ਉਪ ਰਾਸ਼ਟਰਪਤੀ ਸਕੱਤਰੇਤ

ਉਪ ਰਾਸ਼ਟਰਪਤੀ ਨੇ ਨਾਗਰਿਕਾਂ ਨੂੰ ਕਬਾਇਲੀ ਕਾਰੀਗਰਾਂ ਅਤੇ ਸ਼ਿਲਪਕਾਰਾਂ ਦੇ ਉਤਪਾਦ ਖਰੀਦ ਕੇ ਉਨ੍ਹਾਂ ਨੂੰ ਸਹਿਯੋਗ ਕਰਨ ਦਾ ਸੱਦਾ ਦਿੱਤਾ


ਉਪ ਰਾਸ਼ਟਰਪਤੀ ਨੇ ਬਿਰਸਾ ਮੁੰਡਾ ਦੀ ਜਯੰਤੀ ਨੂੰ ਜਨਜਾਤੀਯ ਗੌਰਵ ਦਿਵਸ ਐਲਾਨਣ ਲਈ ਸਰਕਾਰ ਦੀ ਪ੍ਰਸ਼ੰਸਾ ਕੀਤੀ



ਉਪ ਰਾਸ਼ਟਰਪਤੀ ਨੇ ਲੋਕਾਂ ਨੂੰ ਕਬਾਇਲੀ ਲੋਕਾਂ ਦੇ 75 ਸਾਲਾਂ ਦੇ ਸ਼ਾਨਦਾਰ ਇਤਿਹਾਸ ਦੀ ਯਾਦ ਵਿੱਚ ਹਫ਼ਤਾ ਭਰ ਚਲਣ ਵਾਲੇ ਜਸ਼ਨਾਂ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ



ਜਨਜਾਤੀਯ ਗੌਰਵ ਦਿਵਸ ਸੱਭਿਆਚਾਰਕ ਵਿਰਾਸਤ ਦੀ ਸੰਭਾਲ਼ ਅਤੇ ਭਾਰਤੀ ਕਦਰਾਂ-ਕੀਮਤਾਂ ਦੇ ਪ੍ਰਚਾਰ ਲਈ ਕਬਾਇਲੀਆਂ ਦੇ ਯਤਨਾਂ ਨੂੰ ਪ੍ਰਮਾਣਿਕਤਾ ਦੇਣ ਵਿੱਚ ਵੀ ਮਦਦ ਕਰੇਗਾ: ਉਪ ਰਾਸ਼ਟਰਪਤੀ



ਉਪ ਰਾਸ਼ਟਰਪਤੀ ਕਰਨਾਟਕ ਰਾਜ ਭਵਨ ਵਿਖੇ ਜਨਜਾਤੀਯ ਗੌਰਵ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਏ

Posted On: 15 NOV 2021 7:21PM by PIB Chandigarh

ਉਪ ਰਾਸ਼ਟਰਪਤੀਸ਼੍ਰੀ ਐੱਮ ਵੈਂਕਈਆ ਨਾਇਡੂ ਨੇ ਲੋਕਾਂ ਨੂੰ ਅੱਗੇ ਆਉਣ ਅਤੇ ਕਬਾਇਲੀ ਕਾਰੀਗਰਾਂ ਅਤੇ ਸ਼ਿਲਪਕਾਰਾਂ ਦੁਆਰਾ ਬਣਾਏ ਉਤਪਾਦਾਂ ਨੂੰ ਖਰੀਦ ਕੇ ਉਨ੍ਹਾਂ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਬਾਇਲੀ ਭਾਈਚਾਰੇ ਇਨੋਵੇਟਿਵ ਹੈਂਡੀਕ੍ਰਾਫਟ ਉਤਪਾਦ ਲਿਆ ਰਹੇ ਹਨਜੋ ਵਾਤਾਵਰਣ ਅਨੁਕੂਲ ਅਤੇ ਟਿਕਾਊ ਹਨ।

ਸ਼੍ਰੀ ਨਾਇਡੂ ਨੇ ਕਬਾਇਲੀ ਲੋਕਾਂ ਦੇ ਕੁਦਰਤੀ ਹੁਨਰਾਂ ਨੂੰ ਆਪਣੇ ਉਤਪਾਦਾਂ ਨੂੰ ਉਤਸ਼ਾਹਿਤ ਅਤੇ ਪ੍ਰਸਿੱਧ ਬਣਾਉਣ ਅਤੇ ਆਮਦਨ ਦੇ ਸਰੋਤਾਂ ਨੂੰ ਬਿਹਤਰ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ "ਕਬਾਇਲੀ ਕਾਰੀਗਰਾਂ ਅਤੇ ਮਹਿਲਾਵਾਂ ਦੇ ਉਤਪਾਦਾਂ ਲਈ ਢੁਕਵੇਂ ਮੰਡੀਕਰਣ ਦੇ ਮੌਕੇ ਬਣਾਉਣ ਦੀ ਵੀ ਲੋੜ ਹੈ।"

ਜਨਜਾਤੀਯ ਗੌਰਵ ਦਿਵਸ ਮੌਕੇ ਕਰਵਾਏ ਸਮਾਗਮ ਵਿੱਚ ਬੋਲਦਿਆਂ ਉਪ ਰਾਸ਼ਟਰਪਤੀ ਨੇ ਆਜ਼ਾਦੀ ਸੰਘਰਸ਼ ਦੌਰਾਨ ਕਬਾਇਲੀ ਭਾਈਚਾਰਿਆਂ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਕਬਾਇਲੀ ਭਾਈਚਾਰਿਆਂ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਅੱਗੇ ਕਿਹਾ "ਦੇਸ਼ ਦੇ ਵੱਖ-ਵੱਖ ਕੋਨਿਆਂ ਵਿੱਚ ਉੱਭਰੇ ਇਨ੍ਹਾਂ ਕਬਾਇਲੀ ਅੰਦੋਲਨਾਂ ਨੇ ਬਹੁਤ ਸਾਰੇ ਲੋਕਾਂ ਨੂੰ ਅਨੁਚਿਤ ਬ੍ਰਿਟਿਸ਼ ਸ਼ਾਸਨ ਦੇ ਵਿਰੁੱਧ ਉੱਠਣ ਲਈ ਪ੍ਰੇਰਿਤ ਕੀਤਾ।"

ਮਹਾਨ ਕਬਾਇਲੀ ਸੁਤੰਤਰਤਾ ਸੈਨਾਨੀ ਬਿਰਸਾ ਮੁੰਡਾ ਦੇ ਜਨਮ ਦਿਨ ਨੂੰ ਜਨਜਾਤੀਯ ਗੌਰਵ ਦਿਵਸ ਘੋਸ਼ਿਤ ਕਰਨ ਲਈ ਸਰਕਾਰ ਦੀ ਤਾਰੀਫ਼ ਕਰਦੇ ਹੋਏ ਉਪ ਰਾਸ਼ਟਰਪਤੀ ਨੇ ਕਿਹਾ ਕਿ ਰਾਣੀ ਦੁਰਗਾਵਤੀਰਾਣੀ ਗਾਇਦਨਲਿਉ ਅਤੇ ਬਾਬਾ ਤਿਲਕਾ ਮਾਝੀਕੋਮਾਰਾਮ ਭੀਮਅਲੂਰੀ ਸੀਤਾਰਾਮਰਾਜੂ ਅਤੇ ਹੋਰ ਕਬਾਇਲੀ ਸੁਤੰਤਰਤਾ ਸੈਨਾਨੀਆਂ ਦੀ ਬਹਾਦਰੀ ਦੀਆਂ ਕਹਾਣੀਆਂ ਨੂੰ ਉਜਾਗਰ ਕਰਨਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਜਨਜਾਤੀਯ ਗੌਰਵ ਦਿਵਸ ਮਨਾਉਣ ਨਾਲ ਆਉਣ ਵਾਲੀ ਪੀੜ੍ਹੀ ਨੂੰ ਕਬਾਇਲੀ ਸੁਤੰਤਰਤਾ ਸੈਨਾਨੀਆਂ ਦੀ ਦਲੇਰੀਨਿਡਰਤਾ ਅਤੇ ਕੁਰਬਾਨੀਆਂ ਤੋਂ ਜਾਣੂ ਕਰਵਾਇਆ ਜਾਵੇਗਾ।

ਉਪ ਰਾਸ਼ਟਰਪਤੀ ਨੇ ਕਬਾਇਲੀ ਲੋਕਾਂ ਦੇ 75 ਸਾਲਾਂ ਦੇ ਸ਼ਾਨਦਾਰ ਇਤਿਹਾਸਸੱਭਿਆਚਾਰ ਅਤੇ ਪ੍ਰਾਪਤੀਆਂ ਦੀ ਯਾਦ ਵਿੱਚ 15 ਨਵੰਬਰ, 2021 ਤੋਂ ਸ਼ੁਰੂ ਹੋਏ ਹਫ਼ਤਾ-ਭਰ ਚਲਣ ਵਾਲੇ ਜਸ਼ਨਾਂ 'ਤੇ ਖੁਸ਼ੀ ਜ਼ਾਹਰ ਕੀਤੀ। ਨਾਗਰਿਕਾਂ ਨੂੰ ਹਫ਼ਤਾ ਭਰ ਚਲਣ ਵਾਲੇ ਜਸ਼ਨਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੰਦੇ ਹੋਏਉਪ ਰਾਸ਼ਟਰਪਤੀ ਨੇ ਕਿਹਾ, “ਮੈਂ ਸਾਰਿਆਂ ਨੂੰ ਇਨ੍ਹਾਂ ਜਸ਼ਨਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਵਿਲੱਖਣ ਕਬਾਇਲੀ ਸੱਭਿਆਚਾਰਕ ਵਿਰਾਸਤਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੇ ਯੋਗਦਾਨਪ੍ਰਥਾਵਾਂਅਧਿਕਾਰਾਂਪਰੰਪਰਾਵਾਂਪਕਵਾਨਸਿਹਤਸਿੱਖਿਆ ਅਤੇ ਰੋਜ਼ੀ-ਰੋਟੀ ਤੋਂ ਜਾਣੂ ਹੋਣ ਦੀ ਅਪੀਲ ਕਰਦਾ ਹਾਂ।"

ਕਬਾਇਲੀ ਭਾਈਚਾਰਿਆਂ ਦੀ ਵਿਲੱਖਣਤਾ ਦਾ ਜ਼ਿਕਰ ਕਰਦੇ ਹੋਏਉਪ ਰਾਸ਼ਟਰਪਤੀ ਨੇ ਕਿਹਾ, "ਸਾਡੇ ਕਬਾਇਲੀ ਭਾਈਚਾਰਿਆਂ ਨੂੰ ਖਾਸ ਬਣਾਉਣ ਦਾ ਤੱਥ ਇਹ ਹੈ ਕਿ ਉਹ ਕੁਦਰਤ ਨਾਲ ਡੂੰਘੇ ਜੁੜੇ ਹੋਏ ਹਨ ਅਤੇ ਆਪਣੇ ਸੱਭਿਆਚਾਰਭਾਸ਼ਾਵਾਂਰੀਤੀ-ਰਿਵਾਜਾਂ ਅਤੇ ਪਰੰਪਰਾਵਾਂ ਨੂੰ ਬਰਕਰਾਰ ਰੱਖਣ ਵਿੱਚ ਕਾਮਯਾਬ ਰਹੇ ਹਨ।" ਉਨ੍ਹਾਂ ਕਿਹਾ ਕਿ ਜਨਜਾਤੀਯ ਗੌਰਵ ਦਿਵਸ ਕਬਾਇਲੀਆਂ ਦੇ ਸੱਭਿਆਚਾਰਕ ਵਿਰਸੇ ਦੀ ਸੰਭਾਲ਼ ਅਤੇ ਭਾਰਤੀ ਕਦਰਾਂ-ਕੀਮਤਾਂ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਨੂੰ ਮਾਨਤਾ ਦੇਣ ਵਿੱਚ ਵੀ ਮਦਦ ਕਰੇਗਾ।

ਖੇਤਰ ਦੇ ਕਬਾਇਲੀ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏਸ਼੍ਰੀ ਨਾਇਡੂ ਨੇ ਟਿੱਪਣੀ ਕੀਤੀ ਕਿ ਉਨ੍ਹਾਂ ਦੀ ਸਫਲਤਾ ਸਾਬਤ ਕਰਦੀ ਹੈ ਕਿ ਅਵਸਰ ਦਿੱਤੇ ਜਾਣ 'ਤੇ ਕਬਾਇਲੀ ਬੱਚੇ ਕਿਸੇ ਵੀ ਖੇਤਰ ਵਿੱਚ ਉੱਤਮ ਹੋ ਸਕਦੇ ਹਨ।

ਉਪ ਰਾਸ਼ਟਰਪਤੀ ਨੇ ਰਾਜ ਭਵਨ ਵਿਖੇ ਕਰਨਾਟਕ ਸਰਕਾਰ ਦੇ ਕਬਾਇਲੀ ਭਲਾਈ ਵਿਭਾਗ ਦੁਆਰਾ ਲਗਾਈ ਗਈ ਪ੍ਰਦਰਸ਼ਨੀ ਦਾ ਦੌਰਾ ਕੀਤਾ। ਸ਼੍ਰੀ ਨਾਇਡੂ ਨੇ ਇਸ ਮੌਕੇ ਦੌਰਾਨ ਵਾਲਮੀਕਿਸਿੱਦੀਸੋਲੀਗਾਕੁਡੀਆ ਆਦਿ ਦੇ ਕਬਾਇਲੀ ਭਾਈਚਾਰਿਆਂ ਦੁਆਰਾ ਡੋਲੂ ਕੁਨੀਥਾ ਜਿਹੇ ਸੱਭਿਆਚਾਰਕ ਪ੍ਰਦਰਸ਼ਨ ਵੀ ਦੇਖੇ।

 

 

 ************

ਐੱਮਐੱਸ/ਆਰਕੇ/ਡੀਪੀ



(Release ID: 1772201) Visitor Counter : 131