ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ 102.10 ਕਰੋੜ ਦੇ ਇਤਿਹਾਸਿਕ ਮੀਲ ਪੱਥਰ ਨੂੰ ਪਾਰ ਕਰ ਲਿਆ ਹੈ


ਪਿਛਲੇ 24 ਘੰਟਿਆਂ ਦੌਰਾਨ 77 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ



ਰਿਕਵਰੀ ਦਰ ਇਸ ਸਮੇਂ 98.17 ਫੀਸਦੀ ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ



ਪਿਛਲੇ 24 ਘੰਟਿਆਂ ਦੌਰਾਨ 15,906 ਨਵੇਂ ਕੇਸਾਂ ਦੀ ਪੁਸ਼ਟੀ ਹੋਈ



ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 1,72,594 ਹੋਈ; 235 ਦਿਨਾਂ ਵਿੱਚ ਸਭ ਤੋਂ ਘੱਟ



ਹਫ਼ਤਾਵਾਰੀ ਪਾਜ਼ਿਟਿਵਿਟੀ ਦਰ 1.23 ਫੀਸਦੀ ਹੋਈ; ਪਿਛਲੇ ਇੱਕ ਮਹੀਨੇ ਤੋਂ 2 ਫੀਸਦੀ ਤੋਂ ਘੱਟ ਰਹਿ ਰਹੀ ਹੈ

Posted On: 24 OCT 2021 9:54AM by PIB Chandigarh

ਪਿਛਲੇ 24 ਘੰਟਿਆਂ ਵਿੱਚ 77,40,676 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਦੀ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 102.10 ਕਰੋੜ (1,02,10,43,258) ਦੇ ਇਤਿਹਾਸਿਕ ਮੀਲ ਪੱਥਰ ਨੂੰ ਪਾਰ ਕਰ ਲਿਆ ਹੈ। ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ  ਨੇ  ਇਹ 1,01,28,910 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

 

ਆਰਜ਼ੀ ਰਿਪੋਰਟ ਦੇ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਦੇ ਸੰਚਿਤ ਅੰਕੜੇ ਵਿੱਚ ਸ਼ਾਮਲ ਹਨ:

 

 ਸਿਹਤ ਸੰਭਾਲ਼ ਵਰਕਰ

ਪਹਿਲੀ ਖੁਰਾਕ

1,03,78,202

ਦੂਸਰੀ ਖੁਰਾਕ

91,47,348

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,69,369

ਦੂਸਰੀ ਖੁਰਾਕ

1,57,13,610

 18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

40,66,93,956

ਦੂਸਰੀ ਖੁਰਾਕ

12,57,05,164

 45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

17,19,01,451

ਦੂਸਰੀ ਖੁਰਾਕ

9,09,49,627

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

10,80,56,100

ਦੂਸਰੀ ਖੁਰਾਕ

6,37,94,200

ਕੁੱਲ

1,02,10,43,258

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,35,48,605 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 16,479 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 98.17 ਫੀਸਦੀ ਹੈ ਗਈ ਹੈ। ਰਿਕਵਰੀ ਰੇਟ ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ।

 

Chart, bar chart

Description automatically generated

 

ਦੇਸ਼ ਵਿੱਚ ਪਿਛਲੇ 119 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 15,906 ਨਵੇਂ ਕੇਸ ਸਾਹਮਣੇ ਆਏ ਹਨ।

 

Chart

Description automatically generated

 

ਐਕਟਿਵ ਕੈਸਲੋਡ 2 ਲੱਖ ਦੇ ਅੰਕੜੇ ਤੋਂ ਹੇਠਾਂ ਆ ਗਿਆ ਹੈ ਅਤੇ ਇਸ ਸਮੇਂ 1,72,594 'ਤੇ ਹੈ, ਜੋ ਕਿ ਹੁਣ 235 ਦਿਨਾਂ ਵਿੱਚ ਸਭ ਤੋਂ ਘੱਟ ਹੈ। ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.51 ਫੀਸਦੀ ਬਣਦੇ ਹਨ, ਜੋ ਕਿ ਮਾਰਚ 2020 ਤੋਂ ਸਭ ਤੋਂ ਘੱਟ ਹਨ।

 

Chart, line chart

Description automatically generated

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 13,40,158 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 59.97 ਕਰੋੜ ਤੋਂ ਵੱਧ  (59,97,71,320) ਟੈਸਟ ਕੀਤੇ ਗਏ ਹਨ।

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 30 ਦਿਨਾਂ ਤੋਂ ਲਗਾਤਾਰ 2 ਫੀਸਦੀ ਤੋਂ ਘੱਟ ਰਹਿ ਰਹੀ ਹੈ, ਇਸ ਸਮੇਂ 1.23 ਫੀਸਦੀ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.19 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 20 ਦਿਨਾਂ ਤੋਂ 2 ਫੀਸਦੀ ਤੋਂ ਹੇਠਾਂ ਅਤੇ ਹੁਣ ਲਗਾਤਾਰ 55 ਦਿਨਾਂ ਤੋਂ 3 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ। 

 

Chart, line chart

Description automatically generated

 

****

ਐੱਮਵੀ


(Release ID: 1766150) Visitor Counter : 169