ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਫੁਮੀਓ ਕਿਸ਼ੀਦਾ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ
प्रविष्टि तिथि:
08 OCT 2021 6:10PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਫੁਮੀਓ ਕਿਸ਼ੀਦਾ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਜਪਾਨ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ 'ਤੇ ਮਹਾਮਹਿਮ ਕਿਸ਼ੀਦਾ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਦੋਵੇਂ ਨੇਤਾਵਾਂ ਨੇ ਭਾਰਤ ਅਤੇ ਜਪਾਨ ਦੇ ਦਰਮਿਆਨ ਵਿਸ਼ੇਸ਼ ਰਣਨੀਤਕ ਤੇ ਗਲੋਬਲ ਸਾਂਝੇਦਾਰੀ ਵਿੱਚ ਤੇਜ਼ੀ ਨਾਲ ਹੋਈ ਪ੍ਰਗਤੀ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਉੱਚ ਤਕਨੀਕ ਤੇ ਭਵਿੱਖ ਦੇ ਖੇਤਰਾਂ ਸਮੇਤ ਕਈ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਵਧਾਉਣ ਦੀ ਸੰਭਾਵਨਾ ‘ਤੇ ਸਹਿਮਤੀ ਪ੍ਰਗਟਾਈ। ਪ੍ਰਧਾਨ ਮੰਤਰੀ ਨੇ ਜਪਾਨੀ ਕੰਪਨੀਆਂ ਨੂੰ ਵਧੇਰੇ ਨਿਵੇਸ਼ ਜ਼ਰੀਏ ਭਾਰਤ ਦੇ ਆਰਥਿਕ ਸੁਧਾਰਾਂ ਦਾ ਲਾਭ ਲੈਣ ਦਾ ਸੱਦਾ ਦਿੱਤਾ।
ਦੋਵੇਂ ਨੇਤਾਵਾਂ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਭਾਰਤ ਅਤੇ ਜਪਾਨ ਦੇ ਦਰਮਿਆਨ ਪਰਿਪੇਖਾਂ ਦੀ ਵਧ ਰਹੀ ਇਕਸਾਰਤਾ ਤੇ ਮਜ਼ਬੂਤ ਸਹਿਯੋਗ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਇਸ ਸਬੰਧ ਵਿੱਚ ਕਵਾਡ (Quad) ਫਰੇਮਵਰਕ ਦੇ ਤਹਿਤ ਸਹਿਯੋਗ ਦੀ ਪ੍ਰਗਤੀ ਦੀ ਸਮੀਖਿਆ ਕੀਤੀ।
ਪ੍ਰਧਾਨ ਮੰਤਰੀ ਨੇ ਮਹਾਮਹਿਮ ਕਿਸ਼ੀਦਾ ਨੂੰ ਦੁਵੱਲੇ ਸਿਖਰ ਸੰਮੇਲਨ ਲਈ ਆਪਣੀ ਸੁਵਿਧਾ ਅਨੁਸਾਰ ਜਲਦੀ ਤੋਂ ਜਲਦੀ ਭਾਰਤ ਆਉਣ ਦਾ ਸੱਦਾ ਦਿੱਤਾ।
*********
ਡੀਐੱਸ/ਐੱਸਐੱਚ
(रिलीज़ आईडी: 1762308)
आगंतुक पटल : 197
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam