ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਭਾਰਤ ਵਿੱਚ ਕੁੱਲ ਕੋਵਿਡ-19 ਟੀਕਾਕਰਣ ਕਵਰੇਜ ਦਾ ਅੰਕੜਾ 107.70 ਕਰੋੜ ਦੇ ਪਾਰ ਪਹੁੰਚਿਆ


ਵਰਤਮਾਨ ਵਿੱਚ ਰਿਕਵਰੀ ਦਰ 98.23%, ਮਾਰਚ 2020 ਦੇ ਬਾਅਦ ਸਭ ਤੋਂ ਜ਼ਿਆਦਾ

ਪਿਛਲੇ 24 ਘੰਟਿਆਂ ਵਿੱਚ 12,729 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ 1,48,922 ਹੋਈ

ਹਫ਼ਤਾਵਾਰੀ ਪਾਜ਼ਿਟਿਵਿਟੀ ਦਰ (1.25%) ਪਿਛਲੇ 42 ਦਿਨਾਂ ਤੋਂ 2% ਤੋਂ ਹੇਠਾਂ ਬਣੀ ਹੋਈ ਹੈ

प्रविष्टि तिथि: 05 NOV 2021 11:00AM by PIB Chandigarh

ਪਿਛਲੇ 24 ਘੰਟਿਆਂ ਵਿੱਚ ਟੀਕੇ ਦੀਆਂ 5,65,276 ਖੁਰਾਕਾਂ ਦੇਣ ਦੇ ਨਾਲ ਹੀ ਭਾਰਤ ਨੇ 107.70 ਕਰੋੜ ਤੋਂ ਅਧਿਕ ਕੋਵਿਡ ਰੋਧੀ ਟੀਕੇ ਲਗਾਉਣ ਦੀ ਮਹੱਤਵਪੂਰਨ ਉਪਲਬਧੀ ਹਾਸਲ ਕਰ ਲਈ ਹੈ। ਅੱਜ ਸਵੇਰੇ 7 ਵਜੇ ਤੱਕ ਦੀ ਆਰਜ਼ੀ ਰਿਪੋਰਟ ਦੇ ਅਨੁਸਾਰ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ 1,07,70,46,116 ਦੇ ਅੰਕੜੇ ਤੱਕ ਪਹੁੰਚ ਗਈ ਹੈ। ਟੀਕਾਕਰਣ ਦੀ ਇਸ ਸਫ਼ਲਤਾ ਨੂੰ 1,08,69,517 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ। 

 

ਆਰਜ਼ੀ ਰਿਪੋਰਟ ਦੇ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਦੇ ਸੰਚਿਤ ਅੰਕੜੇ ਵਿੱਚ ਸ਼ਾਮਲ ਹਨ:

 

 ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,79,485

ਦੂਸਰੀ ਖੁਰਾਕ

92,51,816

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,72,277

ਦੂਸਰੀ ਖੁਰਾਕ

1,60,01,188

 18 ਤੋਂ 44 ਸਾਲ ਉਮਰ ਵਰਗ 

ਪਹਿਲੀ ਖੁਰਾਕ

42,28,21,083

ਦੂਸਰੀ ਖੁਰਾਕ

14,80,13,602

 45 ਤੋਂ 59 ਸਾਲ  ਉਮਰ ਵਰਗ 

ਪਹਿਲੀ ਖੁਰਾਕ

17,59,50,688

ਦੂਸਰੀ ਖੁਰਾਕ

9,82,24,169

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

11,03,79,297

ਦੂਸਰੀ ਖੁਰਾਕ

6,76,52,511

ਕੁੱਲ

1,07,70,46,116

 

ਪਿਛਲੇ 24 ਘੰਟਿਆਂ ਵਿੱਚ 12,165 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਦਰਜ ਕੀਤਾ ਗਿਆ ਹੈ (ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,37,24,959 ਹੈ।

 

ਸਿੱਟੇ ਵਜੋਂ, ਭਾਰਤ ਵਿੱਚ ਕੋਵਿਡ ਤੋਂ ਠੀਕ ਹੋਣ ਦੀ ਰਿਕਵਰੀ ਦਰ 98.23% ਹੈ।

 

1.jpg

 

ਦੇਸ਼ ਵਿੱਚ ਪਿਛਲੇ 131 ਦਿਨਾਂ ਤੋਂ ਲਗਾਤਾਰ ਰੋਜ਼ਾਨਾ 50,000 ਤੋਂ ਘੱਟ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੁਆਰਾ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਪ੍ਰਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 12,729 ਨਵੇਂ ਕੇਸ ਸਾਹਮਣੇ ਆਏ ਹਨ।

 

2.jpg

 

ਐਕਟਿਵ ਕੇਸਾਂ ਦੀ ਸੰਖਿਆ ਫਿਲਹਾਲ 1,48,922 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ ਇਸ ਸਮੇਂ 0.43% ਹਨ, ਜੋ ਕਿ ਮਾਰਚ 2020 ਦੇ ਬਾਅਦ ਸਭ ਤੋਂ ਘੱਟ ਹਨ।

 

3.jpg

 

ਦੇਸ਼ ਭਰ ਵਿੱਚ ਕੋਵਿਡ ਟੈਸਟਿੰਗ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ, ਇਸ ਦੇ ਤਹਿਤ ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 6,70,847 ਟੈਸਟ ਕੀਤੇ ਗਏ ਹਨ। ਭਾਰਤ ਵਿੱਚ ਹੁਣ ਤੱਕ 61.30 ਕਰੋੜ ਤੋਂ ਵੱਧ  (61,30,17,614) ਟੈਸਟ ਕੀਤੇ ਗਏ ਹਨ।


 

ਇੱਕ ਪਾਸੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ, ਤਾਂ ਦੁਸਰੇ ਪਾਸੇ ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਇਸ ਸਮੇਂ 1.25% ਹੈ, ਜੋ ਪਿਛਲੇ 42 ਦਿਨਾਂ ਤੋਂ ਲਗਾਤਾਰ 2% ਤੋਂ ਹੇਠਾਂ ਕਾਇਮ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ 1.90% ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਪਿਛਲੇ 32 ਦਿਨਾਂ ਤੋਂ 2% ਤੋਂ ਹੇਠਾਂ ਅਤੇ 67 ਦਿਨਾਂ ਤੋਂ ਲਗਾਤਾਰ 3% ਤੋਂ ਹੇਠਾਂ ਬਣੀ ਹੋਈ ਹੈ।  

 

4.jpg

 

****

ਐੱਮਵੀ


(रिलीज़ आईडी: 1769545) आगंतुक पटल : 193
इस विज्ञप्ति को इन भाषाओं में पढ़ें: Telugu , English , Urdu , हिन्दी , Marathi , Manipuri , Bengali , Gujarati , Tamil , Malayalam