PIB Headquarters
azadi ka amrit mahotsav

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 26 OCT 2021 5:00PM by PIB Chandigarh

 

https://static.pib.gov.in/WriteReadData/userfiles/image/image0020FX3.pngA picture containing text

Description automatically generated

 

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 102.94 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਪਿਛਲੇ 24 ਘੰਟਿਆਂ ਵਿੱਚ 12,428 ਨਵੇਂ ਮਾਮਲੇ; 238 ਦਿਨਾਂ ਵਿੱਚ ਸਭ ਤੋਂ ਘੱਟ

• ਵਰਤਮਾਨ ਵਿੱਚ ਰਿਕਵਰੀ ਦਰ 98.19%; ਮਾਰਚ 2020 ਤੋਂ ਸਭ ਤੋਂ ਵੱਧ

• ਪਿਛਲੇ 24 ਘੰਟਿਆਂ ਦੌਰਾਨ 15,951 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,35,83,318 ਹਨ

• ਐਕਟਿਵ ਕੇਸ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹੁੰਦੇ ਹਨ, ਜੋ ਵਰਤਮਾਨ ਵਿੱਚ 0.48% ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

• ਭਾਰਤ ਵਿੱਚ ਐਕਟਿਵ ਕੇਸਲੋਡ 1,63,816 ‘ਤੇ ਹੈ; 241 ਦਿਨਾਂ ਵਿੱਚ ਸਭ ਤੋਂ ਘੱਟ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 1.24% ਹੈ; ਪਿਛਲੇ 32ਦਿਨਾਂ ਲਈ 2% ਤੋਂ ਹੇਠਾਂ, 

• ਰੋਜ਼ਾਨਾ ਸਕਾਰਾਤਮਕਤਾ ਦਰ1.10% ਦੀ; ਪਿਛਲੇ 22ਦਿਨਾਂ ਲਈ 2% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 60.19 ਕਰੋੜ ਟੈਸਟ ਕੀਤੇ ਗਏ (ਕੁੱਲ) 

       

#Unite2FightCorona 

#IndiaFightsCorona

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

Image 

Graphical user interface, text, application

Description automatically generated

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 102.94 ਕਰੋੜ ਨੂੰ ਪਾਰ ਕਰ ਲਿਆ ਹੈ

 

ਰਿਕਵਰੀ ਦਰ ਇਸ ਸਮੇਂ 98.19ਫੀਸਦੀ ਹੈ; ਮਾਰਚ 2020 ਤੋਂ ਸਭ ਤੋਂ ਵੱਧ

 

ਪਿਛਲੇ 24 ਘੰਟਿਆਂ ਦੌਰਾਨ 12,428 ਨਵੇਂ ਕੇਸ ਸਾਹਮਣੇ ਆਏ

 

ਭਾਰਤ ਦਾ ਐਕਟਿਵ ਕੈਸਲੋਡ (1,63,816) 241 ਦਿਨਾਂ ਵਿੱਚ ਸਭ ਤੋਂ ਘੱਟ ਹੈ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 1.24ਫੀਸਦੀ ਹੋਈ; ਪਿਛਲੇ 32 ਦਿਨਾਂ ਤੋਂ 2 ਫੀਸਦੀ ਤੋਂ ਘੱਟ

 

ਪਿਛਲੇ 24 ਘੰਟਿਆਂ ਵਿੱਚ 64,75,733 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 102.94 ਕਰੋੜ (1,02,94,01,119) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 1,02,28,502 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:

 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,78,376

ਦੂਜੀ ਖੁਰਾਕ

91,61,406

 

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,69,785

ਦੂਜੀ ਖੁਰਾਕ

1,57,60,430

 

18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

40,94,98,214

ਦੂਜੀ ਖੁਰਾਕ

12,88,99,829

 

45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

17,25,40,509

ਦੂਜੀ ਖੁਰਾਕ

9,20,43,343

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

10,83,99,191

ਦੂਜੀ ਖੁਰਾਕ

6,43,50,036

ਕੁੱਲ

1,02,94,01,119

.

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,35,83,318 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 15,951 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 98.19ਫੀਸਦੀ ਹੈ ਗਈ ਹੈ।ਰਿਕਵਰੀ ਰੇਟ ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ।

 

 https://static.pib.gov.in/WriteReadData/userfiles/image/image002C5KB.jpg

 

 

ਦੇਸ਼ ਵਿੱਚ ਪਿਛਲੇ 121ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 12,428 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image003LY9H.jpg

 

ਐਕਟਿਵ ਕੈਸਲੋਡ 2 ਲੱਖ ਦੇ ਅੰਕੜੇ ਤੋਂ ਹੇਠਾਂ ਆ ਗਿਆ ਹੈ ਅਤੇ ਇਸ ਸਮੇਂ 1,63,816 'ਤੇ ਹੈ, ਜੋ ਕਿ ਹੁਣ 241 ਦਿਨਾਂ ਵਿੱਚ ਸਭ ਤੋਂ ਘੱਟ ਹੈ। ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.48 ਫੀਸਦੀ ਬਣਦੇ ਹਨI

 

https://static.pib.gov.in/WriteReadData/userfiles/image/image004A7HP.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 11,31,826 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 60.19 ਕਰੋੜ ਤੋਂ ਵੱਧ  (60, 19,01,543) ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 32 ਦਿਨਾਂ ਤੋਂ ਲਗਾਤਾਰ 2 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 1.24 ਫੀਸਦੀ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.10 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 22 ਦਿਨਾਂ ਤੋਂ 2 ਫੀਸਦੀ ਤੋਂ ਹੇਠਾਂ ਅਤੇ ਹੁਣ ਲਗਾਤਾਰ 57 ਦਿਨਾਂ ਤੋਂ 3 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ। 

 

https://static.pib.gov.in/WriteReadData/userfiles/image/image0055R71.jpg

 https://pib.gov.in/PressReleasePage.aspx?PRID=1766468

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 107.22ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

12.37 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ 

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਨੂੰ ਤੇਜ਼ ਕਰਨ ਅਤੇਵਧਾਉਣ ਲਈ ਵਚਨਬੱਧ ਹੈ। ਕੋਵਿਡ 19 ਟੀਕਾਕਰਣ ਦਾ ਨਵਾਂ ਸਰਬਵਿਆਪੀਕਰਣ ਪੜਾਅ21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਸੁਚੱਜੇ ਢੰਗ ਨਾਲ ਚਲਾਉਣਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਦਿਤੀ ਗਈ ਤਾਂ ਜੋ ਉਹ ਬਿਹਤਰ ਯੋਜਨਾ ਨਾਲਟੀਕੇ ਲਗਾਉਣ ਦਾ ਇੰਤਜਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਲੜੀ ਨੂੰ ਸੁਚਾਰੂ ਕੀਤਾ ਜਾ ਸਕੇ I

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

 ਟੀਕਿਆਂ ਦੀਆਂ ਖੁਰਾਕਾਂ

  (26 ਅਕਤੂਬਰ 2021 ਤੱਕ)

ਸਪਲਾਈ ਕੀਤੀਆਂ ਗਈਆਂ ਖੁਰਾਕਾਂ

1,07,22,96,865

ਬੈਲੰਸ ਉਪਲਬਧ       

12,37,18,504

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 107.22 ਕਰੋੜ ਤੋਂ ਵੀ ਜ਼ਿਆਦਾ (1,07,22,96,865) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ12.37ਕਰੋੜ (12,37,18,504)  ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।   

 

https://pib.gov.in/PressReleasePage.aspx?PRID=1766456

 

ਜੇਐੱਨਪੀਟੀ ਨੇ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਦੇ ਹਿੱਸੇ ਦੇ ਰੂਪ ਵਿੱਚ ਸੈਂਟ੍ਰਲਾਈਜ਼ਡ ਪਾਰਕਿੰਗ ਪਲਾਜ਼ਾ ਵਿੱਚ ਟਰੱਕ ਚਾਲਕਾਂ ਦੇ ਲਈ ਮੁਫ਼ਤ ਕੋਵਿਡ-19 ਟੀਕਾਕਰਣ ਮੁਹਿੰਮ ਸ਼ੁਰੂ ਕੀਤੀ 

ਮੁਫ਼ਤ ਕੋਵਿਡ-19 ਟੀਕਾਕਰਣ ਮੁਹਿੰਮ ਦੀ ਸ਼ੁਰੂਆਤ 'ਤੇ ਟਿੱਪਣੀ ਕਰਦੇ ਹੋਏ ਜੇਐੱਨਪੀਟੀ ਦੇ ਚੇਅਰਮੈਨਸ਼੍ਰੀ ਸੰਜੇ ਸੇਠੀਨੇ ਕਿਹਾ, “ਟਰੱਕ ਡਰਾਈਵਰ ਸਮੁੰਦਰੀ ਸਪਲਾਈ ਚੇਨ ਦਾ ਇੱਕ ਅਨਿੱਖੜਵਾਂ ਅੰਗ ਰਹੇ ਹਨ। ਮਹਾਮਾਰੀ ਦੇ ਦੌਰਾਨ,  ਜੇਐੱਨਪੀਟੀਨੇ ਕੋਵਿਡ-19 ਦਾ ਮੁਕਾਬਲਾ ਕਰਨ ਲਈ ਫ੍ਰੰਟਲਾਈਨ ਤੋਂ ਕਈ ਉਪਾਅ ਕੀਤੇ ਹਨ, ਸਪਲਾਈ ਚੇਨ ਦੇ ਹਰੇਕ ਤੱਤ ਨੂੰ ਸਮਰਥਨ ਦੇ ਕੇ ਇੱਕ ਮਜ਼ਬੂਤ ਐਕਸਜਿਮ ਵਪਾਰ ਨੂੰ ਯਕੀਨੀ ਬਣਾਇਆ ਹੈ। ਟਰੱਕ ਡਰਾਈਵਰਾਂ ਲਈ ਇਹ ਟੀਕਾਕਰਣ ਮੁਹਿੰਮ ਉਸ ਤਹਿਤ ਇੱਕ ਅਜਿਹਾ ਹੀ ਮਹੱਤਵਪੂਰਨ ਉਪਰਾਲਾ ਹੈ। ਇਸ ਤੋਂ ਇਲਾਵਾ ਸਾਡਾ ਟੈੱਕ-ਇਨੇਬਲਡ ਸੈਂਟ੍ਰਲਾਈਜ਼ਡ ਪਾਰਕਿੰਗ ਪਲਾਜ਼ਾ (ਸੀਪੀਪੀ), ਡੌਰਮਿਟਰੀ, ਕੰਟੀਨ, ਹਾਈਜੀਨਿਕ ਪਖਾਨੇ, ਵਾਹਨਾਂ ਦੀ ਮੁਰੰਮਤਅਤੇ ਸਾਂਭ ਸੰਭਾਲ ਦੀਆਂ ਸਹੂਲਤਾਂ ਨਾਲ ਲੈਸ ਹੈ, ਟਰੱਕ ਡਰਾਈਵਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਸਮਰਪਿਤ ਹੈ।"

ਇਸ ਸਾਲ ਦੇ ਸ਼ੁਰੂ ਵਿੱਚ ਜੇਐੱਨਪੀਟੀ ਹਸਪਤਾਲ ਦੁਆਰਾ ਸ਼ੁਰੂ ਕੀਤੀ ਗਈ ਟੀਕਾਕਰਣ ਮੁਹਿੰਮ ਲਗਾਤਾਰ ਗਤੀ ਪ੍ਰਾਪਤ ਕਰ ਰਹੀ ਹੈ। ਇਸ ਟੀਕਾਕਰਣ ਮੁਹਿੰਮ ਦੇ ਜ਼ਰੀਏ, ਜੇਐੱਨਪੀਟੀ ਹਸਪਤਾਲ ਨੇ 20,000 ਤੋਂ ਵੱਧ ਕੋਵਿਡ-19 ਟੀਕੇ ਲਗਾਏ ਹਨ। ਇਸ ਤੋਂ ਇਲਾਵਾ, ਜੇਐੱਨਪੀਟੀਦੇ ਸਮਰਪਿਤ ਕੋਵਿਡ-19 ਹੈਲਥ ਸੈਂਟਰ (ਡੀਸੀਐੱਚਸੀ) ਨੇ “ਜ਼ੀਰੋ ਕੋਵਿਡ ਮਰੀਜ਼” ਰਿਕਾਰਡ ਕਰਕੇ ਇੱਕ ਨਵਾਂ ਮੀਲ ਪੱਥਰ ਹਾਸਲ ਕੀਤਾ ਹੈ। ਇਸ ਤੋਂ ਇਲਾਵਾ, ਪੋਰਟ ਕੋਵਿਡ-19 ਦੇ ਇਲਾਜ ਲਈ ਜ਼ਰੂਰੀ ਮੈਡੀਕਲ ਕਾਰਗੋ ਲਈ ਫਾਸਟ-ਟ੍ਰੈਕ ਕਲੀਅਰੈਂਸ ਜਾਰੀ ਰੱਖਦੀ ਹੈ।

https://pib.gov.in/PressReleasePage.aspx?PRID=1766595

 

ਮਹੱਤਵਪੂਰਨ ਟਵੀਟ

 

*********

ਏਐੱਸ


(Release ID: 1766953) ਵਿਜ਼ੀਟਰ ਕਾਊਂਟਰ : 166