PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 18 OCT 2021 4:57PM by PIB Chandigarh

 

 

https://static.pib.gov.in/WriteReadData/userfiles/image/image0020FX3.png A picture containing text

Description automatically generated

 

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 97.79 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਪਿਛਲੇ 24 ਘੰਟਿਆਂ ਵਿੱਚ 13,596 ਨਵੇਂ ਮਾਮਲੇ; 230 ਦਿਨਾਂ ਵਿੱਚ ਸਭ ਤੋਂ ਘੱਟ

• ਵਰਤਮਾਨ ਵਿੱਚ ਰਿਕਵਰੀ ਦਰ 98.12%; ਮਾਰਚ 2020 ਤੋਂ ਸਭ ਤੋਂ ਵੱਧ

• ਪਿਛਲੇ 24 ਘੰਟਿਆਂ ਦੌਰਾਨ 19,582 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,34,39,331 ਹਨ

• ਐਕਟਿਵ ਕੇਸ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹੁੰਦੇ ਹਨ, ਜੋ ਵਰਤਮਾਨ ਵਿੱਚ 0.56% ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

• ਭਾਰਤ ਵਿੱਚ ਐਕਟਿਵ ਕੇਸਲੋਡ 1,89,694 ‘ਤੇ ਹੈ; 221 ਦਿਨਾਂ ਵਿੱਚ ਸਭ ਤੋਂ ਘੱਟ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 1.37% ਹੈ; ਪਿਛਲੇ 115 ਦਿਨਾਂ ਲਈ 3% ਤੋਂ ਹੇਠਾਂ, 

• 1.37% ਦੀ ਰੋਜ਼ਾਨਾ ਸਕਾਰਾਤਮਕਤਾ ਦਰ;ਪਿਛਲੇ 49 ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 59.19 ਕਰੋੜ ਟੈਸਟ ਕੀਤੇ ਗਏ (ਕੁੱਲ) 

 

#Unite2FightCorona

#IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

 

Image

 

Image

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 97.79 ਕਰੋੜ ਨੂੰ ਪਾਰ ਕਰ ਲਿਆ ਹੈ

 

ਰਿਕਵਰੀ ਦਰ ਇਸ ਸਮੇਂ 98.12 ਫੀਸਦੀ ਹੈ; ਮਾਰਚ 2020 ਤੋਂ ਸਭ ਤੋਂ ਵੱਧ

 

ਪਿਛਲੇ 24 ਘੰਟਿਆਂ ਦੌਰਾਨ 13,596 ਨਵੇਂ ਕੇਸ ਸਾਹਮਣੇ ਆਏ

 

ਭਾਰਤ ਦਾ ਐਕਟਿਵ ਕੈਸਲੋਡ (1,89,694) 221 ਦਿਨਾਂ ਵਿੱਚ ਸਭ ਤੋਂ ਘੱਟ ਹੈ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 1.37 ਫੀਸਦੀ ਹੋਈ; ਪਿਛਲੇ 115 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

 

ਪਿਛਲੇ 24 ਘੰਟਿਆਂ ਵਿੱਚ 12,05,162 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ97.79 ਕਰੋੜ (97,79,47,783) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 96, 88,300 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:

 

ਵੈਕਸੀਨ ਖੁਰਾਕ ਦੀ ਸੰਚਤ ਕਵਰੇਜ

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,75,864

ਦੂਜੀ ਖੁਰਾਕ

90,77,901

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,61,949

ਦੂਜੀ ਖੁਰਾਕ

1,55,20,467

18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

39,31,57,500

ਦੂਜੀ ਖੁਰਾਕ

11,07,36,109

45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

16,77,59,306

ਦੂਜੀ ਖੁਰਾਕ

8,60,28,053

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

10,57,36,587

ਦੂਜੀ ਖੁਰਾਕ

6,11,94,047

ਕੁੱਲ

97,79,47,783

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,34,39,331 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 19,582 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 98.12ਫੀਸਦੀ ਹੈ ਗਈ ਹੈ। ਰਿਕਵਰੀ ਰੇਟ ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ।

 

https://static.pib.gov.in/WriteReadData/userfiles/image/image0026PCQ.jpg

ਦੇਸ਼ ਵਿੱਚ ਪਿਛਲੇ 113 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 13,596 ਨਵੇਂ ਕੇਸ ਸਾਹਮਣੇ ਆਏ ਹਨ।ਰੋਜ਼ਾਨਾ ਨਵੇਂ ਮਾਮਲੇ ਹੁਣ 230 ਦਿਨਾਂ ਵਿੱਚ ਸਭ ਤੋਂ ਘੱਟ ਦਰਜ ਕੀਤੇ ਗਏ ਹਨ।

 

 https://static.pib.gov.in/WriteReadData/userfiles/image/image003OVWC.jpg

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 1,89,694 ਹੈ, ਜੋ ਕਿ 221 ਦਿਨਾਂ ਵਿੱਚ ਸਭ ਤੋਂ ਘੱਟ ਹਨI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.56 ਫੀਸਦੀ ਬਣਦੇ ਹਨI

 

https://static.pib.gov.in/WriteReadData/userfiles/image/image0049ZOB.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 9,89,493 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 59.19ਕਰੋੜ ਤੋਂ ਵੱਧ  (59,19,24,874) ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 115 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 1.37 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.37 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 132ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ। 

 

https://static.pib.gov.in/WriteReadData/userfiles/image/image005HMRY.jpg

https://pib.gov.in/PressReleasePage.aspx?PRID=1764597

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 102ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

10.72 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ  

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਨੂੰ ਤੇਜ਼ ਕਰਨ ਅਤੇਵਧਾਉਣ ਲਈ ਵਚਨਬੱਧ ਹੈ। ਕੋਵਿਡ-19 ਟੀਕਾਕਰਣ ਦਾ ਨਵਾਂ ਸਰਵਵਿਆਪੀਕਰਣ ਪੜਾਅ21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਸੁਚੱਜੇ ਢੰਗ ਨਾਲ ਚਲਾਉਣਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਦਿਤੀ ਗਈ ਤਾਂ ਜੋ ਉਹ ਬਿਹਤਰ ਯੋਜਨਾ ਨਾਲਟੀਕੇ ਲਗਾਉਣ ਦਾ ਇੰਤਜਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਲੜੀ ਨੂੰ ਸੁਚਾਰੂ ਕੀਤਾ ਜਾ ਸਕੇ I

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

ਟੀਕਿਆਂ ਦੀਆਂ ਖੁਰਾਕਾਂ

  (18 ਅਕਤੂਬਰ 2021 ਤੱਕ)

ਸਪਲਾਈ ਕੀਤੀਆਂ ਗਈਆਂ ਖੁਰਾਕਾਂ

 1,02,05,09,915

ਬੈਲੰਸ ਉਪਲਬਧ       

 10,72,90,010

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 102ਕਰੋੜ ਤੋਂ ਵੀ ਜ਼ਿਆਦਾ (1,02,05,09,915) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 10.72 ਕਰੋੜ (10,72,90,010)  ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।   

https://pib.gov.in/PressReleasePage.aspx?PRID=1764601

 

ਪ੍ਰਧਾਨ ਮੰਤਰੀ ਨੇ ਦੇਵਭੂਮੀ ਦੇ ਲੋਕਾਂ ਨੂੰ ਕੋਵਿਡ ਟੀਕਾਕਰਣ ਦੀ 100% ਪਹਿਲੀ ਖੁਰਾਕ ਲੈਣ ਲਈ ਵਧਾਈਆਂ ਦਿੱਤੀਆਂ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ  ਨੇ 18 ਸਾਲ ਤੋਂ  ਅਧਿਕ ਉਮਰ ਵਰਗ ਦੇ ਲੋਕਾਂ ਨੂੰ ਕੋਵਿਡ-19 ਟੀਕਾਕਰਣ ਦੀ 100% ਪਹਿਲੀ ਖੁਰਾਕ ਲੈਣ ਲਈ ਦੇਵਭੂਮੀ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।  ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਕੋਵਿਡ-19 ਦੇ ਖ਼ਿਲਾਫ ਦੇਸ਼ ਦੀ ਲੜਾਈ ਵਿੱਚ ਉੱਤਰਾਖੰਡ ਦੀ ਇਹ ਉਪਲਬਧੀ ਅਤਿਅੰਤ ਮਹੱਤ‍ਵਪੂਰਨ ਹੈ।

ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਦੇ ਇੱਕ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

“ਦੇਵਭੂਮੀ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈਆਂ। ਕੋਵਿਡ ਦੇ ਖ਼ਿਲਾਫ਼ ਦੇਸ਼ ਦੀ ਲੜਾਈ ਵਿੱਚ ਉੱਤਰਾਖੰਡ ਦੀ ਇਹ ਉਪਲਬਧੀ ਅਤਿਅੰਤ ਮਹੱਤਵਪੂਰਨ ਹੈ। ਮੈਨੂੰ ਵਿਸ਼ਵਾਸ ਹੈ ਕਿ ਆਲਮੀ ਮਹਾਮਾਰੀ ਖ਼ਿਲਾਫ਼ ਲੜਨ ਵਿੱਚ ਸਾਡਾ ਵੈਕਸੀਨੇਸ਼ਨ ਅਭਿਯਾਨ ਸਭ ਤੋਂ ਅਧਿਕ ਪ੍ਰਭਾਵੀ ਸਾਬਤ ਹੋਣ ਵਾਲਾ ਹੈ ਅਤੇ ਇਸ ਵਿੱਚ ਜਨ-ਜਨ ਦੀ ਭਾਗੀਦਾਰੀ ਅਹਿਮ ਹੈ। 

https://twitter.com/narendramodi/status/1450018372435984386

 

ਮਹੱਤਵਪੂਰਨ ਟਵੀਟ

 

https://twitter.com/COVIDNewsByMIB/status/1449996093870141441

https://twitter.com/COVIDNewsByMIB/status/1449988098184531969

https://twitter.com/MoHFW_INDIA/status/1449975857397657603

https://twitter.com/COVIDNewsByMIB/status/1450005246160240644

https://twitter.com/COVIDNewsByMIB/status/1450005261591068681

 

*********

 

ਏਐੱਸ



(Release ID: 1764875) Visitor Counter : 118