PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 08 OCT 2021 5:00PM by PIB Chandigarh

 

A picture containing text

Description automatically generatedA picture containing text

Description automatically generated

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 93.17 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਪਿਛਲੇ 24 ਘੰਟਿਆਂ ਵਿੱਚ 21,257 ਨਵੇਂ ਮਾਮਲੇ

• ਐਕਟਿਵ ਕੇਸ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹੁੰਦੇ ਹਨ, ਜੋ ਵਰਤਮਾਨ ਵਿੱਚ 0.71% ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

• ਭਾਰਤ ਵਿੱਚ ਐਕਟਿਵ ਕੇਸਲੋਡ 2,40,221 ‘ਤੇ ਹੈ; 205ਦਿਨਾਂ ਵਿੱਚ ਸਭ ਤੋਂ ਘੱਟ

• ਵਰਤਮਾਨ ਵਿੱਚ ਰਿਕਵਰੀ ਦਰ 97.96%; ਮਾਰਚ 2020 ਤੋਂ ਸਭ ਤੋਂ ਵੱਧ

• ਪਿਛਲੇ 24 ਘੰਟਿਆਂ ਦੌਰਾਨ 24,963 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,32,25,221 ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 1.64% ਹੈ; ਪਿਛਲੇ 105 ਦਿਨਾਂ ਲਈ 3% ਤੋਂ ਹੇਠਾਂ, 

• 1.53% ਦੀ ਰੋਜ਼ਾਨਾ ਸਕਾਰਾਤਮਕਤਾ ਦਰ;ਪਿਛਲੇ 39 ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 58.00 ਕਰੋੜ ਟੈਸਟ ਕੀਤੇ ਗਏ (ਕੁੱਲ) 

 

#Unite2FightCorona#IndiaFightsCorona 

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

Image

Image

Image

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 93ਕਰੋੜ ਨੂੰ ਪਾਰ ਕਰ ਲਿਆ ਹੈ

 

ਪਿਛਲੇ 24 ਘੰਟਿਆਂ ਵਿੱਚ 50.17 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

 

ਰਿਕਵਰੀ ਦਰ ਇਸ ਸਮੇਂ 97.96 ਫੀਸਦੀ ਹੈ; ਮਾਰਚ 2020 ਤੋਂ ਸਭ ਤੋਂ ਵੱਧ

 

ਪਿਛਲੇ 24 ਘੰਟਿਆਂ ਦੌਰਾਨ 21,257 ਨਵੇਂ ਕੇਸ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,40,221 ਹੋਈ; ਕੁੱਲ ਮਾਮਲਿਆਂ ਦਾ 0.71 ਫੀਸਦੀ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 1.64 ਫੀਸਦੀ ਹੋਈ; ਪਿਛਲੇ 105 ਦਿਨਾਂ ਤੋਂ 3ਫੀਸਦੀ ਤੋਂ ਘੱਟ

 

 

ਪਿਛਲੇ 24 ਘੰਟਿਆਂ ਵਿੱਚ 50,17,753 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 93 ਕਰੋੜ (93,17,17,191) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 90,68,525ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,74,633

ਦੂਜੀ ਖੁਰਾਕ

89,78,960

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,57,144

ਦੂਜੀ ਖੁਰਾਕ

1,52,22,373

 18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

37,67,64,208

ਦੂਜੀ ਖੁਰਾਕ

9,56,87,462

45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

16,35,63,468

ਦੂਜੀ ਖੁਰਾਕ

8,09,12,829

 

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

10,34,70,003

ਦੂਜੀ ਖੁਰਾਕ

5,83,86,111

ਕੁੱਲ

93,17,17,191

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,32,25,221 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 24,963 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.96 ਫੀਸਦੀ ਹੈ ਗਈ ਹੈ।ਰਿਕਵਰੀ ਰੇਟ ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ।

 

https://static.pib.gov.in/WriteReadData/userfiles/image/image0027FR7.jpg

ਦੇਸ਼ ਵਿੱਚ ਪਿਛਲੇ 103 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 21,257 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image003WJU8.jpg

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 2,40,221 ਹੈ, ਜੋ ਕਿ 205 ਦਿਨਾਂ ਵਿੱਚ ਸਭ ਤੋਂ ਘੱਟ ਹਨI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.71 ਫੀਸਦੀ ਬਣਦੇ ਹਨI

 

https://static.pib.gov.in/WriteReadData/userfiles/image/image004OZ5N.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 13,85,706 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 58 ਕਰੋੜ ਤੋਂ ਵੱਧ  (58,00,43,190) ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 105ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 1.64 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.53 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 122 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ। 

https://pib.gov.in/PressReleseDetail.aspx?PRID=1761951

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 94.86 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

8.22 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ 

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

 ਟੀਕਿਆਂ ਦੀਆਂ ਖੁਰਾਕਾਂ

(08ਅਕਤੂਬਰ 2021 ਤੱਕ)

ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

94,86,52,605

 

ਬੈਲੰਸ ਉਪਲਬਧ       

 

 

8,22,38,510

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 94.86 ਕਰੋੜ ਤੋਂ ਵੀ ਜ਼ਿਆਦਾ (94,86,52,605) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ8.22 ਕਰੋੜ (8,22,38,510) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।   

https://pib.gov.in/PressReleseDetail.aspx?PRID=1761948

 

ਮਹੱਤਵਪੂਰਨ ਟਵੀਟ

 

*********

 

ਏਐੱਸ



(Release ID: 1762322) Visitor Counter : 119