ਸਿੱਖਿਆ ਮੰਤਰਾਲਾ

ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਰਣਨੀਤਕ ਸੰਮੇਲਨ ਵਿੱਚ ਹਿੱਸਾ ਲਿਆ, ਸਿੱਖਿਆ ਦੇ ਅੰਤਰਰਾਸ਼ਟਰੀਕਰਣ ’ਤੇ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਸਾਹਮਣੇ ਰੱਖਿਆ

Posted On: 12 NOV 2021 2:42PM by PIB Chandigarh

ਕੇਂਦਰੀ ਸਿੱਖਿਆ ਅਤੇ ਕੌਸ਼ਲ ਵਿਕਾਸ ਤੇ ਉੱਦਮਤਾ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਅੱਜ ਚੰਡੀਗੜ੍ਹ ਯੂਨੀਵਰਸਿਟੀ ਦੁਆਰਾ ਆਯੋਜਿਤ ਇੱਕ ਰਣਨੀਤਕ ਸੰਮੇਲਨ ਵਿੱਚ ਹਿੱਸਾ ਲਿਆ।

 

 

ਸਭਾ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਪ੍ਰਧਾਨ ਨੇ ਵਿਸ਼ਵ ਦੇ ਗਿਆਨ ਕੇਂਦਰ ਦੇ ਰੂਪ ਵਿੱਚ ਭਾਰਤ ਦੀ ਅੰਤਰਨਿਹਿਤ ਤਾਕਤ ਅਤੇ ਕੋਵਿਡ ਦੇ ਬਾਅਦ ਦੀ ਨਵੀਂ ਆਲਮੀ ਵਿਵਸਥਾ ਵਿੱਚ ਭਾਰਤ ਦੇ ਸਥਾਨ ਨੂੰ ਅਕਾਰ ਦੇਣ ਵਿੱਚ ਸਿੱਖਿਆ ਦੀ ਭੂਮਿਕਾ ਬਾਰੇ ਦੱਸਿਆ।

ਮੰਤਰੀ ਨੇ ਭਾਰਤ ਦੀ ਸਿੱਖਿਆ ਪ੍ਰਣਾਲੀ ਲਈ ਨਵੇਂ ਦ੍ਰਿਸ਼ਟੀਕੋਣ ਨੂੰ ਦਰਸਾਇਆ ਅਤੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਰੂਪ ਵਿੱਚ ਸਿੱਖਿਆ ਨੀਤੀ ਸੰਰਚਨਾ ਨੂੰ ਮਜ਼ਬੂਤ ਬਣਾਇਆ ਗਿਆ ਹੈ। ਜਿਸ ਵਿੱਚ ਗੁਣਵੱਤਾਪੂਰਨ ਸਿੱਖਿਆ ਸੰਸਥਾਨਬਹੁਸੰਸਕ੍ਰਿਤੀਵਾਦ ਨਾਲ ਸਮਾਜਿਕ ਸਮਾਵੇਸ਼ਤਾ ਅਤੇ ਨਵੀਨਤਾਉੱਦਮਸ਼ੀਲਤਾ ਅਤੇ ਅੰਤਰਰਾਸ਼ਟਰੀਕਰਣ ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਜੋ ਭਾਰਤ ਦੀ ਸਿੱਖਿਆ ਪ੍ਰਣਾਲੀ ਨੂੰ ਨਵੀਆਂ ਉਚਾਈਆਂ ਤੇ ਲੈ ਜਾਵੇਗਾ।

ਵਸੁਧੈਵ ਕੁਟੁੰਬਕਮ’ ਵਿੱਚ ਭਾਰਤ ਦੇ ਸਦੀਆਂ ਪੁਰਾਣੇ ਵਿਸ਼ਵਾਸ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਆਲਮੀ ਨਾਗਰਿਕਾਂ ਨੂੰ ਤਿਆਰ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ ਅਤੇ ਆਮ ਆਲਮੀ ਚੁਣੌਤੀਆਂ ਦਾ ਸਮਾਧਾਨ ਕਰਨ ਅਤੇ ਸਮਾਨ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਮਾਨ ਸਮਝ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਸ਼੍ਰੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਸੰਮੇਲਨ ਵਿੱਚ 120 ਤੋਂ ਜ਼ਿਆਦਾ ਦੇਸ਼ਾਂ ਨੇ ਹਿੱਸਾ ਲਿਆ ਹੈ। 

 

 

************

ਐੱਮਜੇਪੀਐੱਸ/ਏਕੇ



(Release ID: 1771447) Visitor Counter : 91