੇ ਨਾਲ ਮਿਲ ਕੇ ਕੰਮ ਕਰਨ ਵਾਸਤੇ ਉਤਸੁਕ ਹਾਂ।”
*********
ਡੀਐੱਸ/ਐੱਸਐੱਚ
(Release ID: 1762306)
ਵਿਜ਼ੀਟਰ ਕਾਊਂਟਰ : 172
Read this release in:
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam