PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 21 OCT 2021 5:01PM by PIB Chandigarh

 

https://static.pib.gov.in/WriteReadData/userfiles/image/image0020FX3.png A picture containing text

Description automatically generated

 

• ਭਾਰਤ ਨੇ 'ਇੱਕ ਬਿਲੀਅਨ' ਟੀਕਾਕਰਣ ਦਾ ਮੁੱਖ ਮੀਲ ਪੱਥਰ ਨੂੰ ਪ੍ਰਾਪਤ ਕੀਤਾ ਹੈ

• ਪਿਛਲੇ 24 ਘੰਟਿਆਂ ਵਿੱਚ 18,454 ਨਵੇਂ ਮਾਮਲੇ

• ਵਰਤਮਾਨ ਵਿੱਚ ਰਿਕਵਰੀ ਦਰ 98.15%; ਮਾਰਚ 2020 ਤੋਂ ਸਭ ਤੋਂ ਵੱਧ

• ਪਿਛਲੇ 24 ਘੰਟਿਆਂ ਦੌਰਾਨ 17,561 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,34,95,808 ਹਨ

• ਐਕਟਿਵ ਕੇਸ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹੁੰਦੇ ਹਨ, ਜੋ ਵਰਤਮਾਨ ਵਿੱਚ 0.52% ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

• ਭਾਰਤ ਵਿੱਚ ਐਕਟਿਵ ਕੇਸਲੋਡ 1,78,831 ‘ਤੇ ਹੈ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 1.34% ਹੈ; ਪਿਛਲੇ 118 ਦਿਨਾਂ ਲਈ 3% ਤੋਂ ਹੇਠਾਂ, 

• 1.48% ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 52 ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 59.57 ਕਰੋੜ ਟੈਸਟ ਕੀਤੇ ਗਏ (ਕੁੱਲ) 

 

#Unite2FightCorona

#IndiaFightsCorona 

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

Image

Image

 

ਕੋਵਿਡ-19 ਅੱਪਡੇਟ

 

ਭਾਰਤ ਨੇ 'ਇੱਕ ਬਿਲੀਅਨ' ਟੀਕਾਕਰਣ ਦਾ ਮੁੱਖ ਮੀਲ ਪੱਥਰ ਨੂੰ ਪ੍ਰਾਪਤ ਕੀਤਾ ਹੈ

 

ਰਿਕਵਰੀ ਦਰ ਇਸ ਸਮੇਂ 98.15 ਫੀਸਦੀ ਹੈ; ਮਾਰਚ 2020 ਤੋਂ ਸਭ ਤੋਂ ਵੱਧ

 

ਪਿਛਲੇ 24 ਘੰਟਿਆਂ ਦੌਰਾਨ 18,454 ਨਵੇਂ ਕੇਸ ਸਾਹਮਣੇ ਆਏ

 

ਭਾਰਤ ਦਾ ਐਕਟਿਵ ਕੈਸਲੋਡ 1,78,831 ‘ਤੇ ਖੜਾ ਹੈ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 1.34 ਫੀਸਦੀ ਹੋਈ; ਪਿਛਲੇ 118 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

ਇੱਕ ਇਤਿਹਾਸਿਕ ਉਪਲਬਧੀ ਪ੍ਰਾਪਤ ਕਰਦੇ ਹੋਏ ਦੇਸ਼ ਵਿੱਚ ਕੋਵਿਡ-19 ਟੀਕਾਕਰਣ ਦੀ ਖੁਰਾਕ ਦਾ 100 ਕਰੋੜ ਦਾ ਮਹੱਤਵਪੂਰਨ ਅੰਕੜਾ ਪਾਰ ਕਰ ਲਿਆ ਗਿਆ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਟਵੀਟ ਵਿੱਚ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਇਸ ਸ਼ਾਨਦਾਰ ਉਪਲਬਧੀ ਨੂੰ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ ਦੇ ਲਈ ਦੇਸ਼ ਦੇ ਵਿਗਿਆਨੀ ਸਮੁਦਾਇ ਅਤੇ ਸਿਹਤ ਪੇਸ਼ੇਵਰਾਂ ਦਾ ਆਭਾਰ ਵਿਅਕਤ ਕੀਤਾ।

https://twitter.com/narendramodi/status/1451051712387731458

 

ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਯਾ ਨੇ ਵੀ ਇਸ ਉਪਲਬਧੀ ‘ਤੇ ਦੇਸ਼ ਨੂੰ ਵਧਾਈਆਂ ਦਿੱਤੀਆਂ।

https://twitter.com/mansukhmandviya/status/1451040097424470018

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,34,95,808 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 17,561 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 98.15 ਫੀਸਦੀ ਹੈ ਗਈ ਹੈ। ਰਿਕਵਰੀ ਰੇਟ ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ।

 

https://static.pib.gov.in/WriteReadData/userfiles/image/image001XKUX.jpg

ਦੇਸ਼ ਵਿੱਚ ਪਿਛਲੇ 116ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 18,454 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image002OMG5.jpg

ਐਕਟਿਵ ਕੈਸਲੋਡ 2 ਲੱਖ ਦੇ ਅੰਕੜੇ ਤੋਂ ਹੇਠਾਂ ਆ ਗਿਆ ਹੈ ਅਤੇ ਇਸ ਸਮੇਂ 1,78,831 'ਤੇ ਹੈ। ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.52 ਫੀਸਦੀ ਬਣਦੇ ਹਨ, ਜੋ ਕਿ ਮਾਰਚ 2020 ਤੋਂ ਸਭ ਤੋਂ ਘੱਟ ਹਨ।

 

 https://static.pib.gov.in/WriteReadData/userfiles/image/image003WPEV.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 12,47,506 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 59.57 ਕਰੋੜ ਤੋਂ ਵੱਧ  (59,57,42,218)ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 118ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 1.34 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.48 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 135 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ। 

 

https://static.pib.gov.in/WriteReadData/userfiles/image/image004KT45.jpg

https://pib.gov.in/PressReleasePage.aspx?PRID=1765379

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 103.5 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

10.85 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ 

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਨੂੰ ਤੇਜ਼ ਕਰਨ ਅਤੇਵਧਾਉਣ ਲਈ ਵਚਨਬੱਧ ਹੈ। ਕੋਵਿਡ 19 ਟੀਕਾਕਰਣ ਦਾ ਨਵਾਂ ਸਰਵਵਿਆਪੀਕਰਣ ਪੜਾਅ21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਸੁਚੱਜੇ ਢੰਗ ਨਾਲ ਚਲਾਉਣਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਦਿਤੀ ਗਈ ਤਾਂ ਜੋ ਉਹ ਬਿਹਤਰ ਯੋਜਨਾ ਨਾਲਟੀਕੇ ਲਗਾਉਣ ਦਾ ਇੰਤਜਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਲੜੀ ਨੂੰ ਸੁਚਾਰੂ ਕੀਤਾ ਜਾ ਸਕੇI

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

ਟੀਕਿਆਂ ਦੀਆਂ ਖੁਰਾਕਾਂ

  (21 ਅਕਤੂਬਰ 2021 ਤੱਕ)

ਸਪਲਾਈ ਕੀਤੀਆਂ ਗਈਆਂ ਖੁਰਾਕਾਂ

1,03,53,51,045

ਬੈਲੰਸ ਉਪਲਬਧ       

10,85,69,250

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 103.5 ਕਰੋੜ ਤੋਂ ਵੀ ਜ਼ਿਆਦਾ (1,03,53,51,045) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 10.85 ਕਰੋੜ (10,85,69,250)  ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।   

https://pib.gov.in/PressReleasePage.aspx?PRID=1765341

 

ਪ੍ਰਧਾਨ ਮੰਤਰੀ ਨੇ 100 ਕਰੋੜ ਟੀਕਾਕਰਣ ਦੀ ਉਪਲਬਧੀ ਹਾਸਲ ਕਰਨ ‘ਤੇ ਡਾਕਟਰਾਂ ਅਤੇ ਨਰਸਾਂ ਦਾ ਆਭਾਰ ਵਿਅਕਤ ਕੀਤਾ
 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾਕਟਰਾਂ, ਨਰਸਾਂ ਅਤੇ ਉਨ੍ਹਾਂ ਸਾਰੇ ਲੋਕਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ ਹੈ, ਜਿਨ੍ਹਾਂ ਨੇ 100 ਕਰੋੜ ਟੀਕਾਕਰਣ ਦੀ ਉਪਲਬਧੀ ਹਾਸਲ ਕਰਨ ਦੇ ਲਈ ਕੰਮ ਕੀਤਾ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਭਾਰਤ ਨੇ ਇਤਿਹਾਸ ਰਚਿਆ।

ਅਸੀਂ 130 ਕਰੋੜ ਭਾਰਤੀਆਂ  ਦੇ ਵਿਗਿਆਨ,  ਉੱਦਮ ਅਤੇ ਉਨ੍ਹਾਂ ਦੀ ਸਮੂਹਿਕ ਭਾਵਨਾ ਦੀ ਜਿੱਤ ਦੇਖ ਰਹੇ ਹਾਂ।

100 ਕਰੋੜ ਟੀਕਾਕਰਣ ਨੂੰ ਪਾਰ ਕਰਨ ‘ਤੇ ਭਾਰਤ ਨੂੰ ਵਧਾਈਆਂ।  ਸਾਡੇ ਡਾਕਟਰਾਂ,  ਨਰਸਾਂ ਅਤੇ ਇਸ ਉਪਲਬਧੀ ਨੂੰ ਹਾਸਲ ਕਰਨ ਦੇ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਦੇ ਪ੍ਰਤੀ ਆਭਾਰ।

#VaccineCentury”

https://twitter.com/narendramodi/status/1451051712387731458

 

https://pib.gov.in/PressReleasePage.aspx?PRID=1765348

 

ਟਵੀਟਸ ਲਿੰਕ

https://twitter.com/narendramodi/status/1451080289027977219

https://twitter.com/AmitShah/status/1451053676009639941

https://twitter.com/PiyushGoyal/status/1451039876355215362

https://twitter.com/gssjodhpur/status/1451068610231685128

https://twitter.com/mansukhmandviya/status/1451070591386021893

https://twitter.com/COVIDNewsByMIB/status/1451073456930377732

https://twitter.com/COVIDNewsByMIB/status/1451079725061795840

https://twitter.com/COVIDNewsByMIB/status/1451079748344430593

https://twitter.com/COVIDNewsByMIB/status/1451099595228860419

 

*********

 

ਏਐੱਸ



(Release ID: 1765874) Visitor Counter : 116