ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕਿਆਂ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ


ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 111.13 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹਾਲੇ ਵੀ 12.73 ਕਰੋੜ ਤੋਂ ਵੱਧ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਮੌਜੂਦ ਹਨ

प्रविष्टि तिथि: 30 OCT 2021 10:25AM by PIB Chandigarh

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਨੂੰ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਕੋਵਿਡ-19 ਟੀਕਾਕਰਣ ਦਾ ਨਵਾਂ ਸਰਬਵਿਆਪੀਕਰਣ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਰਫ਼ਤਾਰ ਨੂੰ ਜ਼ਿਆਦਾ ਤੋਂ ਜ਼ਿਆਦਾ ਟੀਕਿਆਂ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਇੰਤਜ਼ਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।

 

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਦੁਆਰਾ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।

 

ਟੀਕਿਆਂ ਦੀਆਂ ਖੁਰਾਕਾਂ

  (30 ਅਕਤੂਬਰ 2021 ਤੱਕ)

ਹੁਣ ਤੱਕ ਹੋਈ ਸਪਲਾਈ 

1,11,13,97,185

ਬਾਕੀ ਟੀਕੇ

 

12,73,62,006

 

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਮਾਧਿਅਮਾਂ ਨਾਲ ਟੀਕੇ ਦੀਆਂ 111.13 ਕਰੋੜ ਤੋਂ ਜ਼ਿਆਦਾ (1,11,13,97,185) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

 

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀਆਂ 12.73 ਕਰੋੜ ਤੋਂ ਅਧਿਕ (12,73,62,006) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ। 

 

****

 

ਐੱਮਵੀ


(रिलीज़ आईडी: 1767920) आगंतुक पटल : 216
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Gujarati , Tamil , Telugu , Malayalam