ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਵਿੱਚ ਕੁੱਲ ਕੋਵਿਡ-19 ਟੀਕਾਕਰਣ ਕਵਰੇਜ ਦਾ ਅੰਕੜਾ 108.47 ਕਰੋੜ ਦੇ ਪਾਰ ਪਹੁੰਚਿਆ


ਵਰਤਮਾਨ ਵਿੱਚ ਰਿਕਵਰੀ ਦਰ 98.24%, ਮਾਰਚ 2020 ਦੇ ਬਾਅਦ ਸਭ ਤੋਂ ਜ਼ਿਆਦਾ

ਪਿਛਲੇ 24 ਘੰਟਿਆਂ ਵਿੱਚ 11,451 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ 1,42,826 ਹੋਈ, 262 ਦਿਨਾਂ ਵਿੱਚ ਸਭ ਤੋਂ ਘੱਟ

ਹਫ਼ਤਾਵਾਰੀ ਪਾਜ਼ਿਟਿਵਿਟੀ ਦਰ (1.26%) ਪਿਛਲੇ 45 ਦਿਨਾਂ ਤੋਂ 2% ਤੋਂ ਹੇਠਾਂ ਬਣੀ ਹੋਈ ਹੈ

Posted On: 08 NOV 2021 9:49AM by PIB Chandigarh

ਪਿਛਲੇ 24 ਘੰਟਿਆਂ ਵਿੱਚ ਟੀਕੇ ਦੀਆਂ 23,84,096 ਖੁਰਾਕਾਂ ਦੇਣ ਦੇ ਨਾਲ ਹੀ ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਅੱਜ ਸਵੇਰੇ 7 ਵਜੇ ਤੱਕ ਦੀ ਆਰਜ਼ੀ ਰਿਪੋਰਟ ਦੇ ਅਨੁਸਾਰ 108.47 ਕਰੋੜ (1,08,47,23,042) ਦੇ ਅਹਿਮ ਪੜਾਅ ਤੋਂ ਅਧਿਕ ਹੋ ਗਈ। ਇਸ ਉਪਲਬਧੀ ਨੂੰ 1,09,98,126 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ। 

 

ਆਰਜ਼ੀ ਰਿਪੋਰਟ ਦੇ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਦੇ ਸੰਚਿਤ ਅੰਕੜੇ ਵਿੱਚ ਸ਼ਾਮਲ ਹਨ:

 

 ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,79,606

ਦੂਸਰੀ ਖੁਰਾਕ

92,69,660

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,72,723

ਦੂਸਰੀ ਖੁਰਾਕ

1,60,37,946

 18 ਤੋਂ 44 ਸਾਲ ਉਮਰ ਵਰਗ 

ਪਹਿਲੀ ਖੁਰਾਕ

42,45,43,385

ਦੂਸਰੀ ਖੁਰਾਕ

15,14,76,624

 45 ਤੋਂ 59 ਸਾਲ  ਉਮਰ ਵਰਗ 

ਪਹਿਲੀ ਖੁਰਾਕ

17,63,88,452

ਦੂਸਰੀ ਖੁਰਾਕ

9,93,34,705

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

11,06,32,907

ਦੂਸਰੀ ਖੁਰਾਕ

6,82,87,034

ਕੁੱਲ

1,08,47,23,042

 

ਪਿਛਲੇ 24 ਘੰਟਿਆਂ ਵਿੱਚ 13,204 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ) ਦੀ ਕੁੱਲ ਸੰਖਿਆ ਵਿੱਚ ਵਧ ਕੇ 3,37,63,104 ਹੋ ਗਈ ਹੈ। 

 

ਸਿੱਟੇ ਵਜੋਂ, ਭਾਰਤ ਵਿੱਚ ਕੋਵਿਡ ਤੋਂ ਠੀਕ ਹੋਣ ਦੀ ਰਿਕਵਰੀ ਦਰ 98.24% ਹੈ। 

 

1.jpg

 

ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੁਆਰਾ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਪ੍ਰਯਤਨਾਂ ਸਦਕਾ ਦੇਸ਼ ਵਿੱਚ ਪਿਛਲੇ 134 ਦਿਨਾਂ ਤੋਂ ਲਗਾਤਾਰ ਰੋਜ਼ਾਨਾ 50,000 ਤੋਂ ਘੱਟ ਨਵੇਂ ਕੋਵਿਡ ਕੇਸ ਦਰਜ ਕੀਤੇ ਜਾ ਰਹੇ ਹਨ। 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 11,451 ਨਵੇਂ ਕੇਸ ਸਾਹਮਣੇ ਆਏ ਹਨ।

 

2.jpg

 

ਐਕਟਿਵ ਕੇਸਾਂ ਦੀ ਸੰਖਿਆ ਫਿਲਹਾਲ 1,42,826 ਹੈ, ਜੋ 262 ਦਿਨਾਂ ਵਿੱਚ ਸਭ ਤੋਂ ਘੱਟ ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ ਇਸ ਸਮੇਂ 0.42% ਹਨ, ਜੋ ਕਿ ਮਾਰਚ 2020 ਦੇ ਬਾਅਦ ਸਭ ਤੋਂ ਘੱਟ ਹਨ।

 

3.jpg

 

ਦੇਸ਼ ਭਰ ਵਿੱਚ ਕੋਵਿਡ ਟੈਸਟਿੰਗ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ, ਇਸ ਦੇ ਤਹਿਤ ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 8,70,058 ਟੈਸਟ ਕੀਤੇ ਗਏ ਹਨ। ਭਾਰਤ ਵਿੱਚ ਹੁਣ ਤੱਕ 61.60 ਕਰੋੜ ਤੋਂ ਵੱਧ  (61,60,71,949) ਟੈਸਟ ਕੀਤੇ ਗਏ ਹਨ।

 

ਇੱਕ ਪਾਸੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ, ਤਾਂ ਦੁਸਰੇ ਪਾਸੇ ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਇਸ ਸਮੇਂ 1.26% ਹੈ, ਜੋ ਪਿਛਲੇ 45 ਦਿਨਾਂ ਤੋਂ ਲਗਾਤਾਰ 2% ਤੋਂ ਹੇਠਾਂ ਕਾਇਮ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ 1.32% ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਪਿਛਲੇ 35 ਦਿਨਾਂ ਤੋਂ 2% ਤੋਂ ਹੇਠਾਂ ਅਤੇ 70 ਦਿਨਾਂ ਤੋਂ ਲਗਾਤਾਰ 3% ਤੋਂ ਹੇਠਾਂ ਬਣੀ ਹੋਈ ਹੈ।  

 

4.jpg

 

 

****

ਐੱਮਵੀ



(Release ID: 1770004) Visitor Counter : 164