ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕਿਆਂ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ


ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 106.79 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ 12 ਕਰੋੜ ਤੋਂ ਵੱਧ ਬਕਾਇਆ ਅਤੇ ਨਾ ਵਰਤੇ ਗਏ ਟੀਕੇ ਅਜੇ ਵੀ ਉਪਲਬਧ ਹਨ

Posted On: 24 OCT 2021 9:25AM by PIB Chandigarh

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਨੂੰ ਤੇਜ਼ ਕਰਨ ਅਤੇ ਵਧਾਉਣ ਲਈ ਵਚਨਬੱਧ ਹੈ। ਕੋਵਿਡ-19 ਟੀਕਾਕਰਣ ਦਾ ਨਵਾਂ ਸਰਬਵਿਆਪੀਕਰਣ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਸੁਚੱਜੇ ਢੰਗ ਨਾਲ ਚਲਾਉਣ ਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਦਿਤੀ ਗਈ ਤਾਂ ਜੋ ਉਹ ਬਿਹਤਰ ਯੋਜਨਾ ਨਾਲ ਟੀਕੇ ਲਗਾਉਣ ਦਾ ਇੰਤਜ਼ਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਸੁਚਾਰੂ ਕੀਤਾ ਜਾ ਸਕੇ।

 

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਦੁਆਰਾ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

 ਟੀਕਿਆਂ ਦੀਆਂ ਖੁਰਾਕਾਂ

  (24 ਅਕਤੂਬਰ 2021 ਤੱਕ)

 ਸਪਲਾਈ ਕੀਤੀਆਂ ਗਈਆਂ ਖੁਰਾਕਾਂ

 1,06,79,93,365

ਖੁਰਾਕਾਂ ਪ੍ਰਬੰਧ ਲਈ ਅਜੇ ਵੀ ਉਪਲਬਧ

 

 12,02,30,859

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 106.79 ਕਰੋੜ ਤੋਂ ਵੀ ਜ਼ਿਆਦਾ (1,06,79,93,365) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧ ਲਈ ਅਜੇ ਵੀ 12 ਕਰੋੜ (12,02,30,859) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ। 

 

****

 

ਐੱਮਵੀ


(Release ID: 1766149) Visitor Counter : 148