ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਗਲੋਸਗੋ, ਯੂਕੇ ਵਿੱਚ ਸੀਓਪੀ26 ਦੇ ਦੌਰਾਨ ਪ੍ਰਧਾਨ ਮੰਤਰੀ ਦੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੇ ਨਾਲ ਬੈਠਕ

Posted On: 02 NOV 2021 8:04PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2 ਨਵੰਬਰ 2021 ਨੂੰ ਗਲਾਸਗੋ ਵਿੱਚ ਸੀਓਪੀ26 ਦੇ ਦੌਰਾਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਨਾਲ ਮੁਲਾਕਾਤ ਕੀਤੀ। ਇਹ ਦੋਹਾਂ ਪ੍ਰਧਾਨ ਮੰਤਰੀਆਂ ਦੇ ਦਰਮਿਆਨ ਪਹਿਲੀ ਮੁਲਾਕਾਤ ਸੀ।

 

ਦੋਹਾਂ ਨੇਤਾਵਾਂ ਨੇ ਦੁਵੱਲੀ ਰਣਨੀਤਕ ਸਾਂਝੇਦਾਰੀ ਦੀ ਸਮੀਖਿਆ ਕੀਤੀ ਅਤੇ ਵਿਭਿੰਨ ਖੇਤਰਾਂ ਵਿੱਚ ਹੋਈ ਪ੍ਰਗਤੀ ‘ਤੇ ਤਸੱਲੀ ਪ੍ਰਗਟਾਈ। ਉਹ ਵਿਸ਼ੇਸ਼ ਤੌਰ ‘ਤੇ ਹਾਈ-ਟੈਕਨੋਲੋਜੀ ਅਤੇ ਇਨੋਵੇਸ਼ਨ ਦੇ ਖੇਤਰਾਂ ਵਿੱਚ ਸਹਿਯੋਗ ਹੋਰ ਵਧਾਉਣ ‘ਤੇ ਸਹਿਮਤ ਹੋਏ।

 

ਅਗਲੇ ਸਾਲ ਭਾਰਤ ਅਤੇ ਇਜ਼ਰਾਈਲ ਦੇ ਦਰਮਿਆਨ ਪੂਰਨ ਰਾਜਨੀਤਕ ਸਬੰਧਾਂ ਦੀ ਸਥਾਪਨਾ ਦੇ 30 ਸਾਲ ਹੋਣਗੇ, ਇਸ ਗੱਲ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਬੇਨੇਟ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ।

 

***

 

ਡੀਐੱਸ/ਏਕੇ


(Release ID: 1769335) Visitor Counter : 148