ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਉਪ ਰਾਸ਼ਟਰਪਤੀ ਨੇ ਨਿਆਂ ਨੂੰ ਪਹੁੰਚਯੋਗ ਅਤੇ ਕਿਫ਼ਾਇਤੀ ਬਣਾਉਣ ਲਈ ਕਿਹਾ


ਅਦਾਲਤਾਂ ਵਿੱਚ ਬੇਲੋੜੀ ਦੇਰੀ ਨੂੰ ਹੱਲ ਕਰਨ ਦੇ ਤਰੀਕੇ ਲੱਭਣ ਦੀ ਜ਼ਰੂਰਤ: ਉਪ ਰਾਸ਼ਟਰਪਤੀ



ਲਾਅ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ਨੂੰ ਪਰਿਵਰਤਨ ਏਜੰਟ ਬਣਨ ਲਈ ਟ੍ਰੇਨਿੰਗ ਦੇਣੀ ਚਾਹੀਦੀ ਹੈ: ਉਪ ਰਾਸ਼ਟਰਪਤੀ



ਗ਼ਰੀਬੀ, ਲਿੰਗ ਭੇਦਭਾਵ, ਅਨਪੜ੍ਹਤਾ, ਜਾਤੀਵਾਦ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਇੱਕ ਵਿਆਪਕ ਰਾਸ਼ਟਰੀ ਅੰਦੋਲਨ ਦੀ ਲੋੜ: ਉਪ ਰਾਸ਼ਟਰਪਤੀ



ਉਪ ਰਾਸ਼ਟਰਪਤੀ ਨੇ ਸਾਡੇ ਸਮਾਜ ਵਿੱਚ ਵੰਡ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਵਿਰੁੱਧ ਸਾਵਧਾਨ ਕੀਤਾ

Posted On: 02 NOV 2021 2:16PM by PIB Chandigarh

ਉਪ ਰਾਸ਼ਟਰਪਤੀਸ਼੍ਰੀ ਐੱਮ ਵੈਂਕਈਆ ਨਾਇਡੂ ਨੇ ਅੱਜ ਨਿਆਂ ਨੂੰ ਸਾਰਿਆਂ ਲਈ ਪਹੁੰਚਯੋਗ ਅਤੇ ਕਿਫ਼ਾਇਤੀ ਬਣਾਉਣ ਅਤੇ ਅਦਾਲਤਾਂ ਵਿੱਚ ਦੇਰੀ ਨੂੰ ਘਟਾਉਣ ਦਾ ਸੱਦਾ ਦਿੱਤਾ।

 

ਦਮੋਦਰਮ ਸੰਜੀਵਯ ਲਾਅ ਯੂਨੀਵਰਸਿਟੀ ਦੁਆਰਾ ਆਯੋਜਿਤ "ਆਜ਼ਾਦੀ ਦੇ ਸੰਘਰਸ਼ ਦੀ ਭਾਵਨਾ: ਅੱਗੇ ਵਧਣ ਦਾ ਮਾਰਗ" ਦੇ ਥੀਮ 'ਤੇ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵਸਮਾਰੋਹ ਦਾ ਉਦਘਾਟਨ ਕਰਦੇ ਹੋਏਉਪ ਰਾਸ਼ਟਰਪਤੀ ਸ਼੍ਰੀ ਨਾਇਡੂ ਨੇ ਕਿਹਾ, "ਸਾਨੂੰ ਅਦਾਲਤਾਂ ਵਿੱਚ ਵੱਡੀ ਸੰਖਿਆ ਵਿੱਚ ਲੰਬਿਤ ਕੇਸਾਂ ਅਤੇ ਬਹੁਤ ਜ਼ਿਆਦਾ ਦੇਰੀ ਨੂੰ ਦੂਰ ਕਰਨ ਦੇ ਤਰੀਕੇ ਲੱਭਣ ਦੀ ਲੋੜ ਹੈ ਕਿਉਂਕਿ ਨਿਆਂ ਪ੍ਰਦਾਨ ਕਰਨ ਲਈ ਸਮਾਂਬੱਧਤਾ ਬਹੁਤ ਜ਼ਰੂਰੀ ਹੈ।

 

https://twitter.com/VPSecretariat/status/1455418704418668547

 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਰਾਜਾਂ ਦਾ ਧਿਆਨ ਨਿਆਂਇਕ ਅਸਾਮੀਆਂ ਨੂੰ ਭਰਨ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਬਣਾਉਣ 'ਤੇ ਕੇਂਦ੍ਰਿਤ ਹੋਣਾ ਚਾਹੀਦਾ ਹੈ। ਕਾਨੂੰਨੀ ਪ੍ਰਕਿਰਿਆ ਦਾ ਖਰਚਾ ਨਿਆਂ ਪ੍ਰਣਾਲੀ ਤੱਕ ਆਮ ਆਦਮੀ ਦੀ ਪਹੁੰਚ ਵਿੱਚ ਰੁਕਾਵਟ ਨਹੀਂ ਬਣਨਾ ਚਾਹੀਦਾ।

 

ਉਪ ਰਾਸ਼ਟਰਪਤੀ ਨੇ ਜ਼ੋਰ ਦੇ ਕੇ ਕਿਹਾ ਕਿ ਲਾਅ ਯੂਨੀਵਰਸਿਟੀਆਂ ਦੇ ਫੈਕਲਟੀਜ਼ ਨੂੰ ਵਿਦਿਆਰਥੀਆਂ ਨੂੰ ਪਰਿਵਰਤਨ ਦੇ ਏਜੰਟ ਬਣਨ ਅਤੇ ਦੇਸ਼ ਵਿੱਚ ਨਿਆਂ ਪ੍ਰਣਾਲੀ ਦੇ ਪ੍ਰਸ਼ਾਸਨ ਵਿੱਚ ਤਬਦੀਲੀ ਲਿਆਉਣ ਲਈ ਟ੍ਰੇਨਿੰਗ ਦੇਣ ਵਿੱਚ ਮੁੱਖ ਭੂਮਿਕਾ ਨਿਭਾਉਣੀ ਚਾਹੀਦੀ ਹੈ।

 

ਉਨ੍ਹਾਂ ਕਾਨੂੰਨੀ ਭਾਈਚਾਰੇ ਨੂੰ ਸ਼ੋਸ਼ਿਤ ਅਤੇ ਦੱਬੇ-ਕੁਚਲੇ ਲੋਕਾਂ ਦੇ ਹਿਤਾਂ ਲਈ ਲੜਨ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਤਾਕੀਦ ਕੀਤੀ। ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਲੋਕਾਂ ਨੂੰ ਉਨ੍ਹਾਂ ਦਾ ਹੱਕ ਬਿਨਾ ਕਿਸੇ ਢਿੱਲ-ਮੱਠ ਜਾਂ ਡਾਇਵਰਜ਼ਨ ਤੋਂ ਮਿਲੇ। ਉਨ੍ਹਾਂ ਕਿਹਾ ਕਿ ਜੇਕਰ ਹੱਕ ਨਹੀਂ ਦਿੱਤੇ ਜਾਂਦੇ ਤਾਂ ਕਾਨੂੰਨੀ ਭਾਈਚਾਰੇ ਨੂੰ ਕਾਰਵਾਈ ਲਈ ਅੱਗੇ ਆਉਣਾ ਚਾਹੀਦਾ ਹੈ।

 

ਸ਼੍ਰੀ ਨਾਇਡੂ ਨੇ ਲੋਕਾਂ ਨੂੰ ਤੇਜ਼ੀ ਨਾਲ ਨਿਆਂ ਯਕੀਨੀ ਬਣਾਉਣ ਲਈ ਸੂਚਨਾ ਟੈਕਨੋਲੋਜੀ ਦੀ ਸਰਵੋਤਮ ਵਰਤੋਂ ਕਰਨ ਦਾ ਸੱਦਾ ਦਿੱਤਾ ਅਤੇ ਵਿਕਲਪਕ ਵਿਵਾਦ ਨਿਵਾਰਣ ਵਿਧੀਆਂ ਦਾ ਪੂਰੀ ਤਰ੍ਹਾਂ ਲਾਭ ਉਠਾਉਣ ਲਈ ਵੀ ਕਿਹਾ।

 

ਇਹ ਦੇਖਦੇ ਹੋਏ ਕਿ ਸੰਵਿਧਾਨ ਦੀ ਪ੍ਰਸਤਾਵਨਾ ਸਾਡੇ ਸੁਤੰਤਰਤਾ ਸੈਨਾਨੀਆਂ ਦੇ ਵਿਆਪਕ ਵਿਜ਼ਨ ਨੂੰ ਦਰਸਾਉਂਦੀ ਹੈਉਨ੍ਹਾਂ ਕਿਹਾ, “ਅਸੀਂ ਭਾਰਤ ਨੂੰ ਇੱਕ ਪ੍ਰਭੂਸੱਤਾ ਸੰਪੰਨਸਮਾਜਵਾਦੀਧਰਮ-ਨਿਰਪੱਖਜਮਹੂਰੀ ਗਣਰਾਜ ਬਣਾਉਣ ਅਤੇ ਇਸ ਦੇ ਸਾਰੇ ਨਾਗਰਿਕਾਂ ਲਈ: ਨਿਆਂਆਜ਼ਾਦੀਸਮਾਨਤਾ ਅਤੇ ਭਾਈਚਾਰਾ ਸੁਰੱਖਿਅਤ ਕਰਨ ਦਾ ਸੰਕਲਪ ਲਿਆ ਹੈ।

 

ਆਜ਼ਾਦੀ ਤੋਂ ਬਾਅਦ ਵਿਭਿੰਨ ਖੇਤਰਾਂ ਵਿੱਚ ਦੇਸ਼ ਵੱਲੋਂ ਕੀਤੀ ਗਈ ਪ੍ਰਗਤੀ ਦਾ ਜ਼ਿਕਰ ਕਰਦੇ ਹੋਏ ਉਪ ਰਾਸ਼ਟਰਪਤੀ ਨੇ ਕਿਹਾ ਕਿ ਅਸੀਂ ਆਪਣੀਆਂ ਪਿਛਲੀਆਂ ਪ੍ਰਾਪਤੀਆਂ 'ਤੇ ਆਰਾਮ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਹੋਰਨਾਂ ਗੱਲਾਂ ਸਮੇਤ ਗ਼ਰੀਬੀਲਿੰਗ ਭੇਦਭਾਵਅਨਪੜ੍ਹਤਾਜਾਤੀਵਾਦ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਆਜ਼ਾਦੀ ਸੰਘਰਸ਼ ਦੀ ਤਰਜ਼'ਤੇ ਵੱਡੇ ਪੱਧਰ ਤੇ ਰਾਸ਼ਟਰੀ ਅੰਦੋਲਨ ਚਲਾਉਣ ਦਾ ਸਮਾਂ ਆ ਗਿਆ ਹੈ।

 

ਭਾਰਤ ਵਿਰੋਧੀ ਤਾਕਤਾਂ ਵੱਲੋਂ ਧਰਮਖੇਤਰਭਾਸ਼ਾ ਜਾਂ ਹੋਰ ਮੁੱਦਿਆਂ ਦੇ ਨਾਮ 'ਤੇ ਵੰਡੀਆਂ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਤੋਂ ਸੁਚੇਤ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੰ ਤਾਕੀਦ ਕੀਤੀ ਕਿ ਉਹ ਲੋਕਾਂ ਦੇ ਜੀਵਨ ਨੂੰ ਬਦਲਣ ਅਤੇ ਇੱਕ ਮਜ਼ਬੂਤਸਮ੍ਰਿੱਧਤੰਦਰੁਸਤ ਅਤੇ ਖ਼ੁਸ਼ਹਾਲ ਭਾਰਤ ਬਣਾਉਣ ਲਈ ਇਸ ਰਾਸ਼ਟਰੀ ਮੁਹਿੰਮ ਵਿੱਚ ਮੋਹਰੀ ਬਣ ਕੇ ਦੇਸ਼ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਣ।

 

ਦੇਸ਼ ਨੂੰ ਵਿਦੇਸ਼ੀ ਸ਼ਾਸਨ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਅਣਗਿਣਤ ਸੁਤੰਤਰਤਾ ਸੈਨਾਨੀਆਂ ਦੀਆਂ ਕੁਰਬਾਨੀਆਂ ਦਾ ਜ਼ਿਕਰ ਕਰਦੇ ਹੋਏ ਉਪ ਰਾਸ਼ਟਰਪਤੀ ਨੇ ਕਿਹਾ ਕਿ ਸਕੂਲੀ ਪਾਠ ਪੁਸਤਕਾਂ ਵਿਚ ਸਾਰੇ ਸੁਤੰਤਰਤਾ ਸੈਨਾਨੀਆਂ ਅਤੇ ਸਮਾਜ ਸੁਧਾਰਕਾਂ ਦੀਆਂ ਕੁਰਬਾਨੀਆਂ ਅਤੇ ਭੂਮਿਕਾ ਨੂੰ ਉਜਾਗਰ ਕਰਨਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਦੇਸ਼ ਦੇ ਸਮ੍ਰਿੱਧ ਇਤਿਹਾਸ ਬਾਰੇ ਵਿਸਤਾਰ ਵਿੱਚ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ। 

 

ਯੂਨੀਵਰਸਿਟੀ ਵੱਲੋਂ ਸ਼੍ਰੀ ਦਮੋਦਰਮ ਸੰਜੀਵਯ ਦੀ ਜਨਮ ਸ਼ਤਾਬਦੀ ਦੇ ਸਮਾਗਮਾਂ ਮੌਕੇ ਉਪ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੀ ਦਾਮੋਦਰਮ ਸੰਜੀਵਯ ਨੂੰ ਉਨ੍ਹਾਂ ਦੀ ਇਮਾਨਦਾਰੀਦਿਆਨਤਦਾਰੀ ਅਤੇ ਨਿਰਸੁਆਰਥ ਭਾਵਨਾ ਨਾਲ ਰਾਸ਼ਟਰ ਦੀ ਸੇਵਾ ਕਰਨ ਦੀ ਪ੍ਰਤੀਬੱਧਤਾ ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸੱਚਮੁੱਚ ਹੀ ਮਾਣ ਵਾਲੀ ਗੱਲ ਹੈ ਕਿ ਇਸ ਯੂਨੀਵਰਸਿਟੀ ਦਾ ਨਾਂ ਭਾਰਤ ਦੇ ਅਜਿਹੇ ਮਹਾਨ ਸਪੂਤ ਦੇ ਨਾਂ 'ਤੇ ਰੱਖਿਆ ਗਿਆ ਹੈ।

 

ਇਸ ਅਵਸਰ ਤੇ ਯੂਨੀਵਰਸਿਟੀ ਦੇ ਵਾਈਸ-ਚਾਂਸਲਰਪ੍ਰੋ.(ਡਾ.) ਐੱਸ ਸੂਰਿਆ ਪ੍ਰਕਾਸ਼ਰਜਿਸਟਰਾਰਪ੍ਰੋ. (ਡਾ.) ਕੇ ਮਧੂਸੂਦਨ ਰਾਓਫੈਕਲਟੀ ਅਤੇ ਵਿਦਿਆਰਥੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

 *********

 

 

ਐੱਮਐੱਸ/ਐੱਨਐੱਸ/ਡੀਪੀ


(Release ID: 1769023) Visitor Counter : 152