ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਅਗਨੀ ਤਰਾਸਦੀ ਕਾਰਨ ਹੋਏ ਨੁਕਸਾਨ ‘ਤੇ ਸੋਗ ਪ੍ਰਗਟਾਇਆ

Posted On: 27 OCT 2021 3:48PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਅਗਨੀ ਤਰਾਸਦੀ ਕਾਰਨ ਪ੍ਰਭਾਵਿਤ ਪਰਿਵਾਰਾਂ ਪ੍ਰਤੀ ਗਹਿਰਾ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਰਾਜ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਪੂਰੀ ਤਿਆਰੀ ਨਾਲ ਰਾਹਤ ਅਤੇ ਬਚਾਅ ਦੇ ਕੰਮ ਵਿੱਚ ਪੂਰੀ ਤਤਪਰਤਾ ਨਾਲ ਜੁਟੇ ਹੋਏ ਹਨ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ; 

ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਹੋਇਆ ਅਗਨੀਕਾਂਡ ਅਤਿਅੰਤ ਦੁਖਦਾਈ ਹੈ। ਇਤਿਹਾਸਿਕ ਮਲਾਣਾ ਪਿੰਡ ਵਿੱਚ ਹੋਈ ਇਸ ਤਰਾਸਦੀ ਦੇ ਸਾਰੇ ਪੀੜ੍ਹਤ ਪਰਿਵਾਰਾਂ ਦੇ ਪ੍ਰਤੀ ਮੈਂ ਆਪਣੀ ਸੰਵੇਦਨਾ ਵਿਅਕਤ ਕਰਦਾ ਹਾਂ। ਰਾਜ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਦੇ ਕੰਮ ਵਿੱਚ ਪੂਰੀ ਤਤਪਰਤਾ ਨਾਲ ਜੁਟੇ ਹੋਏ ਹਨ।

***

ਡੀਐੱਸ/ਐੱਸਐੱਚ



(Release ID: 1766957) Visitor Counter : 126