ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਆਚਾਰੀਆ ਕ੍ਰਿਪਲਾਨੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਯਾਦ ਕੀਤਾ

Posted On: 11 NOV 2021 9:19AM by PIB Chandigarh

ਪ੍ਰਧਾਨ ਮਤੰਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਯੋਗਦਾਨ ਦੇ ਲਈ ਆਚਾਰੀਆ ਕ੍ਰਿਪਲਾਨੀ ਨੂੰ ਯਾਦ ਕੀਤਾ। ਆਚਾਰੀਆ ਕ੍ਰਿਪਲਾਨੀ ਦੀ ਜਯੰਤੀ ਦੇ ਅਵਸਰ ‘ਤੇ ਅੱਜ ਪ੍ਰਧਾਨ ਮੰਤਰੀ ਨੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਮਹਾਨ ਦ੍ਰਿਸ਼ਟੀਕੋਣ ਅਤੇ ਵਾਤਾਵਰਣ ਸੰਭਾਲ਼ ਅਤੇ ਸਮਾਜਿਕ ਸਸ਼ਕਤੀਕਰਣ ਦੀ ਦਿਸ਼ਾ ਵਿੱਚ ਕੀਤੇ ਗਏ ਯੋਗਦਾਨ ਦੇ ਲਈ ਉਨ੍ਹਾਂ ਦੀ ਸਰਾਹਨਾ ਕੀਤੀ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

“ਬਾਪੂ ਦੀ ਅਗਵਾਈ ਵਿੱਚ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਆਚਾਰੀਆ ਕ੍ਰਿਪਲਾਨੀ ਸਭ ਤੋਂ ਅੱਗੇ ਸਨ। ਉਨ੍ਹਾਂ ਦੇ ਪਾਸ ਆਪਣੇ ਦੇਸ਼ ਦੇ ਲਈ ਇੱਕ ਮਹਾਨ ਦ੍ਰਿਸ਼ਟੀਕੋਣ ਸੀ ਅਤੇ ਸਾਂਸਦ ਦੇ ਰੂਪ ਵਿੱਚ, ਉਨ੍ਹਾਂ ਨੇ ਇਸ ਨੂੰ ਪੂਰਾ ਕਰਨ ਦੇ ਲਈ ਕਾਰਜ ਕੀਤਾ। ਉਨ੍ਹਾਂ ਨੇ ਵਾਤਾਵਰਣ ਸੰਭਾਲ਼ ਅਤੇ ਸਮਾਜਿਕ ਸਸ਼ਕਤੀਕਰਣ ਦੀ ਦਿਸ਼ਾ ਵਿੱਚ ਵੀ ਅਪਾਰ ਯੋਗਦਾਨ ਦਿੱਤਾ। ਉਨ੍ਹਾਂ ਦੀ ਜਯੰਤੀ ‘ਤੇ ਉਨ੍ਹਾਂ ਨੂੰ ਯਾਦ ਕਰ ਰਿਹਾ ਹਾਂ।”

 

 

***

 

ਡੀਐੱਸ/ਏਕੇਜ(Release ID: 1771100) Visitor Counter : 162