PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 19 OCT 2021 5:08PM by PIB Chandigarh

 

A picture containing text

Description automatically generated https://static.pib.gov.in/WriteReadData/userfiles/image/image001BPSF.jpg

 

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 98.67 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਪਿਛਲੇ 24 ਘੰਟਿਆਂ ਵਿੱਚ 13,058 ਨਵੇਂ ਮਾਮਲੇ; 231 ਦਿਨਾਂ ਵਿੱਚ ਸਭ ਤੋਂ ਘੱਟ

• ਵਰਤਮਾਨ ਵਿੱਚ ਰਿਕਵਰੀ ਦਰ 98.14%; ਮਾਰਚ 2020 ਤੋਂ ਸਭ ਤੋਂ ਵੱਧ

• ਪਿਛਲੇ 24 ਘੰਟਿਆਂ ਦੌਰਾਨ 19,470 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,34,58,801 ਹਨ

• ਐਕਟਿਵ ਕੇਸ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹੁੰਦੇ ਹਨ, ਜੋ ਵਰਤਮਾਨ ਵਿੱਚ 0.54% ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

• ਭਾਰਤ ਵਿੱਚ ਐਕਟਿਵ ਕੇਸਲੋਡ 1,83,118 ‘ਤੇ ਹੈ; 227 ਦਿਨਾਂ ਵਿੱਚ ਸਭ ਤੋਂ ਘੱਟ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 1.36% ਹੈ; ਪਿਛਲੇ 116 ਦਿਨਾਂ ਲਈ 3% ਤੋਂ ਹੇਠਾਂ, 

• 1.37% ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 50 ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 59.31 ਕਰੋੜ ਟੈਸਟ ਕੀਤੇ ਗਏ (ਕੁੱਲ) 

 

#Unite2FightCorona

#IndiaFightsCorona 

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

 

Image

Image

 

 ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 98.67 ਕਰੋੜ ਨੂੰ ਪਾਰ ਕਰ ਲਿਆ ਹੈ

 

ਪਿਛਲੇ 24 ਘੰਟਿਆਂ ਵਿੱਚ 87 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

 

ਰਿਕਵਰੀ ਦਰ ਇਸ ਸਮੇਂ 98.14 ਫੀਸਦੀ ਹੈ; ਮਾਰਚ 2020 ਤੋਂ ਸਭ ਤੋਂ ਵੱਧ

 

ਪਿਛਲੇ 24 ਘੰਟਿਆਂ ਦੌਰਾਨ 13,058 ਨਵੇਂ ਕੇਸ ਸਾਹਮਣੇ ਆਏ

 

ਭਾਰਤ ਦਾ ਐਕਟਿਵ ਕੈਸਲੋਡ (1,83,118)  ਮਾਰਚ 2020 ਤੋਂ ਸਭ ਤੋਂ ਘੱਟ ਹੈ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 1.36 ਫੀਸਦੀ ਹੋਈ; ਪਿਛਲੇ 116 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

ਪਿਛਲੇ 24 ਘੰਟਿਆਂ ਵਿੱਚ 87,41,160 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 98.67 ਕਰੋੜ (98,67,69,411) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 97, 44,653 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:

 

ਵੈਕਸੀਨ ਖੁਰਾਕ ਦੀ ਸੰਚਤ ਕਵਰੇਜ

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,76,000

ਦੂਜੀ ਖੁਰਾਕ

90,91,443

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,62,479

ਦੂਜੀ ਖੁਰਾਕ

1,55,61,415

18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

39,58,41,135

ਦੂਜੀ ਖੁਰਾਕ

11,40,66,397

45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

16,84,48,531

ਦੂਜੀ ਖੁਰਾਕ

8,71,46,650

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

10,60,88,795

ਦੂਜੀ ਖੁਰਾਕ

6,17,86,566

ਕੁੱਲ

98,67,69,411

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,34,58,801 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 19,470 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 98.14 ਫੀਸਦੀ ਹੈ ਗਈ ਹੈ। ਰਿਕਵਰੀ ਰੇਟ ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ।

 

Chart, bar chart

Description automatically generated

ਦੇਸ਼ ਵਿੱਚ ਪਿਛਲੇ 114 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 13,058 ਨਵੇਂ ਕੇਸ ਸਾਹਮਣੇ ਆਏ ਹਨ।ਰੋਜ਼ਾਨਾ ਨਵੇਂ ਮਾਮਲੇ ਹੁਣ 231 ਦਿਨਾਂ ਵਿੱਚ ਸਭ ਤੋਂ ਘੱਟ ਦਰਜ ਕੀਤੇ ਗਏ ਹਨ।

 

Chart

Description automatically generated

 

.

ਐਕਟਿਵ ਕੈਸ ਲੋਡ 2 ਲੱਖ ਦੇ ਅੰਕੜੇ ਤੋਂ ਹੇਠਾਂ ਆ ਗਿਆ ਹੈ ਅਤੇ ਇਸ ਸਮੇਂ 1,83,118 'ਤੇ ਹੈ, ਜੋ ਕਿ ਹੁਣ ਮਾਰਚ 2020 ਦੇ ਬਾਅਦ ਸਭ ਤੋਂ ਘੱਟ ਹੈ। ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.54 ਫੀਸਦੀ ਬਣਦੇ ਹਨI

 

Chart, line chart

Description automatically generated

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 11,81,314 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 59.31 ਕਰੋੜ ਤੋਂ ਵੱਧ  (59,31,06,188) ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 116ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 1.36 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.11 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 133ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ। 

 

Chart, histogram

Description automatically generated

 

https://pib.gov.in/PressReleasePage.aspx?PRID=1764821

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 102ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

10.42 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ  

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ -19 ਟੀਕਾਕਰਣ ਦੇ ਦਾਇਰੇ ਨੂੰ ਤੇਜ਼ ਕਰਨ ਅਤੇ ਵਧਾਉਣ ਲਈ ਵਚਨਬੱਧ ਹੈ। ਕੋਵਿਡ 19 ਟੀਕਾਕਰਣ ਦਾ ਨਵਾਂ ਸਰਬਵਿਆਪੀਕਰਣ ਪੜਾਅ21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਸੁਚੱਜੇ ਢੰਗ ਨਾਲ ਚਲਾਉਣ ਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਦਿਤੀ ਗਈ ਤਾਂ ਜੋ ਉਹ ਬਿਹਤਰ ਯੋਜਨਾ ਨਾਲਟੀਕੇ ਲਗਾਉਣ ਦਾ ਇੰਤਜਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਲੜੀ ਨੂੰ ਸੁਚਾਰੂ ਕੀਤਾ ਜਾ ਸਕੇ I

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

ਟੀਕਿਆਂ ਦੀਆਂ ਖੁਰਾਕਾਂ

(19 ਅਕਤੂਬਰ 2021 ਤੱਕ)

ਸਪਲਾਈ ਕੀਤੀਆਂ ਗਈਆਂ ਖੁਰਾਕਾਂ

1,02,05,09,915

ਬੈਲੰਸ ਉਪਲਬਧ       

10,42,38,220

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 102 ਕਰੋੜ ਤੋਂ ਵੀ ਜ਼ਿਆਦਾ (1,02,05,09,915) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ10.42 ਕਰੋੜ (10,42,38,220)  ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।   

https://pib.gov.in/PressReleasePage.aspx?PRID=1764822

 

ਸਿਹਤ ਮੰਤਰਾਲੇ ਨੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਾਲ ਕੋਵਿਡ ਟੀਕਾਕਰਣ ਦੀ ਸਥਿਤੀ ਅਤੇ ਪ੍ਰਗਤੀ ਦੀ ਸਮੀਖਿਆ ਕੀਤੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀ ਲੋੜੀਂਦੀ ਉਪਲਬਧਤਾ ਨੂੰ ਦੇਖਦੇ ਹੋਏ ਟੀਕਾਕਰਣ ਦੀ ਦੂਜੀ ਖੁਰਾਕ ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਤਾਕੀਦ ਕੀਤੀ ਗਈ

 

ਅੰਤਰਰਾਸ਼ਟਰੀ ਯਾਤਰਾ ਦੇ ਲਈ ਨਵੇਂ ਦਿਸ਼ਾ ਨਿਰਦੇਸ਼ ਤਿਆਰ ਕਰਨ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਸੁਝਾਅ ਮੰਗੇ ਗਏ

 

ਕੇਂਦਰੀ ਸਿਹਤ ਸਕੱਤਰ, ਸ਼੍ਰੀ ਰਾਜੇਸ਼ ਭੂਸ਼ਣ ਨੇ ਕੱਲ੍ਹ ਵੀਡੀਓ ਕਾਨਫਰੰਸਿੰਗ (ਵੀਸੀ) ਰਾਹੀਂ ਸਿਹਤ ਸਕੱਤਰਾਂ ਅਤੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਐੱਨਐੱਚਐੱਮ ਐੱਮਡੀਜ਼ ਦੇ ਨਾਲ ਕੋਵਿਡ-19 ਟੀਕਾਕਰਣ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਵਿਸ਼ਵ ਪੱਧਰ 'ਤੇ ਸਭ ਤੋਂ ਵੱਡੇ ਟੀਕਾਕਰਣ ਅਭਿਯਾਨ ਵਿੱਚੋਂ ਇੱਕ, ਦੇਸ਼ ਵਿਆਪੀ ਕੋਵਿਡ 19ਟੀਕਾਕਰਣ ਪ੍ਰੋਗਰਾਮ 16 ਜਨਵਰੀ 2021 ਨੂੰ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਸ਼ੁਰੂ ਕੀਤਾ ਗਿਆ ਸੀ।

ਸਿਹਤ ਸਕੱਤਰ ਨੇ ਇਸ ਗੱਲ ‘ਤੇ ਪ੍ਰਕਾਸ਼ ਪਾਉਂਦੇ ਹੋਏ ਕਿਹਾ ਕਿ ਰਾਸ਼ਟਰ ਇੱਕ ਅਰਬ ਖੁਰਾਕ ਦੇ ਕਰੀਬ ਹੈ, ਸਾਰੇ ਨਾਗਰਿਕਾਂ ਨੂੰ ਟੀਕਾਕਰਣ ਕਰਨ ਦੇ ਪ੍ਰਯਤਨਾਂ ਦੇ ਲਈ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵਧਾਈ ਦਿੱਤੀ। ਨਾਲ ਹੀ ਉਨ੍ਹਾਂ ਨੇ ਇਸ ਗੱਲ ‘ਤੇ ਵੀ ਪ੍ਰਕਾਸ਼ ਪਾਇਆ ਕਿ ਪਾਤਰ ਲਾਭਾਰਥੀਆਂ ਦੀ ਵੱਡੀ ਸੰਖਿਆ ਨੂੰ ਉਨ੍ਹਾਂ ਦੀ ਦੂਜੀ ਖੁਰਾਕ ਨਹੀਂ ਮਿਲੀ ਹੈ। ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਾਕਰਣ ਦੀ ਦੂਜੀ ਖੁਰਾਕ ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਤਾਕੀਦ ਕੀਤੀ ਗਈ ਹੈ।

ਇਹ ਦੱਸਿਆ ਗਿਆ ਕਿ ਕਈ ਰਾਜਾਂ ਵਿੱਚ ਟੀਕਾ ਲਗਾਉਣ ਦੇ ਲਈ ਜ਼ਰੂਰੀ ਖੁਰਾਕ ਹੈ। ਇਸ ਦੇ ਬਾਵਜੂਦ ਬਹੁਤ ਸਾਰੇ ਲਾਭਾਰਥੀ ਆਪਣੀ ਦੂਜੀ ਖੁਰਾਕ ਦੀ ਉਡੀਕ ਕਰ ਰਹੇ ਹਨ। ਭਾਰਤ ਸਰਕਾਰ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅਤਿਰਿਕਤ ਟੀਕਿਆਂ ਦੀ ਖੁਰਾਕ ਉਪਲਬਧ ਕਰਵਾਉਣ ਦੇ ਲਈ ਤਿਆਰ ਹੈ ਤਾਕਿ ਉਹ ਟੀਕਾਕਰਣ ਸਾਈਕਲ ਨੂੰ ਪੂਰਾ ਕਰ ਸਕਣ। ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਾਕਰਣ ਰਫਤਾਰ ਵਿੱਚ ਸੁਧਾਰ ਕਰਨ ਅਤੇ ਟੀਕਾਕਰਣ ਅਭਿਯਾਨ ਵਿੱਚ ਤੇਜ਼ੀ ਲਿਆਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਲਾਹ ਦਿੱਤੀ ਗਈ ਸੀ ਕਿ ਉਹ ਘੱਟ ਟੀਕਾਕਰਣ ਵਾਲੇ ਜਿਲ੍ਹਿਆਂ ਦੀ ਪਹਿਚਾਣ ਕਰਨ ਅਤੇ ਉਨ੍ਹਾਂ ਨੂੰ ਪ੍ਰਾਥਮਿਕਤਾ ਸੂਚੀ ਵਿੱਚ ਸਥਾਨ ਦੇਣ, ਤਾਕਿ ਸਥਾਨਕ ਚੁਣੌਤੀਆਂ ਦਾ ਸਮਾਧਾਨ ਕਰਨ ਵਿੱਚ, ਅਤਿਰਿਕਤ ਕੋਵਿਡ ਟੀਕਾਕਰਣ ਕੇਂਦਰਾਂ ਦੀ ਜ਼ਰੂਰਤ ਦਾ ਪਤਾ ਲਗਾਉਣ ਅਤੇ ਗ੍ਰਾਮੀਣ ਖੇਤਰਾਂ ਵਿੱਚ ਟੀਕਿਆਂ ਦੀ ਪਹੁੰਚ ਵਿੱਚ ਸੁਧਾਰ ਲਿਆਉਣ ਦੇ ਪ੍ਰਯਤਨਾਂ ਦੀ ਜ਼ਰੂਰਤ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਨੂੰ ਦੂਜੀ ਖੁਰਾਕ ਦੇ ਕਵਰੇਜ ਨੂੰ ਵਧਾਉਣ ਲਈ ਆਪਣੀ ਰਣਨਿਤੀਆਂ ਨੂੰ ਸਾਂਝਾ ਕਰਨ ਦਾ ਵੀ ਅਨੁਰੋਧ ਕੀਤਾ ਗਿਆ।

ਸਿਹਤ ਮੰਤਰਾਲੇ ਨੇ ਪਿਛਲੇ ਇੱਕ ਸਾਲ ਵਿੱਚ ਅੰਤਰਰਾਸ਼ਟਰੀ ਯਾਤਰਾ ਦੇ ਲਈ ਕਈ ਐੱਸਓਪੀ ਜਾਰੀ ਕੀਤੇ ਹਨ। ਇਹ ਗ੍ਰਿਹ ਮੰਤਰਾਲੇ, ਆਪ੍ਰਵਾਸਨ ਬਿਊਰੋ, ਸ਼ਹਿਰੀ ਹਵਾਬਾਜ਼ੀ ਮੰਤਰਾਲਾ ਅਤੇ ਵਿਦੇਸ਼ ਮੰਤਰਾਲਾ ਸਹਿਤ ਸਾਰੇ ਹਿਤਧਾਰਕਾਂ ਦੇ ਵਿਚਾਰ-ਵਟਾਂਦਰੇ ਨਾਲ ਦਿਸ਼ਾ ਨਿਰਦੇਸ਼ਾਂ ਦੀ ਸਮੀਖਿਆ ਕਰਨ ਦੀ ਪ੍ਰਕਿਰਿਆ ਵਿੱਚ ਹੈ। ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੀ ਬੇਨਤੀ ਕੀਤੀ ਗਈ ਸੀ ਕਿ ਉਹ ਆਪਣੇ ਸੁਝਾਅ ਜਾਂ ਪ੍ਰਤੀਕ੍ਰਿਰਿਆ ਸਾਂਝੀ ਕਰਨ। ਬੈਠਕ ਵਿੱਚ ਪ੍ਰਮੁੱਖ ਸਕੱਤਰ (ਸਿਹਤ), ਅਤਿਰਿਕਤ ਮੁੱਖ ਸਕੱਤਰ (ਸਿਹਤ) ਅਤੇ ਸਬੰਧਿਤ ਰਾਜਾਂ  ਤੇ ਪਰਿਵਾਰ ਭਲਾਈ ਮੰਤਰਾਲਾ ਅਤੇ ਸ਼੍ਰੀ ਲਵ ਅਗਰਵਾਲ, ਜੇਐੱਸ (ਸਿਹਤ), ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਹਾਜ਼ਰ ਸਨ।

https://pib.gov.in/PressReleasePage.aspx?PRID=1764851

 

ਟਵੀਟਸ ਲਿੰਕਸ

https://twitter.com/COVIDNewsByMIB/status/1450325705552580613

https://twitter.com/COVIDNewsByMIB/status/1450005278380867587

https://twitter.com/COVIDNewsByMIB/status/1450335243861250052

https://twitter.com/MoHFW_INDIA/status/1450333042451443724

https://twitter.com/COVIDNewsByMIB/status/1450377899651985411

 

*********

ਏਐੱਸ



(Release ID: 1765158) Visitor Counter : 106