ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਚਕਰਾਤਾ ਵਿੱਚ ਸੜਕ ਹਾਦਸੇ 'ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
ਪੀੜਤਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ ਪ੍ਰਵਾਨ ਕੀਤੀ
प्रविष्टि तिथि:
31 OCT 2021 3:26PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਚਕਰਾਤਾ ਵਿੱਚ ਸੜਕ ਹਾਦਸੇ 'ਚ ਹੋਏ ਜਾਨੀ ਨੁਕਸਾਨ 'ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਉੱਤਰਾਖੰਡ ਦੇ ਚਕਰਾਤਾ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦ ਹੈ। ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੇ ਹੋਏ ਹਨ। ਇਸ ਦੁਰਘਟਨਾ ਵਿੱਚ ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਇਸ ਦੇ ਨਾਲ ਹੀ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ ਮੋਦੀ"
ਉੱਤਰਾਖੰਡ ਦੇ ਚਕਰਾਤਾ ਵਿੱਚ ਸੜਕ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦਿੱਤੀ ਜਾਵੇਗੀ। ਹਰੇਕ ਜ਼ਖ਼ਮੀ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi"
***
ਡੀਐੱਸ/ਐੱਸਐੱਚ
(रिलीज़ आईडी: 1768143)
आगंतुक पटल : 230
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam