ਗ੍ਰਹਿ ਮੰਤਰਾਲਾ

ਤ੍ਰਿਪੁਰਾ ਦੇ ਗੋਮਤੀ ਜ਼ਿਲ੍ਹੇ ਵਿੱਚ ਇੱਕ ਮਸਜਿਦ ਨੂੰ ਨੁਕਸਾਨ ਪਹੁੰਚਾਉਣ ਅਤੇ ਤੋੜਫੋੜ ਕਰਨ ਦੀ ਸੋਸ਼ਲ ਮੀਡੀਆ ਵਿੱਚ ਚਲ ਰਹੀਆਂ ਖਬਰਾਂ ਝੂਠੀਆਂ ਅਤੇ ਬੇਬੁਨਿਆਦ ਹਨ, ਇਨ੍ਹਾਂ ਵਿੱਚ ਤੱਥਾਂ ਨੂੰ ਪੂਰੀ ਤਰ੍ਹਾਂ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ


ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ ਅਤੇ ਅਜਿਹੀਆਂ ਖਬਰਾਂ ਨਾਲ ਗੁੰਮਰਾਹ ਨਹੀਂ ਹੋਣਾ ਚਾਹੀਦਾ ਹੈ

Posted On: 13 NOV 2021 9:23PM by PIB Chandigarh

ਤ੍ਰਿਪੁਰਾ ਦੇ ਗੋਮਤੀ ਜ਼ਿਲ੍ਹੇ ਦੇ ਕਾਕਰਾਬਨ ਇਲਾਕੇ ਵਿੱਚ ਇੱਕ ਮਸਜਿਦ ਨੂੰ ਨੁਕਸਾਨ ਪਹੁੰਚਾਉਣ ਅਤੇ ਤੋੜਫੋੜ ਕਰਨ ਸੰਬੰਧਿਤ ਕੁਝ ਖਬਰਾਂ ਪ੍ਰਸਾਰਿਤ ਕੀਤੀਆਂ ਜਾ ਰਹੀਆਂ ਹਨ। ਇਹ ਖਬਰਾਂ ਝੂਠੀਆਂ ਅਤੇ ਬੇਬੁਨਿਆਦ ਹਨ, ਇਨ੍ਹਾਂ ਤੱਥਾਂ ਨੂੰ ਪੂਰੀ ਤਰ੍ਹਾਂ ਨਾਲ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਕਾਕਰਾਬਨ ਦੇ ਦਰਗਾਬਾਜ਼ਾਰ ਇਲਾਕੇ ਵਿੱਚ ਮਸਜਿਦ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਇਆ ਹੈ ਅਤੇ ਗੋਮਤੀ ਜ਼ਿਲ੍ਹੇ ਵਿੱਚ ਤ੍ਰਿਪੁਰਾ ਪੁਲਿਸ ਸ਼ਾਂਤੀ ਬਣਾਏ ਰੱਖਣ ਦੇ ਲਈ ਕੰਮ ਕਰ ਰਹੀ ਹੈ।

ਹਾਲ ਦੇ ਦਿਨਾਂ ਵਿੱਚ, ਤ੍ਰਿਪੁਰਾ ਵਿੱਚ ਕਿਸੇ ਮਸਜਿਦ ਦੇ ਢਾਂਚੇ ਦੇ ਨੁਕਸਾਨ ਹੋਣ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ ਜਿਵੇਂ ਕਿ ਕੁਝ ਸੋਸ਼ਲ ਮੀਡੀਆ ਪੋਸਟ ਵਿੱਚ ਆਰੋਪ ਲਗਾਇਆ ਗਿਆ ਹੈ, ਇਨ੍ਹਾਂ ਘਟਨਾਵਾਂ ਵਿੱਚ ਕਿਸੇ ਵੀ ਵਿਅਕਤੀ ਨੂੰ ਸਧਾਰਣ ਜਾਂ ਗੰਭੀਰ ਚੋਟ ਜਾਂ ਬਲਾਤਕਾਰ ਜਾਂ ਮੌਤ ਜਿਹੀ ਕਿਸੇ ਘਟਨਾ ਦੀ ਰਿਪੋਰਟ ਨਹੀਂ ਹੈ।

ਲੋਕਾਂ ਨੂੰ ਸ਼ਾਂਤ ਰਹਿਣਾ ਚਾਹੀਦਾ ਹੈ ਅਤੇ ਅਜਿਹੀਆਂ ਫਰਜ਼ੀ ਖਬਰਾਂ ਨਾਲ ਗੁੰਮਰਾਹ ਨਹੀਂ ਹੋਣਾ ਚਾਹੀਦਾ ਹੈ। ਉਦਾਹਰਣ ਦੇ ਤੌਰ ‘ਤੇ, ਤ੍ਰਿਪੁਰਾ ਬਾਰੇ ਝੂਠੀਆਂ ਖਬਰਾਂ ਨੂੰ ਅਧਾਰ ਬਣਾ ਕੇ ਮਹਾਰਾਸ਼ਟਰ ਵਿੱਚ ਹਿੰਸਾ ਅਤੇ ਬੇਲੋੜੇ ਬਿਆਨਾਂ ਦੀਆਂ ਖਬਰਾਂ ਆਈਆਂ ਹਨ ਜਿਨ੍ਹਾਂ ਦਾ ਉਦੇਸ਼ ਸ਼ਾਂਤੀ ਅਤੇ ਸਦਭਾਵ ਨੂੰ ਵਿਗਾੜਨਾ ਹੈ। ਇਹ ਬਹੁਤ ਹੀ ਚਿੰਤਾਜਨਕ ਹੈ ਅਤੇ ਲੋਕਾਂ ਨੂੰ ਇਹ ਤਾਕੀਦ ਕੀਤੀ ਜਾਂਦੀ ਹੈ ਕਿ ਹਰ ਸਥਿਤੀ ਵਿੱਚ ਸ਼ਾਂਤੀ ਬਣਾਈ ਰੱਖਣ।

**********

ਐੱਨਡਬਲਿਊ/ਆਰਕੇ/ਏਵਾਈ/ਆਰਆਰ



(Release ID: 1771975) Visitor Counter : 148