ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਵਿੱਚ ਕੁੱਲ ਕੋਵਿਡ-19 ਟੀਕਾਕਰਣ ਕਵਰੇਜ ਦਾ ਅੰਕੜਾ 106.31 ਕਰੋੜ ਦੇ ਪਾਰ ਪਹੁੰਚਿਆ
ਵਰਤਮਾਨ ਵਿੱਚ ਰਿਕਵਰੀ ਦਰ 98.20% ਹੈ
ਪਿਛਲੇ 24 ਘੰਟਿਆਂ ਵਿੱਚ 12,514 ਨਵੇਂ ਕੇਸ ਸਾਹਮਣੇ ਆਏ
ਭਾਰਤ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ 1,58,817 ਹੋਈ, 248 ਦਿਨਾਂ ਵਿੱਚ ਸਭ ਤੋਂ ਘੱਟ
ਹਫ਼ਤਾਵਾਰੀ ਪਾਜ਼ਿਟਿਵਿਟੀ ਦਰ (1.17%) ਪਿਛਲੇ 38 ਦਿਨਾਂ ਤੋਂ 2% ਤੋਂ ਹੇਠਾਂ ਬਣੀ ਹੋਈ ਹੈ
Posted On:
01 NOV 2021 10:06AM by PIB Chandigarh
ਪਿਛਲੇ 24 ਘੰਟਿਆਂ ਵਿੱਚ ਟੀਕੇ ਦੀਆਂ 12,77,542 ਖੁਰਾਕਾਂ ਦੇਣ ਦੇ ਨਾਲ ਹੀ ਭਾਰਤ ਨੇ 106.31 ਕਰੋੜ ਤੋਂ ਅਧਿਕ ਕੋਵਿਡ ਰੋਧੀ ਟੀਕੇ ਲਗਾਉਣ ਦੀ ਮਹੱਤਵਪੂਰਨ ਉਪਲਬਧੀ ਹਾਸਲ ਕਰ ਲਈ ਹੈ। ਅੱਜ ਸਵੇਰੇ 7 ਵਜੇ ਤੱਕ ਦੀ ਆਰਜ਼ੀ ਰਿਪੋਰਟ ਦੇ ਅਨੁਸਾਰ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ 1,06,31,24,205 ਦੇ ਅੰਕੜੇ ਤੱਕ ਪਹੁੰਚ ਗਈ ਹੈ। ਟੀਕਾਕਰਣ ਦੀ ਇਸ ਸਫ਼ਲਤਾ ਨੂੰ 1,06,32,634 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।
ਆਰਜ਼ੀ ਰਿਪੋਰਟ ਦੇ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਦੇ ਸੰਚਿਤ ਅੰਕੜੇ ਵਿੱਚ ਸ਼ਾਮਲ ਹਨ:
ਹੈਲਥ ਕੇਅਰ ਵਰਕਰ
|
ਪਹਿਲੀ ਖੁਰਾਕ
|
1,03,79,141
|
ਦੂਸਰੀ ਖੁਰਾਕ
|
92,24,881
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,83,71,702
|
ਦੂਸਰੀ ਖੁਰਾਕ
|
1,59,33,598
|
18 ਤੋਂ 44 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
41,89,13,774
|
ਦੂਸਰੀ ਖੁਰਾਕ
|
14,24,08,610
|
45 ਤੋਂ 59 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
17,49,26,935
|
ਦੂਸਰੀ ਖੁਰਾਕ
|
9,64,66,823
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
10,97,79,956
|
ਦੂਸਰੀ ਖੁਰਾਕ
|
6,67,18,785
|
ਕੁੱਲ
|
1,06,31,24,205
|
ਪਿਛਲੇ 24 ਘੰਟਿਆਂ ਵਿੱਚ 12,718 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਦਰਜ ਕੀਤਾ ਗਿਆ ਹੈ (ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,36,68,560 ਹੈ।
ਸਿੱਟੇ ਵਜੋਂ, ਭਾਰਤ ਵਿੱਚ ਕੋਵਿਡ ਤੋਂ ਠੀਕ ਹੋਣ ਦੀ ਰਿਕਵਰੀ ਦਰ 98.20% ਹੈ।
ਦੇਸ਼ ਵਿੱਚ ਪਿਛਲੇ 127 ਦਿਨਾਂ ਤੋਂ ਲਗਾਤਾਰ ਰੋਜ਼ਾਨਾ 50,000 ਤੋਂ ਘੱਟ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੁਆਰਾ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਪ੍ਰਯਤਨਾਂ ਦਾ ਹੀ ਨਤੀਜਾ ਹੈ।
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 12,514 ਨਵੇਂ ਕੇਸ ਸਾਹਮਣੇ ਆਏ ਹਨ।
ਐਕਟਿਵ ਕੇਸਾਂ ਦੀ ਸੰਖਿਆ ਫਿਲਹਾਲ 1,58,817 ਹੈ, ਜੋ 248 ਦਿਨਾਂ ਵਿੱਚ ਸਭ ਤੋਂ ਘੱਟ ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ ਇਸ ਸਮੇਂ 0.46% ਹਨ, ਜੋ ਕਿ ਮਾਰਚ 2020 ਦੇ ਬਾਅਦ ਸਭ ਤੋਂ ਘੱਟ ਹਨ।
ਦੇਸ਼ ਭਰ ਵਿੱਚ ਕੋਵਿਡ ਟੈਸਟਿੰਗ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ, ਇਸ ਦੇ ਤਹਿਤ ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 8,81,379 ਟੈਸਟ ਕੀਤੇ ਗਏ ਹਨ। ਭਾਰਤ ਵਿੱਚ ਹੁਣ ਤੱਕ 60.92 ਕਰੋੜ ਤੋਂ ਵੱਧ (60,92,01,294) ਟੈਸਟ ਕੀਤੇ ਗਏ ਹਨ।
ਇੱਕ ਪਾਸੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ, ਤਾਂ ਦੁਸਰੇ ਪਾਸੇ ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਇਸ ਸਮੇਂ 1.17% ਹੈ, ਜੋ ਪਿਛਲੇ 38 ਦਿਨਾਂ ਤੋਂ ਲਗਾਤਾਰ 2% ਤੋਂ ਹੇਠਾਂ ਕਾਇਮ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ 1.42% ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਪਿਛਲੇ 28 ਦਿਨਾਂ ਤੋਂ 2% ਤੋਂ ਹੇਠਾਂ ਅਤੇ 63 ਦਿਨਾਂ ਤੋਂ ਲਗਾਤਾਰ 3% ਤੋਂ ਹੇਠਾਂ ਬਣੀ ਹੋਈ ਹੈ।
****
ਐੱਮਵੀ
(Release ID: 1768512)
Visitor Counter : 183