PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 11 OCT 2021 6:37PM by PIB Chandigarh

 

A picture containing text

Description automatically generatedA picture containing text

Description automatically generated

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 95.19 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਵਰਤਮਾਨ ਵਿੱਚ ਰਿਕਵਰੀ ਦਰ 98.00%; ਮਾਰਚ 2020 ਤੋਂ ਸਭ ਤੋਂ ਵੱਧ

• ਪਿਛਲੇ 24 ਘੰਟਿਆਂ ਦੌਰਾਨ 21,563 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,32,93,47 8ਹਨ

• ਐਕਟਿਵ ਕੇਸ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹੁੰਦੇ ਹਨ, ਜੋ ਵਰਤਮਾਨ ਵਿੱਚ 0.67% ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

• ਭਾਰਤ ਵਿੱਚ ਐਕਟਿਵ ਕੇਸਲੋਡ 2,27,347 ‘ਤੇ ਹੈ; 209ਦਿਨਾਂ ਵਿੱਚ ਸਭ ਤੋਂ ਘੱਟ

 

 

 

 

• ਪਿਛਲੇ 24 ਘੰਟਿਆਂ ਵਿੱਚ 18,132 ਨਵੇਂ ਮਾਮਲੇ, 215 ਦਿਨਾਂ ਵਿੱਚ ਸਭ ਤੋਂ ਘੱਟ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 1.53% ਹੈ; ਪਿਛਲੇ 108 ਦਿਨਾਂ ਲਈ 3% ਤੋਂ ਹੇਠਾਂ, 

• 1.75% ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 42ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 58.36 ਕਰੋੜ ਟੈਸਟ ਕੀਤੇ ਗਏ (ਕੁੱਲ) 

 

#Unite2FightCorona

#IndiaFightsCorona 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

 

Image

 

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 95 ਕਰੋੜ ਨੂੰ ਪਾਰ ਕਰ ਲਿਆ ਹੈ

 

ਪਿਛਲੇ 24 ਘੰਟਿਆਂ ਵਿੱਚ 46.57 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

 

ਰਿਕਵਰੀ ਦਰ ਇਸ ਸਮੇਂ 98.00 ਫੀਸਦੀ ਹੈ; ਮਾਰਚ 2020 ਤੋਂ ਸਭ ਤੋਂ ਵੱਧ

 

ਪਿਛਲੇ 24 ਘੰਟਿਆਂ ਦੌਰਾਨ 18,132 ਨਵੇਂ ਕੇਸ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,27,347 ਹੋਈ; ਕੁੱਲ ਮਾਮਲਿਆਂ ਦਾ 0.67 ਫੀਸਦੀ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 1.53 ਫੀਸਦੀ ਹੋਈ; ਪਿਛਲੇ 108 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

 

ਪਿਛਲੇ 24 ਘੰਟਿਆਂ ਵਿੱਚ 46,57,679 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 95 ਕਰੋੜ (95,19,84,373) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 92,57,689 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:

 

 ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,75,239

ਦੂਜੀ ਖੁਰਾਕ

90,23,632

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,58,791

ਦੂਜੀ ਖੁਰਾਕ

1,53,58,849

18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

38,42,48,233

ਦੂਜੀ ਖੁਰਾਕ

10,19,06,145

 

45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

16,55,10,602

ਦੂਜੀ ਖੁਰਾਕ

8,31,07,859

 60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

10,45,16,927

ਦੂਜੀ ਖੁਰਾਕ

5,95,78,096

ਕੁੱਲ

95,19,84,373

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,32,93,478 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 21,563 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 98.00 ਫੀਸਦੀ ਹੈ ਗਈ ਹੈ। ਰਿਕਵਰੀ ਰੇਟ ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ।

 

 

https://static.pib.gov.in/WriteReadData/userfiles/image/image001JULZ.jpg

ਦੇਸ਼ ਵਿੱਚ ਪਿਛਲੇ 106 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 18,132 ਨਵੇਂ ਕੇਸ ਸਾਹਮਣੇ ਆਏ ਹਨ।ਇਹ 215 ਦਿਨਾਂ ਵਿੱਚ ਸਭ ਤੋਂ ਘੱਟ ਰੋਜ਼ਾਨਾ ਨਵੇਂ ਕੇਸ ਦਰਜ ਕੀਤੇ ਗਏ ਹਨ।

 

 

https://static.pib.gov.in/WriteReadData/userfiles/image/image002SETV.jpg

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 2,27,347ਹੈ, ਜੋ ਕਿ 209ਦਿਨਾਂ ਵਿੱਚ ਸਭ ਤੋਂ ਘੱਟ ਹਨI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.67ਫੀਸਦੀ ਬਣਦੇ ਹਨI

 

https://static.pib.gov.in/WriteReadData/userfiles/image/image003MVSH.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 10,35,797ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 58.36 ਕਰੋੜ ਤੋਂ ਵੱਧ  (58,36,31,490)ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 108 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 1.53 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.75 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 125ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ। 

https://pib.gov.in/PressReleasePage.aspx?PRID=1762814

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 96.75ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

8.43 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ 

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

 ਟੀਕਿਆਂ ਦੀਆਂ ਖੁਰਾਕਾਂ

  (11 ਅਕਤੂਬਰ 2021 ਤੱਕ)

ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

96,75,07,995

 

ਬੈਲੰਸ ਉਪਲਬਧ       

 

 

8,43,17,810

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 96.75 ਕਰੋੜ ਤੋਂ ਵੀ ਜ਼ਿਆਦਾ (96,75,07,995) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 8.43 ਕਰੋੜ (8,43,17,810) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।   

 

https://pib.gov.in/PressReleasePage.aspx?PRID=1762812

 

ਮਹੱਤਵਪੂਰਨ ਟਵੀਟ

 

*********

ਏਐੱਸ



(Release ID: 1763121) Visitor Counter : 132