ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੌਲਾਨਾ ਅਬੁਲ ਕਲਾਮ ਆਜ਼ਾਦ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
Posted On:
11 NOV 2021 9:18AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੌਲਾਨਾ ਅਬੁਲ ਕਲਾਮ ਆਜ਼ਾਦ ਦੀ ਜਯੰਤੀ ‘ਤੇ ਉਨ੍ਹਾਂ ਨੂੰ ਭਰਪੂਰ ਸ਼ਰਧਾਂਜਲੀਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇੱਕ ਪਥਪ੍ਰਦਰਸ਼ਕ ਵਿਚਾਰਕ ਅਤੇ ਬੁੱਧੀਜੀਵੀ ਦੱਸਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗ੍ਰਾਮ ਵਿੱਚ ਇਨ੍ਹਾਂ ਦੀ ਭੂਮਿਕਾ ਅਤਿਅੰਤ ਪ੍ਰੇਰਣਾਦਾਇਕ ਰਹੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੌਲਾਨਾ ਅਬੁਲ ਕਲਾਮ ਆਜ਼ਾਦ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ। ਉਹ ਇੱਕ ਪਥਪ੍ਰਦਰਸ਼ਕ ਵਿਚਾਰਕ ਅਤੇ ਬੁੱਧੀਜੀਵੀ ਸਨ। ਸੁਤੰਤਰਤਾ ਸੰਗ੍ਰਾਮ ਵਿੱਚ ਇਨ੍ਹਾਂ ਦੀ ਭੂਮਿਕਾ ਅਤਿਅੰਤ ਪ੍ਰੇਰਣਾਦਾਇਕ ਰਹੀ ਹੈ। ਉਹ ਸਿੱਖਿਆ ਖੇਤਰ ਦੇ ਪ੍ਰਤੀ ਸਦਾ ਅਤਿਅੰਤ ਉਤਸ਼ਾਹੀ ਰਹੇ ਸਨ ਅਤੇ ਸਮਾਜ ਵਿੱਚ ਭਾਈਚਾਰੇ ਨੂੰ ਅੱਗੇ ਵਧਾਉਣ ਦੇ ਲਈ ਉਨ੍ਹਾਂ ਨੇ ਅਣਥੱਕ ਪ੍ਰਯਤਨ ਕੀਤੇ ਸਨ।”
****************
ਡੀਐੱਸ/ਏਕੇਜੇ
(Release ID: 1771101)
Read this release in:
English
,
Urdu
,
Hindi
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam