ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕੇਰਲ ਵਿੱਚ ਭਾਰੀ ਵਰਖਾ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਬਾਰੇ ਕੇਰਲ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਨੇ ਕੇਰਲ ਵਿੱਚ ਭਾਰੀ ਵਰਖਾ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

Posted On: 17 OCT 2021 5:44PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੇ ਮੁੱਖ ਮੰਤਰੀ, ਸ਼੍ਰੀ ਪਿਨਰਾਈ ਵਿਜਯਨ ਨਾਲ ਗੱਲਬਾਤ ਕੀਤੀ ਅਤੇ ਰਾਜ ਵਿੱਚ ਭਾਰੀ ਵਰਖਾ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਪੈਦਾ ਹੋਈ ਸਥਿਤੀ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਕੇਰਲ ਵਿੱਚ ਭਾਰੀ ਵਰਖਾ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਹੋਏ ਜਾਨੀ ਨੁਕਸਾਨ ਤੇ ਗਹਿਰਾ ਦੁਖ ਵੀ ਪ੍ਰਗਟਾਇਆ ਹੈ।

 

ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਕੇਰਲ ਦੇ ਮੁੱਖ ਮੰਤਰੀ ਸ਼੍ਰੀ ਪਿਨਰਾਈ ਵਿਜਯਨ ਨਾਲ ਗੱਲਬਾਤ ਕੀਤੀ ਅਤੇ ਕੇਰਲ ਵਿੱਚ ਭਾਰੀ ਵਰਖਾ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਪੈਦਾ ਹੋਈ ਸਥਿਤੀ ਬਾਰੇ ਚਰਚਾ ਕੀਤੀ। ਅਧਿਕਾਰੀ ਜ਼ਖ਼ਮੀਆਂ ਅਤੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਦੇ ਲਈ ਕੰਮ ਕਰ ਰਹੇ ਹਨ। ਮੈਂ ਸਾਰਿਆਂ ਦੀ ਸੁਰੱਖਿਆ ਅਤੇ ਭਲਾਈ ਦੇ ਲਈ ਪ੍ਰਾਰਥਨਾ ਕਰਦਾ ਹਾਂ।

 

ਇਹ ਦੁਖਦਾਈ ਹੈ ਕਿ ਕੇਰਲ ਵਿੱਚ ਭਾਰੀ ਵਰਖਾ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਦੇ ਕਾਰਨ ਜਾਨੀ ਨੁਕਸਾਨ ਹੋਇਆ ਹੈ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ।"

 

https://twitter.com/narendramodi/status/1449701831764951050

https://twitter.com/narendramodi/status/1449707768970047493

https://twitter.com/narendramodi/status/1449701959804456963

https://twitter.com/narendramodi/status/1449707824141897732

 

 

***

ਡੀਐੱਸ/ਐੱਸਐੱਚ


(Release ID: 1764565) Visitor Counter : 175