ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੇਂਦਰ ਸਰਕਾਰ ਨੇ ਕੇਂਦਰੀ ਸਿਹਤ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਡੇਂਗੂ ਦੇ ਜ਼ਿਆਦਾ ਕੇਸਾਂ ਵਾਲੇ 9 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਉੱਚ ਪੱਧਰੀ ਟੀਮਾਂ ਭੇਜੀਆਂ
ਕੇਂਦਰ ਦੀਆਂ ਟੀਮਾਂ ਡੇਂਗੂ ਦੇ ਪ੍ਰਭਾਵੀ ਨਿਯੰਤਰਣ ਅਤੇ ਪ੍ਰਬੰਧਨ ਲਈ ਜਨ ਸਿਹਤ ਉਪਾਵਾਂ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਸਹਾਇਤਾ ਕਰਨਗੀਆਂ
Posted On:
03 NOV 2021 9:57AM by PIB Chandigarh
ਕੇਂਦਰੀ ਸਿਹਤ ਮੰਤਰਾਲੇ ਨੇ 9 ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਡੇਂਗੂ ਦੇ ਵੱਧਦੇ ਕੇਸਾਂਕਾਰਨ ਡੇਂਗੂ ਦੇ ਨਿਯੰਤ੍ਰਣ ਅਤੇ ਪ੍ਰਬੰਧਨ ਲਈ ਜਨ ਸਿਹਤ ਉਪਾਵਾਂ ਵਿੱਚ ਸਹਾਇਤਾ ਕਰਨ ਲਈ ਇਨ੍ਹਾਂ ਪ੍ਰਦੇਸ਼ਾਂ ਵਿੱਚ ਉੱਚ ਪੱਧਰੀ ਟੀਮਾਂ ਭੇਜੀਆਂ ਹਨ। ਇਹ 1 ਨਵੰਬਰ, 2021 ਨੂੰ ਦਿੱਲੀ ਵਿੱਚ ਡੇਂਗੂ ਦੀ ਸਥਿਤੀ ਬਾਰੇ ਸਮੀਖਿਆ ਮੀਟਿੰਗ ਦੌਰਾਨ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁਖ ਮਾਂਡਵੀਯਾ ਦੇ ਨਿਰਦੇਸ਼ਾਂ ਅਨੁਸਾਰ ਹੈ। ਇਹ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਹਰਿਆਣਾ, ਕੇਰਲ, ਪੰਜਾਬ, ਰਾਜਸਥਾਨ, ਤਮਿਲ ਨਾਡੂ, ਉੱਤਰ ਪ੍ਰਦੇਸ਼, ਉੱਤਰਾਖੰਡ, ਦਿੱਲੀ ਅਤੇ ਜੰਮੂ ਅਤੇ ਕਸ਼ਮੀਰ ਹਨ।
ਕੇਂਦਰੀ ਸਿਹਤ ਮੰਤਰੀ ਨੇ ਸਿਹਤ ਮੰਤਰਾਲੇ ਨੂੰ ਡੇਂਗੂ ਦੇ ਵਧਦੇ ਮਾਮਲਿਆਂ ਵਾਲੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮਦਦ ਦੇਣ ਦੇ ਨਿਰਦੇਸ਼ ਦਿੱਤੇ ਸਨ। ਦੇਸ਼ ਭਰ ਵਿੱਚ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਡੇਂਗੂ ਦੇ ਕੁੱਲ 1,16,991 ਮਾਮਲੇ ਸਾਹਮਣੇ ਆ ਰਹੇ ਹਨ।
ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ ਕੇਸਾਂ ਦੀ ਗਿਣਤੀ ਦੇ ਮੁਕਾਬਲੇ ਅਕਤੂਬਰ ਵਿੱਚ ਕੁਝ ਰਾਜਾਂ ਵਿੱਚ ਬਹੁਤ ਜ਼ਿਆਦਾ ਕੇਸ ਆਏ ਹਨ। ਮੌਜੂਦਾ ਸਾਲ ਵਿੱਚ ਕੁੱਲ 15 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਭ ਤੋਂ ਵੱਧ ਕੇਸ ਆਏ ਹਨ; 31 ਅਕਤੂਬਰ ਤੱਕ,ਇਨ੍ਹਾਂ ਰਾਜਾਂ ਤੋਂ ਦੇਸ਼ ਦੇ ਕੁੱਲ ਡੇਂਗੂ ਕੇਸਾਂ ਵਿੱਚੋਂ 86% ਕੇਸ ਆਏ ਹਨ।
ਇਸ ਦੇ ਮੱਦੇਨਜ਼ਰ, ਐੱਨਵੀਬੀਡੀਸੀਪੀ, ਐੱਨਸੀਡੀਸੀ ਅਤੇ ਖੇਤਰੀ ਦਫ਼ਤਰਾਂ ਦੇ ਮਾਹਿਰਾਂ ਦੀਆਂ ਕੇਂਦਰੀ ਟੀਮਾਂ ਨੂੰ ਉਨ੍ਹਾਂ 9 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਭੇਜਿਆ ਗਿਆ ਹੈ ਜਿੱਥੋਂ ਸਤੰਬਰ ਦੇ ਮੁਕਾਬਲੇ ਅਕਤੂਬਰ ਵਿੱਚ ਵਧੇਰੇ ਕੇਸ ਸਾਹਮਣੇ ਆ ਰਹੇ ਹਨ।
ਟੀਮਾਂ ਨੂੰ ਇੱਕ ਪ੍ਰਭਾਵਸ਼ਾਲੀ ਜਨ ਸਿਹਤ ਪ੍ਰਤੀਕਿਰਿਆ ਨੂੰ ਵਧਾਉਣ ਲਈ ਰਾਜਾਂ ਦੀ ਸਹਾਇਤਾ ਅਤੇ ਸਹਿਯੋਗ ਕਰਨ ਦਾ ਕੰਮ ਸੌਂਪਿਆ ਗਿਆ ਹੈ। ਇਨ੍ਹਾਂ ਟੀਮਾਂ ਨੂੰ ਵੈਕਟਰ ਕੰਟਰੋਲ ਦੀ ਸਥਿਤੀ, ਕਿੱਟਾਂ ਅਤੇ ਦਵਾਈਆਂ ਦੀ ਉਪਲਬਧਤਾ, ਜਲਦੀ ਪਤਾ ਲਗਾਉਣ, ਕੀਟਨਾਸ਼ਕਾਂ ਦੀ ਉਪਲਬਧਤਾ ਅਤੇ ਵਰਤੋਂ, ਐਂਟੀ-ਲਾਰਵਲ ਅਤੇ ਐਂਟੀ-ਐਡਲਟ ਵੈਕਟਰ ਕੰਟਰੋਲ ਉਪਾਵਾਂ ਦੀ ਸਥਿਤੀ ਆਦਿ ਬਾਰੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਉਹ ਆਪਣੇ ਨਿਰੀਖਣ ਬਾਰੇਰਾਜ ਦੇ ਸਿਹਤ ਅਧਿਕਾਰੀਆਂ ਨੂੰ ਵੀ ਜਾਣੂ ਕਰਵਾਉਣਗੇ।
****
ਐੱਮਵੀ
(Release ID: 1769338)
Visitor Counter : 164