ਉਪ ਰਾਸ਼ਟਰਪਤੀ ਸਕੱਤਰੇਤ

ਉਪ ਰਾਸ਼ਟਰਪਤੀ ਨੇ ਪ੍ਰੋ. ਕੋਨੇਰੂ ਰਾਮਕ੍ਰਿਸ਼ਨ ਰਾਓ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

Posted On: 09 NOV 2021 5:02PM by PIB Chandigarh

ਉਪ ਰਾਸ਼ਟਰਪਤੀਸ਼੍ਰੀ ਐੱਮ ਵੈਂਕਈਆ ਨਾਇਡੂ ਨੇ ਅੱਜ ਪ੍ਰਸਿੱਧ ਸਿੱਖਿਆ ਸ਼ਾਸਤਰੀਅਧਿਆਪਕ ਅਤੇ ਦਾਰਸ਼ਨਿਕਸ਼੍ਰੀ ਕੋਨੇਰੂ ਰਾਮਕ੍ਰਿਸ਼ਨ ਰਾਓ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇੱਕ ਸ਼ੋਕ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਪ੍ਰੋ. ਰਾਓ ਉਨ੍ਹਾਂ ਨੂੰ ਕਈ ਦਹਾਕਿਆਂ ਤੋਂ ਨਿੱਜੀ ਤੌਰ 'ਤੇ ਜਾਣਦੇ ਸਨ ਅਤੇ ਉਨ੍ਹਾਂ ਦੀ ਮੌਤ ਉਨ੍ਹਾਂ ਲਈ ਇਕ ਨਿੱਜੀ ਘਾਟਾ ਹੈ।

ਉਪ ਰਾਸ਼ਟਰਪਤੀ ਨੇ ਕਿਹਾ ਕਿ ਪ੍ਰੋ. ਰਾਓ ਬਹੁਮੁਖੀ ਪ੍ਰਤਿਭਾ ਦੇ ਮਾਲਕ ਸਨ ਅਤੇ ਆਂਧਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰਏ ਪੀ ਸਟੇਟ ਕਮਿਸ਼ਨਰੇਟ ਆਵ੍ ਹਾਇਰ ਐਜੂਕੇਸ਼ਨ ਦੇ ਚੇਅਰਮੈਨ ਅਤੇ ਆਂਧਰਾ ਪ੍ਰਦੇਸ਼ ਰਾਜ ਯੋਜਨਾ ਬੋਰਡ ਦੇ ਉਪ-ਚੇਅਰਮੈਨ ਸਮੇਤ ਵਿਭਿੰਨ ਅਹੁਦਿਆਂ 'ਤੇ ਰਹੇ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਗਾਂਧੀਵਾਦੀ ਵਿਚਾਰਾਂ ਦੇ ਖੇਤਰ ਵਿੱਚ ਉਨ੍ਹਾਂ ਦਾ ਵਡਮੁੱਲਾ ਯੋਗਦਾਨ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਹੈ।

ਸ਼੍ਰੀ ਨਾਇਡੂ ਨੇ ਕਿਹਾ ਕਿ ਉਨ੍ਹਾਂ ਨੇ ਆਂਧਰਾ ਯੂਨੀਵਰਸਿਟੀ ਵਿੱਚ ਪੈਰਾਸਾਈਕੋਲੋਜੀ ਵਿਭਾਗ ਦੀ ਸਥਾਪਨਾ ਕੀਤੀ ਅਤੇ ਕਈ ਕਿਤਾਬਾਂ ਅਤੇ ਖੋਜ ਪੱਤਰ ਪ੍ਰਕਾਸ਼ਿਤ ਕੀਤੇ।

ਉਪ ਰਾਸ਼ਟਰਪਤੀ ਨੇ ਸ਼ੋਕ ਗ੍ਰਸਤ ਪਰਿਵਾਰ ਦੇ ਮੈਂਬਰਾਂ ਨਾਲ ਡੂੰਘੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ।

ਸ਼ੋਕ ਸੰਦੇਸ਼ ਦਾ ਪੂਰਾ ਪਾਠ ਹੇਠਾਂ ਦਿੱਤਾ ਗਿਆ ਹੈ-

ਮੈਂ ਇੱਕ ਪ੍ਰਸਿੱਧ ਸਿੱਖਿਆ ਸ਼ਾਸਤਰੀਅਧਿਆਪਕ ਅਤੇ ਦਾਰਸ਼ਨਿਕਸ਼੍ਰੀ ਕੋਨੇਰੂ ਰਾਮਕ੍ਰਿਸ਼ਨ ਰਾਓ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂਜਿਨ੍ਹਾਂ ਨੂੰ ਮੈਂ ਕਈ ਦਹਾਕਿਆਂ ਤੋਂ ਨਿੱਜੀ ਤੌਰ 'ਤੇ ਜਾਣਦਾ ਹਾਂ।

ਪ੍ਰੋ. ਰਾਓ ਇੱਕ ਬਹੁ-ਪੱਖੀ ਸ਼ਖ਼ਸ਼ੀਅਤ ਵਾਲੇ ਵਿਅਕਤੀ ਸਨ ਅਤੇ ਉਹ ਆਂਧਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰਏ ਪੀ ਸਟੇਟ ਕਮਿਸ਼ਨਰੇਟ ਆਵ੍ ਹਾਇਰ ਐਜੂਕੇਸ਼ਨ ਦੇ ਚੇਅਰਮੈਨਅਤੇ ਆਂਧਰਾ ਪ੍ਰਦੇਸ਼ ਰਾਜ ਯੋਜਨਾ ਬੋਰਡ ਦੇ ਵਾਈਸ-ਚੇਅਰਮੈਨ ਸਮੇਤ ਵਿਭਿੰਨ ਪ੍ਰਮੁੱਖ ਅਹੁਦਿਆਂ 'ਤੇ ਰਹੇ। ਸਿੱਖਿਆ ਅਤੇ ਗਾਂਧੀਵਾਦੀ ਵਿਚਾਰਾਂ ਦੇ ਖੇਤਰ ਵਿੱਚ ਉਨ੍ਹਾਂ ਦਾ ਵਡਮੁੱਲਾ ਯੋਗਦਾਨ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਹੈ।

ਪ੍ਰੋ. ਰਾਓ ਨੇ ਆਂਧਰਾ ਯੂਨੀਵਰਸਿਟੀ ਵਿੱਚ ਪੈਰਾਸਾਈਕੋਲੋਜੀ ਵਿਭਾਗ ਦੀ ਸਥਾਪਨਾ ਕੀਤੀ ਅਤੇ ਵਿਦੇਸ਼ਾਂ ਦੀਆਂ ਕਈ ਯੂਨੀਵਰਸਿਟੀਆਂ ਵਿੱਚ ਲੈਕਚਰ ਦਿੱਤੇ। ਉਹ ਇੱਕ ਮਨੋਵਿਗਿਆਨੀ ਅਤੇ ਪੈਰਾਸਾਈਕੋਲੋਜਿਸਟ ਵੀ ਸਨ ਅਤੇ ਉਨ੍ਹਾਂ ਕਈ ਕਿਤਾਬਾਂ ਅਤੇ ਖੋਜ ਪੱਤਰ ਪ੍ਰਕਾਸ਼ਿਤ ਕੀਤੇ ਸਨ।

ਉਨ੍ਹਾਂ ਦੀ ਮੌਤ ਮੇਰੇ ਲਈ ਨਿੱਜੀ ਘਾਟਾ ਹੈ। ਮੈਂ ਸ਼ੋਕ ਗ੍ਰਸਤ ਪਰਿਵਾਰ ਦੇ ਮੈਂਬਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ।  ਓਮ ਸ਼ਾਂਤੀ!

**********

 

 

 

ਐੱਮਐੱਸ/ਆਰਕੇ/ਐੱਨਐੱਸ/ਡੀਪੀ



(Release ID: 1770529) Visitor Counter : 161