PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 29 OCT 2021 5:07PM by PIB Chandigarh

 

https://static.pib.gov.in/WriteReadData/userfiles/image/image0020FX3.png

A picture containing text

Description automatically generated

 

  • ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 104.82 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 

  • ਪਿਛਲੇ 24 ਘੰਟਿਆਂ ਵਿੱਚ 14,348 ਨਵੇਂ ਮਾਮਲੇ ਸਾਹਮਣੇ ਆਏ।

 

  • ਰਿਕਵਰੀ ਦਰ ਹੁਣ 98.19% ਹੈ।

 

  • ਪਿਛਲੇ 24 ਘੰਟਿਆਂ ਵਿੱਚ 13,198 ਕੋਵਿਡ ਰੋਗੀ ਠੀਕ ਹੋਏ, ਠੀਕ ਹੋਣ ਵਾਲਿਆਂ ਦੀ ਕੁੱਲ ਸੰਖਿਆ 3,36,27,632 ਹੋ ਗਈ ਹੈ।

 

  • ਐਕਟਿਵ ਕੇਸਾਂ ਦੀ ਸੰਖਿਆ ਕੁੱਲ ਮਰੀਜ਼ਾਂ ਦਾ 1% ਤੋਂ ਵੀ ਘੱਟ ਹਿੱਸਾ ਹੈ; ਵਰਤਮਾਨ ਵਿੱਚ 0.47% ਹੈ;  ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ।

 

  • ਭਾਰਤ ਵਿੱਚ ਵਰਤਮਾਨ ‘ਚ 1,61,334 ਐਕਟਿਵ ਕੇਸ ਹਨ।

 

  • ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 35 ਦਿਨਾਂ ਤੋਂ (1.18%)  2% ਤੋਂ ਘੱਟ ਬਣੀ ਹੋਈ ਹੈ।

 

  • ਰੋਜ਼ਾਨਾ ਪਾਜ਼ਿਟਿਵਿਟੀ ਦਰ ਪਿਛਲੇ 25 ਦਿਨਾਂ ਤੋਂ (1.12%)  2% ਤੋਂ ਹੇਠਾਂ ਬਣੀ ਹੋਈ ਹੈ।

 

  • ਹੁਣ ਤੱਕ ਕੁੱਲ 60.58 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ।

   

    #Unite2FightCorona

#IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

Image

Image

 

 

ਭਾਰਤ ਵਿੱਚ ਕੁੱਲ ਕੋਵਿਡ-19 ਟੀਕਾਕਰਣ ਕਵਰੇਜ ਦਾ ਅੰਕੜਾ 104.82 ਕਰੋੜ ਦੇ ਪਾਰ ਪਹੁੰਚਿਆ

 

ਪਿਛਲੇ 24 ਘੰਟਿਆਂ ਵਿੱਚ 74 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ ਹਨ

 

ਵਰਤਮਾਨ ਵਿੱਚ ਰਿਕਵਰੀ ਦਰ 98.19% ਹੈ

 

ਪਿਛਲੇ 24 ਘੰਟਿਆਂ ਵਿੱਚ 14,348 ਨਵੇਂ ਕੇਸ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ 1,61,334 ਹੋਈ

 

ਹਫ਼ਤਾਵਾਰੀ ਪਾਜ਼ਿਟਿਵਿਟੀ ਦਰ (1.18%) ਪਿਛਲੇ 35 ਦਿਨਾਂ ਤੋਂ 2% ਤੋਂ ਹੇਠਾਂ ਬਣੀ ਹੋਈ ਹੈ

 

ਪਿਛਲੇ 24 ਘੰਟਿਆਂ ਵਿੱਚ ਟੀਕੇ ਦੀਆਂ 74,33,392 ਖੁਰਾਕਾਂ ਦੇਣ ਦੇ ਨਾਲ ਹੀ ਭਾਰਤ ਨੇ 104.82 ਕਰੋੜ ਤੋਂ ਅਧਿਕ ਕੋਵਿਡ ਰੋਧੀ ਟੀਕੇ ਲਗਾਉਣ ਦੀ ਮਹੱਤਵਪੂਰਨ ਉਪਲਬਧੀ ਹਾਸਲ ਕਰ ਲਈ ਹੈ। ਅੱਜ ਸਵੇਰੇ 7 ਵਜੇ ਤੱਕ ਦੀ ਆਰਜ਼ੀ ਰਿਪੋਰਟ ਦੇ ਅਨੁਸਾਰ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ 1,04,82,00,966 ਦੇ ਅੰਕੜੇ ਤੱਕ ਪਹੁੰਚ ਗਈ ਹੈ। ਟੀਕਾਕਰਣ ਦੀ ਇਸ ਸਫ਼ਲਤਾ ਨੂੰ 1,04,57,932 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।  

 

ਆਰਜ਼ੀ ਰਿਪੋਰਟ ਦੇ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਦੇ ਸੰਚਿਤ ਅੰਕੜੇ ਵਿੱਚ ਸ਼ਾਮਲ ਹਨ

 ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,78,753

ਦੂਸਰੀ ਖੁਰਾਕ

91,96,000

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,71,035

ਦੂਸਰੀ ਖੁਰਾਕ

1,58,60,088

 18 ਤੋਂ 44 ਸਾਲ ਉਮਰ ਵਰਗ 

ਪਹਿਲੀ ਖੁਰਾਕ

41,47,31,641

ਦੂਸਰੀ ਖੁਰਾਕ

13,64,95,078

 45 ਤੋਂ 59 ਸਾਲ  ਉਮਰ ਵਰਗ 

ਪਹਿਲੀ ਖੁਰਾਕ

17,38,19,237

ਦੂਸਰੀ ਖੁਰਾਕ

9,45,21,155

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

10,91,45,076

ਦੂਸਰੀ ਖੁਰਾਕ

6,56,82,903

ਕੁੱਲ

1,04,82,00,966

 

ਪਿਛਲੇ 24 ਘੰਟਿਆਂ ਵਿੱਚ 13,198 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਦਰਜ ਕੀਤਾ ਗਿਆ ਹੈ (ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,36,27,632 ਹੈ।

 

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 98.19% ਹੈ।

 

https://static.pib.gov.in/WriteReadData/userfiles/image/image002O1T9.jpg

ਦੇਸ਼ ਵਿੱਚ ਪਿਛਲੇ 124 ਦਿਨਾਂ ਤੋਂ ਲਗਾਤਾਰ ਰੋਜ਼ਾਨਾ 50,000 ਤੋਂ ਘੱਟ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੁਆਰਾ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਪ੍ਰਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 14,348 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image003IJNK.jpg

ਐਕਟਿਵ ਕੇਸਾਂ ਦੀ ਸੰਖਿਆ ਫਿਲਹਾਲ 1,61,334 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ ਇਸ ਸਮੇਂ 0.47% ਹਨ, ਜੋ ਕਿ ਮਾਰਚ 2020 ਦੇ ਬਾਅਦ ਸਭ ਤੋਂ ਘੱਟ ਹਨ।

 

 

https://static.pib.gov.in/WriteReadData/userfiles/image/image004473F.jpg

ਦੇਸ਼ ਭਰ ਵਿੱਚ ਕੋਵਿਡ ਟੈਸਟਿੰਗ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ, ਇਸ ਦੇ ਤਹਿਤ ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 12,84,552 ਟੈਸਟ ਕੀਤੇ ਗਏ ਹਨ। ਭਾਰਤ ਵਿੱਚ ਹੁਣ ਤੱਕ 60.58 ਕਰੋੜ ਤੋਂ ਵੱਧ  (60,58,85,769) ਟੈਸਟ ਕੀਤੇ ਗਏ ਹਨ।

 

ਇੱਕ ਪਾਸੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ, ਤਾਂ ਦੁਸਰੇ ਪਾਸੇ ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਇਸ ਸਮੇਂ 1.18% ਹੈ, ਜੋ ਪਿਛਲੇ 35 ਦਿਨਾਂ ਤੋਂ ਲਗਾਤਾਰ 2% ਤੋਂ ਹੇਠਾਂ ਕਾਇਮ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ 1.12% ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਪਿਛਲੇ 25 ਦਿਨਾਂ ਤੋਂ 2% ਤੋਂ ਹੇਠਾਂ ਅਤੇ 60 ਦਿਨਾਂ ਤੋਂ ਲਗਾਤਾਰ 3% ਤੋਂ ਹੇਠਾਂ ਬਣੀ ਹੋਈ ਹੈ। 

 

https://static.pib.gov.in/WriteReadData/userfiles/image/image005SBUO.jpg

https://pib.gov.in/PressReleasePage.aspx?PRID=1767456

 

ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕਿਆਂ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 109.63 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹਾਲੇ ਵੀ 12.31 ਕਰੋੜ ਤੋਂ ਵੱਧ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਮੌਜੂਦ ਹਨ


ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਨੂੰ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਕੋਵਿਡ-19 ਟੀਕਾਕਰਣ ਦਾ ਨਵਾਂ ਸਰਬਵਿਆਪੀਕਰਣ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਰਫ਼ਤਾਰ ਨੂੰ ਜ਼ਿਆਦਾ ਤੋਂ ਜ਼ਿਆਦਾ ਟੀਕਿਆਂ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਇੰਤਜ਼ਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।

 

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਦੁਆਰਾ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।

 

ਟੀਕਿਆਂ ਦੀਆਂ ਖੁਰਾਕਾਂ

  (29 ਅਕਤੂਬਰ 2021 ਤੱਕ)

ਹੁਣ ਤੱਕ ਹੋਈ ਸਪਲਾਈ 

1,09,63,11,615

ਬਾਕੀ ਟੀਕੇ

 

12,31,53,481

 

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਮਾਧਿਅਮਾਂ ਨਾਲ ਟੀਕੇ ਦੀਆਂ 109.63 ਕਰੋੜ ਤੋਂ ਜ਼ਿਆਦਾ (1,09,63,11,615) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

 

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀਆਂ 12.31 ਕਰੋੜ ਤੋਂ ਅਧਿਕ (12,31,53,481) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ। 

https://pib.gov.in/PressReleasePage.aspx?PRID=1767509

 

ਮਹੱਤਵਪੂਰਨ ਟਵੀਟ

https://twitter.com/COVIDNewsByMIB/status/1454014340823060486

https://twitter.com/COVIDNewsByMIB/status/1454009531365675008

https://twitter.com/COVIDNewsByMIB/status/1453994890916818949

https://twitter.com/COVIDNewsByMIB/status/1453974927808229379

https://twitter.com/COVIDNewsByMIB/status/1453974913543405574

 

*********

ਏਐੱਸ



(Release ID: 1768007) Visitor Counter : 116