PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 10 OCT 2021 3:45PM by PIB Chandigarh

 

A picture containing text

Description automatically generatedA picture containing text

Description automatically generated

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 94.70 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਪਿਛਲੇ 24 ਘੰਟਿਆਂ ਵਿੱਚ 18,166 ਨਵੇਂ ਮਾਮਲੇ, 214 ਦਿਨਾਂ ਵਿੱਚ ਸਭ ਤੋਂ ਘੱਟ

• ਐਕਟਿਵ ਕੇਸ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹੁੰਦੇ ਹਨ, ਜੋ ਵਰਤਮਾਨ ਵਿੱਚ 0.68% ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

• ਭਾਰਤ ਵਿੱਚ ਐਕਟਿਵ ਕੇਸਲੋਡ 2,30,971 ‘ਤੇ ਹੈ; 208 ਦਿਨਾਂ ਵਿੱਚ ਸਭ ਤੋਂ ਘੱਟ

• ਵਰਤਮਾਨ ਵਿੱਚ ਰਿਕਵਰੀ ਦਰ 97.99%; ਮਾਰਚ 2020 ਤੋਂ ਸਭ ਤੋਂ ਵੱਧ

• ਪਿਛਲੇ 24 ਘੰਟਿਆਂ ਦੌਰਾਨ 23,624 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,32,71,915 ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 1.57% ਹੈ; ਪਿਛਲੇ 107 ਦਿਨਾਂ ਲਈ 3% ਤੋਂ ਹੇਠਾਂ, 

• 1.42% ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 41 ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 58.25 ਕਰੋੜ ਟੈਸਟ ਕੀਤੇ ਗਏ (ਕੁੱਲ) 

      

 #Unite2FightCorona #IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

Image

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 94 ਕਰੋੜ ਨੂੰ ਪਾਰ ਕਰ ਲਿਆ ਹੈ

 

ਪਿਛਲੇ 24 ਘੰਟਿਆਂ ਵਿੱਚ 66.85 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

 

ਰਿਕਵਰੀ ਦਰ ਇਸ ਸਮੇਂ 97.99 ਫੀਸਦੀ ਹੈ; ਮਾਰਚ 2020 ਤੋਂ ਸਭ ਤੋਂ ਵੱਧ

 

ਪਿਛਲੇ 24 ਘੰਟਿਆਂ ਦੌਰਾਨ 18,166 ਨਵੇਂ ਕੇਸ ਸਾਹਮਣੇ ਆਏ 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,30,971 ਹੋਈ; ਕੁੱਲ ਮਾਮਲਿਆਂ ਦਾ 0.68 ਫੀਸਦੀ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 1.57 ਫੀਸਦੀ ਹੋਈ; ਪਿਛਲੇ 107 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

ਪਿਛਲੇ 24 ਘੰਟਿਆਂ ਵਿੱਚ 66,85,415 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 94 ਕਰੋੜ (94,70,10,175) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 92,12,314 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:

 

 ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,75,111

ਦੂਜੀ ਖੁਰਾਕ

90,09,217

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,58,542

ਦੂਜੀ ਖੁਰਾਕ

1,53,22,290

 18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

38,25,40,056

ਦੂਜੀ ਖੁਰਾਕ

10,03,92,940

 45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

16,50,14,727

ਦੂਜੀ ਖੁਰਾਕ

8,25,22,470

 

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

10,42,27,722

ਦੂਜੀ ਖੁਰਾਕ

5,92,47,100

ਕੁੱਲ

94,70,10,175

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,32,71,915 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 23,624 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.99 ਫੀਸਦੀ ਹੈ ਗਈ ਹੈ।ਰਿਕਵਰੀ ਰੇਟ ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ।

 

https://static.pib.gov.in/WriteReadData/userfiles/image/image002EH81.jpg

 

ਦੇਸ਼ ਵਿੱਚ ਪਿਛਲੇ 105 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 18,166 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image003K88J.jpg

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 2,30,971 ਹੈ, ਜੋ ਕਿ 208 ਦਿਨਾਂ ਵਿੱਚ ਸਭ ਤੋਂ ਘੱਟ ਹਨI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.68 ਫੀਸਦੀ ਬਣਦੇ ਹਨI

 

https://static.pib.gov.in/WriteReadData/userfiles/image/image004DAFF.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 12,83,212 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 58.25 ਕਰੋੜ ਤੋਂ ਵੱਧ  (58,25,95,693) ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 107 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 1.57 ਫੀਸਦੀ ਹੈ , ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.42 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 124ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ। 

https://pib.gov.in/PressReleseDetail.aspx?PRID=1762591

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 95.96ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

8.28 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ 

 

ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

 ਟੀਕਿਆਂ ਦੀਆਂ ਖੁਰਾਕਾਂ

  (10 ਅਕਤੂਬਰ 2021 ਤੱਕ)

ਸਪਲਾਈ ਕੀਤੀਆਂ ਗਈਆਂ ਖੁਰਾਕਾਂ

95,96,58,375

 ਬੈਲੰਸ ਉਪਲਬਧ       

8,28,73,425

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 95.96ਕਰੋੜ ਤੋਂ ਵੀ ਜ਼ਿਆਦਾ (95,96,58,375) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ8.28ਕਰੋੜ (8,28,73,425) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।   

https://pib.gov.in/PressReleasePage.aspx?PRID=1751594

 

ਪ੍ਰਧਾਨ ਮੰਤਰੀ ਨੇ ਟੀਕਾਕਰਣ ਮੁਹਿੰਮ ਵਿੱਚ ਸ਼ਾਮਲ ਸਾਰੇ ਲੋਕਾਂ ਦੀ ਸ਼ਲਾਘਾ ਕੀਤੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਵਿੱਚ ਸ਼ਾਮਲ ਹਰੇਕ ਹਿਤਧਾਰਕ ਦੀ ਪ੍ਰਸ਼ੰਸਾ ਕੀਤੀ ਹੈ।

ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਡਾ. ਮਨਸੁਖ ਮਾਂਡਵੀਯਾ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ਵਿੱਚ ਕਿਹਾ:

"ਇਹ ਸਾਡੇ ਸਾਥੀ ਨਾਗਰਿਕਾਂ ਦਾ ਟੀਕਾਕਰਣ ਸੁਨਿਸ਼ਚਿਤ ਕਰਨ ਦੀ ਦਿਸ਼ਾ ਵਿੱਚ ਹਰੇਕ ਹਿਤਧਾਰਕ ਦੁਆਰਾ ਕੀਤੇ ਗਏ ਵਿਸ਼ੇਸ਼ ਪ੍ਰਯਤਨ ਦੀ ਸਿਰਫ਼ ਇੱਕ ਉਦਾਹਰਣ ਹੈ।

ਭਾਰਤ ਦੀ ਟੀਕਾਕਰਣ ਮੁਹਿੰਮ ਨੂੰ ਸਫ਼ਲ ਬਣਾਉਣ ਵਾਲੇ ਹਰੇਕ ਵਿਅਕਤੀ ਨੂੰ ਪ੍ਰਣਾਮ।"

https://pib.gov.in/PressReleseDetail.aspx?PRID=1762589

 

 

ਮਹੱਤਵਪੂਰਨ ਟਵੀਟ

 

 

*********

ਏਐੱਸ



(Release ID: 1762804) Visitor Counter : 123