ਸਿੱਖਿਆ ਮੰਤਰਾਲਾ

ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਕੋਵਿਡ ਤੋਂ ਬਾਅਦ ਵਿੱਦਿਅਕ ਸੰਸਥਾਵਾਂ ਵਿੱਚ ਆਮ ਸਥਿਤੀ ਅਤੇ ਜੀਵੰਤਤਾ ਨੂੰ ਬਹਾਲ ਕਰਨ ਦਾ ਸੱਦਾ ਦਿੱਤਾ


ਸ਼੍ਰੀ ਧਰਮੇਂਦਰ ਪ੍ਰਧਾਨ ਨੇ ਦੇਸ਼ ਭਰ ਵਿੱਚ ਸਕੂਲਾਂ ਨੂੰ ਮੁੜ ਖੋਲ੍ਹਣ ਅਤੇ ਅਧਿਆਪਕਾਂ ਦੇ ਟੀਕਾਕਰਣ ਦੀ ਸਥਿਤੀ ਦੀ ਸਮੀਖਿਆ ਕੀਤੀ



ਦੇਸ਼ ਦੇ 92% ਤੋਂ ਵੱਧ ਸਕੂਲ ਅਧਿਆਪਕਾਂ ਨੂੰ ਟੀਕਾ ਲਗਾਇਆ ਗਿਆ ਹੈ

Posted On: 02 NOV 2021 5:14PM by PIB Chandigarh

ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਅੱਜ ਅਧਿਆਪਕਾਂ ਦੀ ਟੀਕਾਕਰਣ ਸਥਿਤੀ ਅਤੇ ਦੇਸ਼ ਭਰ ਵਿੱਚ ਸਕੂਲਾਂ ਨੂੰ ਮੁੜ ਖੋਲ੍ਹਣ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਸਕਿੱਲਿੰਗ ਈਕੋਸਿਸਟਮ ਵਿੱਚ ਟੀਕਾਕਰਣ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ। ਕੌਸ਼ਲ ਵਿਕਾਸ ਅਤੇ ਉੱਦਮਤਾ ਰਾਜ ਮੰਤਰੀ ਸ਼੍ਰੀ ਰਾਜੀਵ ਚੰਦਰਸ਼ੇਖਰ ਅਤੇ ਸਿੱਖਿਆ ਰਾਜ ਮੰਤਰੀ ਸ਼੍ਰੀ ਰਾਜਕੁਮਾਰ ਰੰਜਨ ਸਿੰਘ ਵੀ ਮੀਟਿੰਗ ਵਿੱਚ ਮੌਜੂਦ ਸਨ।

ਸ਼੍ਰੀ ਪ੍ਰਧਾਨ ਨਿਯਮਿਤ ਤੌਰ 'ਤੇ ਸਿੱਖਿਆ ਕਰਮਚਾਰੀਆਂ ਅਤੇ ਗ਼ੈਰ-ਸਿੱਖਿਆ ਕਰਮਚਾਰੀਆਂ ਦੇ ਟੀਕਾਕਰਣ ਦੀ ਨਿਗਰਾਨੀ ਕਰ ਰਹੇ ਹਨਤਾਂ ਕਿ ਸਕੂਲਾਂ ਨੂੰ ਮੁੜ ਖੋਲ੍ਹਣ ਵੱਲ ਅੱਗੇ ਵਧਣ ਲਈ ਢੁੱਕਵਾਂ ਮਾਹੌਲ ਬਣਾਇਆ ਜਾ ਸਕੇ। ਉਨ੍ਹਾਂ ਨੇ ਦੇਸ਼ ਵਿੱਚ ਵੱਡੇ ਪੈਮਾਨੇ 'ਤੇ ਹੋ ਰਹੇ ਟੀਕਾਕਰਣ ਦੇ ਮੱਦੇਨਜ਼ਰ ਵਿੱਦਿਅਕ ਸੰਸਥਾਵਾਂ ਵਿੱਚ ਆਮ ਸਥਿਤੀ ਅਤੇ ਜੀਵੰਤਤਾ ਬਹਾਲ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

ਅੱਜ ਦੇ ਦਿਨ ਤੱਕ ਜ਼ਿਆਦਾਤਰ ਰਾਜਾਂ ਨੇ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹ ਦਿੱਤੇ ਹਨ। 92% ਤੋਂ ਵੱਧ ਅਧਿਆਪਨ ਕਰਮਚਾਰੀਆਂ ਦੇ ਟੀਕੇ ਲਗਾਏ ਗਏ ਹਨ। ਕੇਂਦਰ ਸਰਕਾਰ ਦੇ ਤਹਿਤ ਚਲ ਰਹੀਆਂ ਸੰਸਥਾਵਾਂ ਵਿੱਚ 96 ਫੀਸਦੀ ਤੋਂ ਵੱਧ ਅਧਿਆਪਨ ਕਰਮਚਾਰੀਆਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ।

 

School_Re_opening_Status (2).png

 

********

ਐੱਮਜੇਪੀਐੱਸ/ਏਕੇ



(Release ID: 1769342) Visitor Counter : 99